ਸ਼ਤਰੰਜ ਖਿਡਾਰਣ ਵੈਸ਼ਾਲੀ ਨੇ ਪ੍ਰਧਾਨ ਮੰਤਰੀ ਦਾ ਸੋਸ਼ਲ ਮੀਡੀਆ ਸੰਭਾਲਿਆ, ਨੌਜਵਾਨ ਕੁੜੀਆਂ ਨੂੰ ਦਿੱਤਾ ਪ੍ਰੇਰਣਾਦਾਇਕ ਸੁਨੇਹਾ
ROJANAPUNJAB DESK : NATIONAL NEWS : ਸ਼ਤਰੰਜ ਖਿਡਾਰਣ ਆਰ ਵੈਸ਼ਾਲੀ ਨੇ ਸ਼ਨਿੱਚਰਵਾਰ ਨੂੰ ਕੌਮਾਂਤਰੀ ਮਹਿਲਾ ਦਿਵਸ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੋਸ਼ਲ ਮੀਡੀਆ ਅਕਾਊਂਟ ਸੰਭਾਲੇ ਅਤੇ ਔਰਤਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਮਰਥਨ ਅਤੇ ਉਤਸ਼ਾਹਿਤ ਕਰਨ ਦਾ ਇੱਕ ਪ੍ਰਭਾਵਸ਼ਾਲੀ ਸੰਦੇਸ਼ ਦਿੱਤਾ। ਵੈਸ਼ਾਲੀ, ਜੋ ਛੇ ਸਾਲ ਦੀ ਉਮਰ ਤੋਂ ਸ਼ਤਰੰਜ ਖੇਡ ਰਹੀ ਹੈ ਅਤੇ ਸ਼ਤਰੰਜ ਦੇ ਉੱਘੇ ਖਿਡਾਰੀ ਅਤੇ ਗ੍ਰੈਂਡਮਾਸਟਰ ਪ੍ਰਗਿਆਨੰਧਾ ਦੀ ਭੈਣ ਹੈ, ਨੇ ਆਪਣੀ ਯਾਤਰਾ ਸਾਂਝੀ ਕੀਤੀ ਅਤੇ ਨੌਜਵਾਨ ਕੁੜੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਪੂਰੇ ਕਰਨ ਲਈ ਉਤਸ਼ਾਹਿਤ ਕੀਤਾ।
ਵੈਸ਼ਾਲੀ ਨੇ ਪੋਸਟ ਵਿਚ ਲਿਖਿਆ ‘‘ਵਣੱਕਮ! ਮੈਂ ਵੈਸ਼ਾਲੀ ਹਾਂ ਅਤੇ ਮੈਂ ਆਪਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਸੋਸ਼ਲ ਮੀਡੀਆ ਖਾਤਿਆਂ ਨੂੰ ਸੰਭਾਲ ਕੇ ਬਹੁਤ ਖੁਸ਼ ਹਾਂ। ਜਿਵੇਂ ਕਿ ਤੁਹਾਡੇ ਵਿੱਚੋਂ ਬਹੁਤ ਸਾਰੇ ਜਾਣਦੇ ਹੋਣਗੇ, ਮੈਂ ਸ਼ਤਰੰਜ ਖੇਡਦੀ ਹਾਂ ਅਤੇ ਮੈਨੂੰ ਬਹੁਤ ਸਾਰੇ ਟੂਰਨਾਮੈਂਟਾਂ ਵਿੱਚ ਸਾਡੇ ਪਿਆਰੇ ਦੇਸ਼ ਦੀ ਨੁਮਾਇੰਦਗੀ ਕਰਨ ’ਤੇ ਬਹੁਤ ਮਾਣ ਮਹਿਸੂਸ ਹੁੰਦਾ ਹੈ।’’ ਪ੍ਰਧਾਨ ਮੰਤਰੀ ਦੇ ਐਕਸ ਅਕਾਉਂਟ ’ਤੇ ਵੈਸ਼ਾਲੀ ਨੇ ਇਕ ਵੱਡਾ ਸੰਦੇਸ਼ ਸਾਂਝਾ ਕਰਦਿਆਂ ਕਿਹਾ, “ਮੈਂ ਸਾਰੀਆਂ ਔਰਤਾਂ ਨੂੰ ਖਾਸ ਕਰਕੇ ਨੌਜਵਾਨ ਕੁੜੀਆਂ ਨੂੰ ਇੱਕ ਸੁਨੇਹਾ ਦੇਣਾ ਚਾਹੁੰਦੀ ਹਾਂ ਕਿ ਆਪਣੇ ਸੁਪਨੇ ਪੂਰੇ ਕਰੋ, ਭਾਵੇਂ ਕੋਈ ਵੀ ਰੁਕਾਵਟ ਕਿਉਂ ਨਾ ਹੋਵੇ। ਤੁਹਾਡਾ ਜਨੂੰਨ ਤੁਹਾਡੀ ਸਫਲਤਾ ਨੂੰ ਸ਼ਕਤੀ ਦੇਵੇਗਾ।’’ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨੇ ਵਾਅਦਾ ਕੀਤਾ ਸੀ ਕਿ ਕੋਮਾਂਤਰੀ ਮਹਿਲਾ ਦਿਸਵ ਮੌਕੇ ਉਨ੍ਹਾਂ ਦੇ ਸੋਸ਼ਲ ਮੀਡੀਆ ਖਾਤਿਆਂ ਨੂੰ ਉਨ੍ਹਾਂ ਔਰਤਾਂ ਦੁਆਰਾ ਸੰਭਾਲਿਆ ਜਾਵੇਗਾ ਜਿਨ੍ਹਾਂ ਨੇ ਵਿਭਿੰਨ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਇਆ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ