ਕੇਸ ਦੀ ਜਾਂਚ 'ਚ ਸ਼ਾਮਲ ਹੋਣ ਲਈ ਮੰਗੇ 10 ਲੱਖ, ਵਿਜੀਲੈਂਸ ਬਿਊਰੋ ਨੇ ਪੁਲਸ ਇੰਸਪੈਕਟਰ ਨੂੰ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੁਲਸ ਇੰਸਪੈਕਟਰ ਵਿਜੇ ਕੁਮਾਰ, ਜੋ ਕਿ ਪਹਿਲਾਂ ਇੰਚਾਰਜ ਸੀ.ਆਈ.ਏ., ਸਮਾਣਾ, ਜ਼ਿਲ੍ਹਾ ਪਟਿਆਲਾ ਵਜੋਂ ਤਾਇਨਾਤ ਸੀ, ਨੂੰ ਸਹਿ-ਮੁਲਜ਼ਮ ਏ.ਐੱਸ.ਆਈ. ਰਘਵੀਰ ਸਿੰਘ ਨਾਲ ਮਿਲੀਭੁਗਤ ਕਰ ਕੇ 6 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੰਸਪੈਕਟਰ ਵਿਜੇ ਕੁਮਾਰ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਦਰਜ ਐੱਫ.ਆਈ.ਆਰ. ਨੰਬਰ 36 ਮਿਤੀ 23.10.2023 ਅਧੀਨ ਗ੍ਰਿਫਤਾਰ ਕੀਤਾ ਹੈ। ਇਸ ਤੋਂ ਪਹਿਲਾਂ ਇਸ ਮੁਕੱਦਮੇ ’ਚ ਏ.ਐੱਸ.ਆਈ. ਰਘਵੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਤੋਂ ਕੀਤੀ ਪੁੱਛਗਿੱਛ ਤੋਂ ਬਾਅਦ ਇਸ ਕੇਸ ’ਚ ਉਕਤ ਇੰਸਪੈਕਟਰ ਵਿਜੇ ਕੁਮਾਰ ਨੂੰ ਵੀ ਨਾਮਜ਼ਦ ਕਰ ਲਿਆ ਗਿਆ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਏ.ਐੱਸ.ਆਈ. ਰਘਵੀਰ ਸਿੰਘ (ਨੰਬਰ 1245/ਪੀ.ਟੀ.ਐੱਲ.) ਖਿਲਾਫ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਕਸਬੇ ਦੇ ਵਸਨੀਕ ਸ਼ੈਂਪੀ ਸਿੰਘ ਵੱਲੋਂ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਮੁਲਾਜ਼ਮ ਵਿਰੁੱਧ ਇਹ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ’ਚ ਦੋਸ਼ ਲਾਇਆ ਸੀ ਕਿ ਏ.ਐੱਸ.ਆਈ. ਨੇ ਉਸ ਖਿਲਾਫ ਥਾਣਾ ਸਮਾਣਾ ’ਚ ਦਰਜ ਇਕ ਕੇਸ ਦੀ ਜਾਂਚ ’ਚ ਸ਼ਾਮਲ ਹੋਣ ਬਦਲੇ 10 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ 27-04-2023 ਨੂੰ 6 ਲੱਖ ਰੁਪਏ ਰਿਸ਼ਵਤ ਵਜੋਂ ਪ੍ਰਾਪਤ ਵੀ ਕਰ ਲਏ ਸਨ ਅਤੇ ਬਾਕੀ 4 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਇਸ ਮੁਕੱਦਮੇ ਦੀ ਅਗਲੇਰੀ ਜਾਂਚ ਜਾਰੀ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ