ਰਾਮਲੱਲਾ ਦੇ ਦਰਸ਼ਨਾਂ ਲਈ ਗਏ ਬੱਚੇ ਹੋਏ ਲਾਪਤਾ, ਨਦੀ ਕੰਢਿਓਂ ਮਿਲੇ ਕੱਪੜੇ ਦੇਖ ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ
ਪਟਿਆਲਾ - ਪਟਿਆਲਾ ਦੀ ਤੇਜਬਾਗ ਕਾਲੋਨੀ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਰਹਿਣ ਵਾਲੇ 2 ਬੱਚੇ ਭੇਤਭਰੀ ਹਾਲਤ 'ਚ ਲਾਪਤਾ ਹੋ ਗਏ ਹਨ। ਜਾਣਕਾਰੀ ਮੁਤਾਬਕ ਇਹ ਬੱਚੇ ਸੰਗਤਾਂ ਨਾਲ ਇਕ ਬੱਸ 'ਚ ਸਵਾਰ ਹੋ ਕੇ ਸ਼੍ਰੀ ਰਾਮ ਲੱਲਾ ਦੇ ਦਰਸ਼ਨਾਂ ਲਈ ਅਯੁੱਧਿਆ ਗਏ ਹੋਏ ਸਨ, ਜਿਸ ਤੋਂ ਬਾਅਦ ਉਹ ਅਚਾਨਕ ਲਾਪਤਾ ਹੋ ਗਏ ਹਨ। ਗੁੰਮਸ਼ੁਦਾ ਬੱਚੇ ਤੇਜਬਾਗ ਕਾਲੋਨੀ ਦੇ ਰਹਿਣ ਵਾਲੇ ਕਾਰਤਿਕ ਅਤੇ ਪ੍ਰਿੰਸ ਹਨ, ਜਿਨ੍ਹਾਂ ਦੇ ਲਾਪਤਾ ਹੋਣ ’ਤੇ ਪਰਿਵਾਰ ਵਾਲਿਆਂ ਦਾ ਰੋ-ਰੋ ਦੇ ਬੁਰਾ ਹਾਲ ਹੋ ਗਿਆ ਹੈ।
ਜ਼ਿਕਰਯੋਗ ਹੈ ਕਿ ਸ਼ਹਿਰ ਦੀ ਤੇਜਬਾਗ ਕਾਲੋਨੀ ਤੋਂ 17 ਮਈ ਨੂੰ ਸ਼੍ਰੀ ਅਯੁੱਧਿਆ ਧਾਮ ਵਿਖੇ ਸ਼੍ਰੀ ਰਾਮ ਲੱਲਾ ਜੀ ਦੇ ਦਰਸ਼ਨਾਂ ਲਈ ਇਕ ਬੱਸ ਗਈ ਸੀ। ਇਸ ਬੱਸ 'ਚ ਸੰਗਤਾਂ ਨਾਲ ਪ੍ਰਿੰਸ ਅਤੇ ਕਾਰਤਿਕ ਵੀ ਸ਼ਾਮਲ ਸਨ ਤੇ 18 ਮਈ ਨੂੰ ਬੱਚੇ ਲਾਪਤਾ ਹੋ ਗਏ।

ਇਸ ਤੋਂ ਬਾਅਦ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਪਰਿਵਾਰ ਵਾਲਿਆਂ ਨੂੰ ਦੋਵਾਂ ਬੱਚਿਆਂ ਦੇ ਕੱਪੜੇ ਨਦੀ ਦੇ ਕਿਨਾਰੇ ਤੋਂ ਮਿਲੇ ਹਨ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਇਸ ਗੱਲ ਦੀ ਚਿੰਤਾ ਹੈ ਕਿ ਆਖਿਰ ਬੱਚੇ ਕਿੱਧਰ ਗਏ ? ਕਿਤੇ ਉਨ੍ਹਾਂ ਨਾਲ ਕੋਈ ਹਾਦਸਾ ਨਾ ਵਾਪਰ ਗਿਆ ਹੋਵੇ। ਪਰਿਵਾਰ ਵਾਲਿਆਂ ਵੱਲੋਂ ਬੱਚਿਆਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਵੱਲੋਂ ਪ੍ਰਸ਼ਾਸਨ ਅੱਗੇ ਵੀ ਬੱਚਿਆਂ ਦਾ ਪਤਾ ਲਗਾਉਣ ਦੀ ਗੁਹਾਰ ਲਗਾਈ ਜਾ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ