ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਸੀ. ਬੀ. ਆਈ ਨੇ 2019 'ਚ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਦਿਆਂ ਪੰਚਕੂਲਾ ਸਥਿਤ ਸੀ. ਬੀ. ਆਈ ਦੀ ਵਿਸ਼ੇਸ਼ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਸੀ. ਬੀ. ਆਈ. ਕੋਰਟ ਨੇ ਰਾਮ ਰਹੀਮ ਨੂੰ ਆਪਣਾ ਬਚਾਅ ਤਿਆਰ ਕਰਨ ਲਈ ਕੇਸ ਡਾਇਰੀ, ਗਵਾਹਾਂ ਦੇ ਬਿਆਨ ਅਤੇ ਹੋਰ ਦਸਤਾਵੇਜ਼ ਉਪਲੱਬਧ ਕਰਵਾਉਣ ਦਾ ਹੁਕਮ ਦਿੱਤਾ ਸੀ। ਹਾਈ ਕੋਰਟ ਨੇ ਹੀ ਡੇਰੇ ਵਿਚ ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਮਾਮਲੇ ਦੀ ਜਾਂਚ ਸੀ. ਬੀ. ਆਈ ਨੂੰ ਸੌਂਪਣ ਦਾ ਹੁਕਮ ਦਿੱਤਾ ਸੀ। ਸੀ. ਬੀ. ਆਈ ਨੇ ਮਾਮਲੇ ਦੀ ਜਾਂਚ ਕਰ ਕੇ ਹਾਈ ਕੋਰਟ ਵਿਚ ਸੀਲਬੰਦ ਸਟੇਟਸ ਰਿਪੋਰਟ ਦੇ ਦਿੱਤੀ ਸੀ। ਇਹ ਕੇਸ ਹੁਣ ਪੰਚਕੂਲਾ ਦੀ ਸੀ. ਬੀ. ਆਈ ਟਰਾਇਲ ਕੋਰਟ ਵਿਚ ਚੱਲ ਰਿਹਾ ਹੈ।
ਟਰਾਇਲ ਕੋਰਟ ਨੇ 2019 ਵਿਚ ਡੇਰਾ ਮੁਖੀ ਦੀ ਇਕ ਅਰਜ਼ੀ 'ਤੇ ਇਸ ਮਾਮਲੇ ਦੀ ਕੇਸ ਡਾਇਰੀ ਉਸ ਨੂੰ ਸੌਂਪਣ ਦਾ ਸੀ. ਬੀ. ਆਈ. ਨੂੰ ਹੁਕਮ ਦਿੱਤਾ ਸੀ। ਸੀ. ਬੀ. ਆਈ. ਨੇ ਇਸੇ ਹੁਕਮ ਨੂੰ ਹਾਈ ਕੋਰਟ 'ਚ ਚੁਣੌਤੀ ਦਿੱਤੀ ਸੀ। ਹਾਈ ਕੋਰਟ ਨੇ ਕਿਹਾ ਕਿ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਦਾ ਇਹ ਹੁਕਮ ਗਲਤ ਸੀ। ਪੁਲਸ ਨੂੰ ਦਿੱਤੇ ਗਏ ਬਿਆਨਾਂ ਦੀ ਕੋਈ ਅਹਿਮੀਅਤ ਨਹੀਂ ਹੈ, ਅਜਿਹੇ ਵਿਚ 87 ਗਵਾਹਾਂ ਦੀ ਗਵਾਹੀ ਰਾਮ ਰਹੀਮ ਨੂੰ ਸੌਂਪਣ ਦਾ ਕੋਈ ਜਾਇਜ਼ ਨਹੀਂ ਹੈ।ਸਪੈਸ਼ਲ ਕੋਰਟ ਨੇ ਹੁਕਮ ਜਾਰੀ ਕਰਦਿਆਂ ਇਸ ਗੱਲ 'ਤੇ ਗੌਰ ਨਹੀਂ ਕੀਤਾ ਕਿ ਜੋ ਦਸਤਾਵੇਜ਼ ਮੰਗੇ ਜਾ ਰਹੇ ਹਨ, ਅਸਲ ਵਿਚ ਉਨ੍ਹਾਂ ਨੂੰ ਉਪਲੱਬਧ ਕਰਵਾਉਣ ਦਾ ਤੁੱਕ ਕੀ ਹੈ। ਅਜਿਹੇ ਵਿਚ ਹੁਣ ਹਾਈ ਕੋਰਟ ਹੁਕਮ ਨੂੰ ਰੱਦ ਕਰਦਾ ਹੈ ਅਤੇ ਮਾਮਲਾ ਮੁੜ ਸੀ. ਬੀ. ਆਈ. ਕੋਰਟ ਨੂੰ ਭੇਜਦਾ ਹੈ, ਤਾਂ ਕਿ ਇਨ੍ਹਾਂ ਤੱਥਾਂ 'ਤੇ ਵਿਚਾਰ ਕਰ ਕੇ ਨਵੇਂ ਸਿਰਿਓਂ ਫ਼ੈਸਲਾ ਲਿਆ ਜਾਵੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ