ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵੱਲੋਂ ਦਿੱਤੇ ਸੱਦੇ ’ਤੇ ਸ਼ੁੱਕਰਵਾਰ ਨੂੰ ’ਵਰਸਿਟੀ ਦੇ ਸਮੂਹ ਅਧਿਆਪਕਾਂ ਨੇ ਕਲਾਸਾਂ ਅਤੇ ਖੋਜ ਕਾਰਜਾਂ ਦਾ ਬਾਈਕਾਟ ਕੀਤਾ। ਅਧਿਆਪਕਾਂ ਨੂੰ ਜੁਲਾਈ ਮਹੀਨੇ ਦੀ ਤਨਖ਼ਾਹ ਅਜੇ ਤੱਕ ਵੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਜਾਰੀ ਨਹੀਂ ਕੀਤੀ ਗਈ ਹੈ ਜਦੋਂਕਿ ਅਗਸਤ ਮਹੀਨੇ ਦੀ ਤਨਖ਼ਾਹ ਵੀ ਬਕਾਇਆ ਹੋ ਗਈ ਹੈ। ਸੰਘ ਦੇ ਆਗੂਆਂ ਨੇ ਕਿਹਾ ਕਿ ਯੂਨੀਵਰਸਿਟੀ ਵਿਚ ਦਾਖ਼ਲੇ ਦੀ ਪ੍ਰਕਿਰਿਆ ਮੁਕੰਮਲ ਹੋਣ ’ਤੇ ਗ੍ਰਾਂਟ ਉਪਰੰਤ ਵੀ ਪਤਾ ਨਹੀਂ ਕੀ ਕਾਰਨ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਅਧਿਆਪਕਾਂ ਨੂੰ ਤਨਖ਼ਾਹਾਂ ਦੇਣ ਵਿਚ ਅਸਮਰਥ ਹੈ।
Read more
ਮਾਣਯੋਗ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਚੋਣਾਂ ਤੋਂ ਕਰੀਬ 6 ਮਹੀਨੇ ਪਹਿਲਾਂ ਹੀ ਸੂਬੇ ਭਰ ਦੀਆਂ ਪੰਚਾਇਤਾਂ ਭੰਗ ਕਰਨ ਦੇ ਫ਼ੈਸਲੇ ਨੂੰ ਲੈ ਕੇ ਝਾੜ ਪਾਈ ਗਈ ਹੈ, ਜਿਸ ਮਗਰੋਂ ਸਰਕਾਰ ਨੂੰ ਤੁਰੰਤ ਆਪਣਾ ਇਹ ਫ਼ੈਸਲਾ ਵਾਪਸ ਲੈਣਾ ਪਿਆ। ਅਦਾਲਤ ਦੇ ਇਸ ਫ਼ੈਸਲੇ ਨੂੰ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਯੁਵਰਾਜ ਰਣਇੰਦਰ ਸਿੰਘ ਨੇ ਲੋਕਤੰਤਰ ਦੀ ਜਿੱਤ ਕਰਾਰ ਦਿੰਦਿਆਂ ਸੂਬੇ ਭਰ ਦੀਆਂ ਪੰਚਾਇਤਾਂ ਨੂੰ ਵਧਾਈ ਭੇਟ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਇੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ’ਤੇ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਹਨ।
Read more
ਭਾਸ਼ਾ ਵਿਭਾਗ ਪੰਜਾਬ ਦੇ ਵਿਹੜੇ ਵਿਚ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਭਾਸ਼ਾ ਵਿਭਾਗ ਪੰਜਾਬ ਵੱਲੋਂ ਭਾਸ਼ਾਵਾਂ ਦੀ ਜਨਨੀ ਸੰਸਕ੍ਰਿਤ ਨੂੰ ਸਮਰਪਿਤ ਸੰਸਕ੍ਰਿਤ ਦਿਵਸ ਮਨਾਇਆ ਗਿਆ। ਇਸ ਸਮਾਗਮ ਦੇ ਸ਼ੁਰੂ ਵਿਚ ਡਾ. ਵੀਰਪਾਲ ਕੌਰ, ਐਡੀਸ਼ਨਲ ਡਾਇਰੈਕਟਰ ਭਾਸ਼ਾ ਵਿਭਾਗ ਜੀ ਵੱਲੋਂ ਪੰਜਾਬ ਦੇ ਕੋਨੇ-ਕੋਨੇ ਤੋਂ ਆਏ ਸੰਸਕ੍ਰਿਤ ਪ੍ਰੇਮੀਆਂ ਨੂੰ ਜੀ ਆਇਆਂ ਆਖਦੇ ਹੋਏ ਵਿਭਾਗ ਵੱਲੋਂ ਸੰਸਕ੍ਰਿਤ ਦੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਤਾਰਪੂਰਵਕ ਚਾਨਣਾ ਪਾਇਆ।
Read more
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਹਰ ਟਿਊਬਵੈੱਲ 'ਤੇ ਤਿੰਨ ਬੂਟੇ ਕਿਸਾਨਾਂ ਦੇ ਸਹਿਯੋਗ ਨਾਲ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪਟਿਆਲਾ ਵਣ ਮੰਡਲ ਅਧੀਨ ਆਉਂਦੇ 82 ਹਜ਼ਾਰ ਟਿਊਬਵੈੱਲਾਂ 'ਤੇ 2 ਲੱਖ 46 ਹਜ਼ਾਰ ਬੂਟੇ ਲਗਾਏ ਜਾਣਗੇ। ਇਹ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਬੂਟੇ ਲਗਾਉਣ ਦੀ ਪ੍ਰਗਤੀ ਸਬੰਧੀ ਕੀਤੀ ਮੀਟਿੰਗ ਦੌਰਾਨ ਕੀਤਾ।
Read moreਰੱਖੜੀ ਦੇ ਸ਼ੁਭ ਮੌਕੇ 'ਤੇ, ਕੇਂਦਰੀ ਜੇਲ੍ਹ ਪਟਿਆਲਾ ਵਿਖੇ ਅੱਜ ਸਵੇਰੇ ਪਲ ਉਸ ਵੇਲੇ ਭਾਵੁਕ ਹੋ ਗਏ ਜਦੋਂ ਜੇਲ੍ਹ ਡਿਉਢੀ (ਪ੍ਰਸ਼ਾਸਕੀ ਬਲਾਕ) ਵਿਖੇ ਸੁਖਾਵੇਂ ਮਾਹੌਲ ਵਿੱਚ ਬੰਦੀਆਂ ਨੂੰ ਆਪਣੇ ਭੈਣਾਂ-ਭਰਾਵਾਂ ਨਾਲ ਦੇ ਮੇਲ-ਮਿਲਾਪ ਅਤੇ ਰੱਖੜੀ ਦਾ ਤਿਉਹਾਰ ਮਨਾਉਣ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਣਪਾਲ ਸਿੰਘ ਦੀ ਅਗਵਾਈ ਹੇਠ ਜੇਲ੍ਹ ਪ੍ਰਸ਼ਾਸਨ ਨੇ ਕੇਂਦਰੀ ਜੇਲ ਦੇ ਬੰਦੀਆਂ ਲਈ ਰੱਖੜੀ ਦੇ ਤਿਉਹਾਰ ਨੂੰ ਸਾਰਥਕ ਢੰਗ ਨਾਲ ਮਨਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਸਨ। ਇਸ ਦੌਰਾਨ ਲਗਭਗ 240 ਬੰਦੀਆਂ ਨੇ ਇਸ ਤਿਉਹਾਰ ਨੂੰ ਮਨਾਇਆ।
Read more
ਥਾਣਾ ਸਦਰ ਪਟਿਆਲਾ ਅਧੀਨ ਆਉਂਦੇ ਪਿੰਡ ਬਲਬੇੜਾ ਦੀ ਰਹਿਣ ਵਾਲੀ ਮੋਨਿਕਾ ਸ਼ਰਮਾ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪੁਲਸ ਨੇ ਉਸ ਦੇ ਪਤੀ ਰਾਕੇਸ਼ ਸ਼ਰਮਾ ਪੁੱਤਰ ਗਿਰੀਸ਼ ਭਾਨ ਵਾਸੀ ਪਿੰਡ ਬਲਬੇੜਾ ਖ਼ਿਲਾਫ਼ 306 ਆਈ.ਪੀ.ਸੀ. ਦੇ ਤਹਿਤ ਕੇਸ ਦਰਜ ਕੀਤਾ ਹੈ। ਇਸ ਮਾਮਲੇ 'ਚ ਮ੍ਰਿਤਕ ਮੋਨਿਕਾ ਸ਼ਰਮਾ ਦੇ ਪਿਤਾ ਸਤੀਸ਼ ਕੁਮਾਰ ਪੁੱਤਰ ਰਘਬੀਰ ਚੰਦ ਵਾਸੀ ਸਰਹੰਦ ਮੰਡੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਲੜਕੀ ਮੋਨਿਕਾ ਦਾ ਵਿਆਹ 17 ਅਕਤੂਬਰ 2021 ਨੂੰ ਰਾਕੇਸ਼ ਸ਼ਰਮਾ ਨਾਲ ਹੋਇਆ ਸੀ।
Read more
‘‘ਮੰਜਿਲ ਮਿਲੇਗੀ, ਭਟਕ ਕਰ ਹੀ ਸੀ, ਗੁੰਮਰਾਹ ਤੋ ਵੋ ਹੈ, ਜੋ ਘਰ ਸੇ ਨਿਕਲਾ ਹੀ ਨਹੀਂ’’। ਇਹ ਸਤਰਾਂ ਪਟਿਆਲਾ ਦੇ ਪਿੰਡ ਮਗਰ ਸਾਹਿਬ ਦੇ ਕਮਲਦੀਪ ਸ਼ਰਮਾ ’ਤੇ ਸਟੀਕ ਬੈਠਦੀਆਂ ਹਨ। ਜਿਸ ਨੇ ਚੰਨ ’ਤੇ ਪੁੱਜਣ ਵਾਲੇ ਚੰਦਰਯਾਨ 3 ਪ੍ਰਾਜੈਕਟ ਵਿਚ ਐਲਵੀਐਮ 3 ਰੋਕੇਟ ਵਿਚ ਬਤੌਰ ਕੁਆਲਟੀ ਇਸੰਪੈਕਸ਼ਨ ਟੀਮ ਵਿਚ ਅਹਿਮ ਭੂਮਿਕਾ ਨਿਭਾਈ ਹੈ।
Read more
ਨਾਭਾ ਥਾਣਾ ਸਦਰ ਅਧੀਨ ਪੈਂਦੀ ਚੌਂਕੀ ਰੋਹਟੀ ਪੁਲ ਵਿਖੇ ਚੈਕਿੰਗ ਦੌਰਾਨ ਪਰਮਜੀਤ ਕੌਰ ਉਰਫ ਪਤਨੀ ਮਰਹੂਮ ਪਿਆਰਾ ਸਿੰਘ ਵਾਸੀ ਪਿੰਡ ਰੋਹਟੀਂ ਛੰਨਾਂ ਜੋ ਕਿ ਨਸ਼ਾ ਵੇਚਣ ਦਾ ਧੰਦਾ ਕਰਦੀ ਹੈ।
Read more
‘ਚਿੱਟੇ ਦਿਨ ਚਿੱਟੇ ਦੇ ਹੋਰ ਰਹੇ ਵਪਾਰ’ ਦੇ ਖੁਲਾਸੇ ਤੋਂ ਬਾਅਦ ਸਿਵਲ ਤੇ ਪੁਲਿਸ ਪ੍ਰਸ਼ਾਸਨ ਹਰਕਤ ਵਿਚ ਆ ਗਿਆ ਹੈ। ਪਿੰਡ ਸ਼ੇਰ ਮਾਜਰਾ ਤੇ ਲੰਗੜੋਈ ਵਿਖੇ ਘਰ-ਘਰ ਛਾਪੇਮਾਰੀ ਕੀਤੀ ਗਈ ਅਤੇ ਸਿਵਲ ਟੀਮ ਵਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਕੈਂਪ ਲਾਇਆ ਗਿਆ।
Read more
ਸ਼੍ਰੋਮਣੀ ਅਕਾਲੀ ਦਲ (Shiromani Akali Dal) ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪਹਿਲਾਂ ਮੌਕਾ ਦੇ ਕੇ ਦੇਖ ਚੁੱਕੇ ਹੋ, ਇਸ ਲਈ ਹੁਣ ਇਕ ਮੌਕਾ ਕਿਸੇ ਹੋਰ ਨੂੰ ਦੇ ਕੇ ਫੇਰ ਧੋਖਾ ਨਾ ਖਾ ਲੈਣਾ। ਕਿਉਕਿ ਪ੍ਰਕਾਸ਼ ਸਿੰਘ ਬਾਦਲ ਵੱਲੋ ਪੰਜਾਬ 'ਚ ਕੀਤੇ ਵਿਕਾਸ ਨੂੰ ਪਹਿਲਾਂ ਕੈਪਟਨ ਹੋਰਾਂ ਨੇ ਰੋਲਿਆ, ਹੁਣ 'ਆਪ' ਸਭ ਖਤਮ ਕਰਨ ਵਿਚ ਲੱਗੀ ਹੋਈ ਹੈ।
Read more