ਹੜ੍ਹਾਂ ਨਾਲ 10,000 ਕਰੋੜ ਦਾ ਨੁਕਸਾਨ ਪਰ ਮੁਆਵਜ਼ੇ ਲਈ ਸਿਰਫ਼ 186 ਕਰੋੜ ਜਾਰੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਗੈਰ-ਜ਼ਿੰਮੇਵਾਰ ਤੇ ਝੂਠੇ ਵਾਅਦਿਆਂ ਵਾਲੀ ਸਰਕਾਰ ਕਰਾਰ ਦਿੰਦਿਆਂ ਮੰਗ ਕੀਤੀ ਹੈ ਕਿ ਇਹ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਜਿਸ ਨੂੰ ਸੱਤਾ ’ਤੇ ਰਹਿਣ ਦਾ ਕੋਈ ਹੱਕ ਨਹੀਂ। ਉਨ੍ਹਾਂ ਨੇ ਐਤਵਾਰ ਨੂੰ ਲੁਧਿਆਣਾ ਫੇਰੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਥਾਂ ਇਸ਼ਤਿਹਾਰਬਾਜ਼ੀ ’ਤੇ ਲੋਕਾਂ ਦਾ ਸਰਮਾਇਆ ਉਡਾ ਰਹੀ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਹੜ੍ਹਾਂ ਕਾਰਨ ਲੋਕਾਂ ਦਾ 10,000 ਕਰੋੜ ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ ਪਰ ਸਰਕਾਰ ਵੱਲੋਂ ਸਿਰਫ਼ 186 ਕਰੋੜ ਰੁਪਏ ਦੀ ਰਾਸ਼ੀ ਹੀ ਜਾਰੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਥਾਂ AAP ਦੀ ਮਸ਼ਹੂਰੀ ਲਈ 750 ਕਰੋੜ ਰੁਪਏ ਦੇ ਇਸ਼ਤਿਹਾਰ ਦੂਜੇ ਰਾਜਾਂ ਦੀਆਂ ਅਖ਼ਬਾਰਾਂ ਵਿੱਚ ਦਿੱਤੇ ਗਏ ਹਨ ਤਾਂ ਕਿ ਉਨ੍ਹਾਂ ਰਾਜਾਂ ਵਿੱਚ ARVIND KEJRIVAL ਨੂੰ ਲਾਭ ਪਹੁੰਚਾਇਆ ਜਾ ਸਕੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ