ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਦਰਦਨਾਕ ਬੱਸ ਹਾਦਸਾ ਵਾਪਰਿਆ ਹੈ। ਜਿਸ ਵਿੱਚ ਇੱਕ ਸ਼ਰਧਾਲੂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਲਗਭਗ 40 ਯਾਤਰੀ ਜ਼ਖਮੀ ਹੋ ਗਏ। ਇਹ ਸਾਰੇ ਯਾਤਰੀ ਉੱਤਰ ਪ੍ਰਦੇਸ਼ ਦੇ ਅਮਰੋਹਾ ਜ਼ਿਲ੍ਹੇ ਤੋਂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਕਟੜਾ ਜਾ ਰਹੇ ਸਨ।
ਜਾਣਕਾਰੀ ਮਿਲੀ ਹੈ ਕਿ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਯਾਤਰੀਆਂ ਨਾਲ ਭਰੀ ਇੱਕ ਬੱਸ ਕਠੂਆ ਤੋਂ ਕਟੜਾ ਜਾ ਰਹੀ ਸੀ। ਸਾਂਬਾ ਜ਼ਿਲ੍ਹੇ ਦੇ ਜਟਵਾਲ ਇਲਾਕੇ ਵਿੱਚ ਅਚਾਨਕ ਬੱਸ ਦਾ ਟਾਇਰ ਫਟ ਗਿਆ, ਜਿਸ ਕਾਰਨ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਲਗਭਗ 30 ਫੁੱਟ ਉੱਚੇ ਪੁਲ ਤੋਂ ਹੇਠਾਂ ਡਿੱਗ ਗਈ।
ਹਾਦਸੇ ਤੋਂ ਬਾਅਦ ਸਥਾਨਕ ਲੋਕ ਅਤੇ ਰਾਹਗੀਰ ਤੁਰੰਤ ਮਦਦ ਲਈ ਅੱਗੇ ਆਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਸਾਰੇ ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਸਾਂਬਾ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ। ਇਨ੍ਹਾਂ ਵਿੱਚੋਂ 8 ਯਾਤਰੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਬਿਹਤਰ ਡਾਕਟਰੀ ਸਹੂਲਤਾਂ ਲਈ ਏਮਜ਼ ਵਿਜੇਪੁਰ ਰੈਫਰ ਕਰ ਦਿੱਤਾ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚ ਗਏ, ਜਿਨ੍ਹਾਂ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਇੱਕ ਯਾਤਰੀ ਨੇ ਦੱਸਿਆ ਕਿ ਉਹ ਅਮਰੋਹਾ ਆਇਆ ਸੀ ਅਤੇ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਲਈ ਕਟੜਾ ਜਾ ਰਿਹਾ ਸੀ। ਬੱਸ ਵਿੱਚ ਬੱਚੇ ਅਤੇ ਔਰਤਾਂ ਵੀ ਸਵਾਰ ਸਨ। ਇਹ ਹਾਦਸਾ ਰਸਤੇ ਵਿੱਚ ਹੋਇਆ, ਜਿਸ ਵਿੱਚ ਲਗਭਗ ਸਾਰੇ ਲੋਕ ਜ਼ਖਮੀ ਹੋ ਗਏ ਹਨ। ਹਾਦਸੇ ਵਿੱਚ ਇੱਕ ਸ਼ਰਧਾਲੂ ਦੀ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਅਤੇ ਰਾਹਗੀਰਾਂ ਨੇ ਬੱਸ ਵਿੱਚ ਸਵਾਰ ਯਾਤਰੀਆਂ ਦੀ ਮਦਦ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ