ਮਾਹਿਰਾਂ ਦਾ ਕਹਿਣਾ ਹੈ ਕਿ ਦੋਵਾਂ ਸੰਸਦ ਮੈਂਬਰਾਂ ਦਾ ਇਹ ਕਦਮ ਭਾਵੇਂ ਉਪ ਰਾਸ਼ਟਰਪਤੀ ਚੋਣ ਦੇ ਨਤੀਜਿਆਂ 'ਤੇ ਸਿੱਧਾ ਅਸਰ ਨਾ ਪਾਵੇ, ਕਿਉਂਕਿ ਇਹ ਇੱਕ ਪ੍ਰਤੀਕਾਤਮਕ ਵਿਰੋਧ ਹੈ, ਪਰ ਇਸ ਦਾ ਵੱਡਾ ਰਾਜਨੀਤਕ ਮਹੱਤਵ ਹੈ। ਉਨ੍ਹਾਂ ਦੇ ਇਸ ਫੈਸਲੇ ਨੇ ਯਕੀਨੀ ਤੌਰ 'ਤੇ ਰਾਸ਼ਟਰੀ ਪੱਧਰ 'ਤੇ ਰਾਜਨੀਤਕ ਬਹਿਸ ਛੇੜ ਦਿੱਤੀ ਹੈ।
ਇਹ ਬਾਈਕਾਟ ਅਜਿਹੇ ਸਮੇਂ ਵਿੱਚ ਹੋਇਆ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ। ਉਪ ਰਾਸ਼ਟਰਪਤੀ ਚੋਣ ਵਿੱਚ ਐਨਡੀਏ ਦੇ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਅਤੇ ਇੰਡੀਆ ਬਲਾਕ ਦੇ ਉਮੀਦਵਾਰ ਬੀ. ਸੁਦਰਸ਼ਨ ਰੈਡੀ ਆਹਮੋ-ਸਾਹਮਣੇ ਹਨ।
ਉਪ ਰਾਸ਼ਟਰਪਤੀ ਚੋਣ ਲਈ ਮੰਗਲਵਾਰ ਯਾਨੀਕਿ ਅੱਜ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ। ਐਨਡੀਏ ਦੇ ਉਮੀਦਵਾਰ ਸੀਪੀ ਰਾਧਾਕ੍ਰਿਸ਼ਣਨ ਅਤੇ 'ਇੰਡੀਆ' ਬਲਾਕ ਦੇ ਉਮੀਦਵਾਰ ਬੀ. ਸੁਦਰਸ਼ਨ ਰੈਡੀ ਵਿਚਕਾਰ ਸਿੱਧਾ ਮੁਕਾਬਲਾ ਹੈ। ਵੋਟਿੰਗ ਤੋਂ ਠੀਕ ਪਹਿਲਾਂ ਬੀਜੇਡੀ, ਬੀਆਰਐਸ ਅਤੇ ਅਕਾਲੀ ਦਲ ਨੇ ਵੋਟਿੰਗ ਤੋਂ ਦੂਰੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ, ਜਿਸ ਕਾਰਨ ਮੁਕਾਬਲਾ ਕਾਫੀ ਦਿਲਚਸਪ ਹੋ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਰਾਜੋਆਣਾ ਨੇ ਕਿਹਾ ਕਿ ਉਸ ਨੂੰ ਜੇਲ੍ਹ ਚ 31 ਸਾਲ ਹੋ ਗਏ ਹਨ ਅਤੇ ਲੰਬੇ ਸਮੇਂ ਤੋਂ ਫ਼ਾਂਸੀ ਦੀ ਸਜ਼ਾ ਦੇ ਸਬੰਧੀ ਆਖਰੀ ਫੈਸਲੇ ਦੀ ਉਡੀਕ ਵਿੱਚ ਹਨ। ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਅਦਾਲਤ ਵਿੱਚ ਆਪਣੇ ਕੰਮ ਨੂੰ ਲੁਕਾਇਆ ਨਹੀਂ ਅਤੇ ਫਾਂਸੀ ਦੀ ਸਜ਼ਾ ਨੂੰ ਵੀ ਸਵੀਕਾਰਿਆ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।