ਸਿਟੀ ਪੁਲਸ ਅਨੁਸਾਰ ਰਾਜਿੰਦਰ ਸਿੰਘ ਨਿਵਾਸੀ ਪਿੰਡ ਕਾਕੜਾ ਅਤੇ ਗੁਰਪਾਲ ਸਿੰਘ ਨਿਵਾਸੀ ਪਟਿਆਲਾ ਵੱਲੋਂ ਜ਼ਿਲ੍ਹਾ ਪੁਲਸ ਉੱਚ ਅਧਿਕਾਰੀਆਂ ਨੂੰ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਕਰੀਬ 6 ਮਹੀਨੇ ਪਹਿਲਾਂ ਉਨ੍ਹਾਂ ਦੇ ਜਾਣਕਾਰ ਦਮਨਪ੍ਰੀਤ ਸਿੰਘ ਨੇ ਉਸ ਨੇ ਅਤੇ ਹੋਰ ਸਾਥੀ ਸਤਿਗੁਰੂ ਸਿੰਘ, ਬਲਦੇਵ ਸਿੰਘ, ਸ਼ਮਸ਼ੇਰ ਸਿੰਘ, ਜਗਰੂਪ ਸਿੰਘ, ਨਿਰਮਲ ਸਿੰਘ, ਲਵਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਰਵੀ ਕੁਮਾਰ, ਗੁਰਨਾਜ ਸਿੰਘ, ਕਰਮਲਪ੍ਰੀਤ ਕੌਰ, ਵਿਪਨਜੀਤ ਸਿੰਘ ਨੇ 45 ਲੱਖ ਰੁਪਏ ਪ੍ਰਤੀ ਵਿਅਕਤੀ ਅਡਵਾਂਸ ਲੈ ਕੇ ਅਮਰੀਕਾ ਭੇਜਣ ਦਾ ਵਾਅਦਾ ਕੀਤਾ, ਜਦੋਂ ਕਿ 2 ਲੱਖ ਰੁਪਏ ਪ੍ਰਤੀ ਵਿਅਕਤੀ ਅਡਵਾਂਸ ਲੈ ਕੇ ਸਾਰਿਆਂ ਨੂੰ ਦੁਬਈ ਲੈ ਗਿਆ, ਜਿਥੇ ਤੋਂ ਉਨ੍ਹਾਂ ਦਾ ਵੀਜ਼ਾ ਲਗਵਾਉਣ ਲਈ 5 ਹਜ਼ਾਰ ਡਾਲਰ ਪ੍ਰਤੀ ਵਿਅਕਤੀ ਵੱਖਰੇ ਮੰਗੇ।
Read more
ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ।
Read more
ਪੰਜਾਬੀ ਯੂਨੀਵਰਸਿਟੀ ਵਿੱਚ ਇੱਕ ਵਿਦਿਆਰਥਣ ਦੀ ਕਲਾਸ ਵਿੱਚ ਤਬੀਅਤ ਵਿਗੜਨ ਉਪਰੰਤ ਲੰਘੀ ਰਾਤ ਉਸ ਦੀ ਘਰ ਪੁੱਜ ਕੇ ਮੌਤ ਹੋ ਗਈ। ਅੱਜ ਵਿਦਿਆਰਥਣ ਦੀ ਮੌਤ ਦਾ ਪਤਾ ਲੱਗਣ ’ਤੇ ਵਿਦਿਆਰਥੀ ਭੜਕ ਗਏ ਤੇ ਉਨ੍ਹਾਂ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਸੁਰਜੀਤ ਸਿੰਘ ਦੀ ਕਥਿਤ ਕੁੱਟਮਾਰ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਉਧਰ ਯੂਨੀਵਰਸਿਟੀ ਰਜਿਸਟਰਾਰ ਦੀ ਸ਼ਿਕਾਇਤ ’ਤੇ ਸੌ ਦੇ ਕਰੀਬ ਵਿਦਿਆਰਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਵਿਦਿਆਰਥਣ ਦੇ ਸਾਥੀਆਂ ਅਨੁਸਾਰ ਜਦੋਂ ਵਿਦਿਆਰਥਣ ਨੇ ਛੁੱਟੀ ਮੰਗੀ ਤਾਂ ਉਸ ਨੂੰ ‘ਜੇ ਛੁੱਟੀ ਲੈਣੀ ਹੁੰਦੀ ਹੈ ਤਾਂ ਘਰੋਂ ਨਾ ਆਇਆ ਕਰੋ’ ਆਖਿਆ ਗਿਆ।
Read more
ਸਰਕਾਰੀ ਰਾਜਿੰਦਰਾ ਹਸਪਤਾਲ 'ਚ ਇਲਾਜ ਲਈ ਵਰਤੀ ਜਾ ਰਹੀ ਨਵੀਂ ਤਕਨੀਕ ਦਿਲ ਦੇ ਰੋਗੀਆਂ ਲਈ ਜਿਥੇ ਨਵੀਂ ਉਮੀਦ ਜਗਾ ਰਿਹਾ ਹੈ ਉਥੇ ਹੀ ਹਸਪਤਾਲ ਦੇ ਦਿਲ ਦੇ ਰੋਗ ਵਿਭਾਗ ਮਰੀਜਾਂ ਲਈ ਵਰਦਾਨ ਵੀ ਸਾਬਤ ਹੋ ਰਿਹਾ ਹੈ।ਇੱਥੇ ਆਪਣੀ ਕਿਸਮ ਦੀ ਪਹਿਲੀ ਕੋਰੋਨਰੀ ਸ਼ੌਕਵੇਵ ਲਿਥੋਟ੍ਰਿਪਸੀ ਨਾਲ ਮਰੀਜ ਦੇ ਦਿਲ ਦਾ ਸਫ਼ਲ ਇਲਾਜ ਕੀਤਾ ਗਿਆ ਹੈ।
Read more
इतिहास में पहली बार गांव कछवी से शुरू हुई पीआरटीसी बस सेवा, गांव में खुशी का माहौल...
Read more
ਪਟਿਆਲਾ ਜ਼ਿਲ੍ਹੇ ਵਿੱਚ ਮੌਜੂਦਾ ਸੀਜ਼ਨ ਦੌਰਾਨ ਕਰੀਬ 14 ਲੱਖ ਮੀਟਰਿਕ ਟਨ ਪੈਦਾ ਹੋਣ ਵਾਲੀ ਪਰਾਲੀ ਦੇ ਸਹੀ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਰਣਨੀਤੀ ਤਿਆਰ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ ਵੀ ਮੌਜੂਦ ਸਨ।
Read moreਨਸ਼ਿਆਂ ਖਿਲਾਫ ਆਮ ਲੋਕਾਂ ਨੇ ਮੋਰਚਾ ਸੰਭਾਲ ਲਿਆ ਹੈ। ਇਸੇ ਤਹਿਤ ਪਟਿਆਲਾ ਨੇੜਲੇ ਪਿੰਡ ਸ਼ੇਰਮਾਜਰਾ ਵਿੱਚ ਨੌਜਵਾਨਾਂ ਨੇ ਪਿੰਡ ਵਿੱਚ ਚਿੱਟਾ ਰੋਕਣ ਲਈ ਕਮੇਟੀਆਂ ਬਣਾ ਦੇ ਘੇਰਾਬੰਦੀ ਕੀਤੀ ਹੋਈ ਹੈ। ਪਿੰਡ ਵਿੱਚ ਚਿੱਟਾ ਲੈਣ ਆਏ ਦੋ ਨਸ਼ੇੜੀਆਂ ਦੀ ਜਿੱਥੇ ਖ਼ੂਬ ਸੇਵਾ ਕੀਤੀ ਗਈ, ਉੱਥੇ ਹੀ ਉਨ੍ਹਾਂ ਨੂੰ ਟਰਾਫ਼ੀ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
Read more
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਨੇੜਲੇ ਦੁਕਾਨਦਾਰਾਂ ਤੇ ਕਾਰੋਬਾਰੀਆਂ ਦੀ ਜੱਥੇਬੰਦੀ ਓਲਡ ਬੱਸ ਸਟੈਂਡ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਿਚਾਰ ਵਟਾਂਦਰਾ ਕੀਤਾ। ਵਿਧਾਇਕ ਕੋਹਲੀ ਦੀ ਪਹਿਲਕਦਮੀ 'ਤੇ ਸੁਖਾਂਵੇਂ ਮਾਹੌਲ ਵਿੱਚ ਹੋਈ ਇਸ ਮੀਟਿੰਗ ਦੌਰਾਨ ਓਲਡ ਬੱਸ ਸਟੈਂਡ ਸ਼ਾਪ ਕੀਪਰਸ ਐਸੋਸੀਏਸ਼ਨ ਦੇ ਕਨਵੀਨਰ ਗੁਰਪਾਲ ਸਿੰਘ ਲਾਲੀ, ਸ਼ੇਰ ਸਿੰਘ ਮਾਨ, ਬਿੱਟੂ ਕੁਮਾਰ, ਜਤਿੰਦਰ ਕੁਮਾਰ ਜਿੰਮੀ, ਸੰਜੂ ਬਾਵਾ, ਪ੍ਰੇਮ ਕੁਮਾਰ, ਓਮ ਪ੍ਰਕਾਸ਼ ਸਿੰਗਲਾ, ਸੰਦੀਪ ਗਰਗ, ਨਵੀਨ ਚੁੱਘ ਆਦਿ ਨੁਮਾਇੰਦੇ ਹਾਜਰ ਸਨ, ਜਿਨ੍ਹਾਂ ਨੇ ਆਪਣੀਆਂ ਮੰਗਾਂ ਤੇ ਸਮੱਸਿਆਵਾਂ ਦਾ ਜਿਕਰ ਕੀਤਾ।
Read more
PSPCL ਹੈੱਡਕੁਆਰਟਰ ਦੇ ਬਾਹਰ ਜ਼ਬਰਦਸਤ ਹੰਗਾਮਾ, ਬੇਰੁਜ਼ਗਾਰ ਲਾਈਨਮੈਨਾਂ 'ਤੇ ਲਾਠੀਚਾਰਜ, ਰੋਸ ਵਜੋਂ ਬਿਜਲੀ ਟਾਵਰ 'ਤੇ ਚੜ੍ਹੇ
Read more
ਸ਼ੋ੍ਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਪੰਜਾਬ 'ਚੋਂ ਕੱਢੇ ਜਾਣ ਤੱਕ ਸੂਬਾ ਅੱਗੇ ਨਹੀਂ ਵਧ ਸਕਦਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਤਬਾਹੀ ਦੇ ਕੰਢੇ ਲਿਆ ਖੜ੍ਹਾ ਕਰ ਦਿੱਤਾ ਹੈ। ਪੰਜਾਬ ਦਾ ਮੁੱਖ ਮੰਤਰੀ ਰਾਜ ਨਾਲ ਜੁੜੇ ਸੰਜੀਦਾ ਮਸਲਿਆਂ ਤੋਂ ਬੇਪਰਵਾਹ ਹੋ ਕੇ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਬਾਹਰੀ ਸੂਬਿਆਂ ਵਿੱਚ ਘੁੰਮ ਰਿਹਾ ਹੈ।
Read more