ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, ਮਿਲਣ ਜਾ ਰਹੀ ਇਹ ਸੌਗਾਤ
ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਦਿੱਲੀ ਏਅਰਪੋਰਟ 'ਤੇ ਪੰਜਾਬੀਆਂ ਲਈ ਵਿਸ਼ੇਸ਼ ਕਾਊਂਟਰ ਖੁੱਲ੍ਹੇਗਾ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਿੱਲੀ ਏਅਰਪੋਰਟ 'ਤੇ ਸੁਵਿਧਾ ਕੇਂਦਰ ਸ਼ੁਰੂ ਕਰ ਰਹੀ ਹੈ। ਇਹ ਆਈ. ਜੀ. ਆਈ. ਏਅਰਪੋਰਟ ਟਰਮੀਨਲ-3 ਵਿਖੇ ਸਥਿਤ ਕੀਤਾ ਜਾਵੇਗਾ। ਪੰਜਾਬ ਸਰਕਾਰ ਅਤੇ GMR ਨਵੀਂ ਦਿੱਲੀ ਵਿਚਕਾਰ 12 ਜੂਨ 2024 ਨੂੰ ਦੋ ਸਾਲਾਂ ਲਈ ਇਕ ਸਮਝੌਤੇ 'ਤੇ ਹਸਤਾਖਰ ਕੀਤੇ ਗਏ ਸਨ।
ਪੰਜਾਬ ਸਰਕਾਰ ਵਲੋਂ ਖੁੱਲ੍ਹਣ ਜਾ ਰਿਹਾ ਇਹ ਸੁਵਿਧਾ ਕੇਂਦਰ 24 ਘੰਟੇ ਕੰਮ ਕਰੇਗਾ। ਇਸ ਸੁਵਿਧਾ ਕੇਂਦਰ ਦਾ ਉਦੇਸ਼ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਐੱਨ. ਆਰ. ਆਈ. ਅਤੇ ਹੋਰ ਯਾਤਰੀਆਂ ਦੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਕੇਂਦਰ ਵਿਚ 2 ਇਨੋਵਾ ਗੱਡੀਆਂ ਹੋਣਗੀਆਂ ਜੋ ਪੰਜਾਬ ਭਵਨ ਅਤੇ ਹੋਰ ਨੇੜਲੇ ਸਥਾਨਾਂ ਤੱਕ ਯਾਤਰੀਆਂ ਦੀ ਸਥਾਨਕ ਆਵਾਜਾਈ ਵਿਚ ਮਦਦ ਕਰਨ ਲਈ ਉਪਲੱਬਧ ਰਹਿਣਗੀਆਂ। ਯਾਤਰੀ/ਰਿਸ਼ਤੇਦਾਰ ਹਵਾਈ ਅੱਡੇ 'ਤੇ ਲਾਈਟਾਂ, ਕਨੈਕਟਿੰਗ ਫਲਾਈਟਾਂ, ਟੈਕਸੀ ਸੇਵਾਵਾਂ, ਗੁੰਮ ਹੋਏ ਸਮਾਨ ਦੀਆਂ ਸਹੂਲਤਾਂ ਅਤੇ ਹੋਰ ਲੋੜੀਂਦੀ ਸਹਾਇਤਾ ਲਈ ਮਦਦ ਲੈ ਸਕਦੇ ਹਨ। ਐਮਰਜੈਂਸੀ ਦੀ ਸਥਿਤੀ ਵਿਚ ਪੰਜਾਬ ਭਵਨ, ਦਿੱਲੀ ਵਿਚ ਕੁਝ ਕਮਰੇ ਯਾਤਰੀਆਂ ਜਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਉਪਲਬਧ ਕਰਵਾਏ ਜਾਣਗੇ। ਇਸ ਲਈ ਬਕਾਇਦਾ ਸਹਾਇਤਾ ਕੇਂਦਰ ਨੰਬਰ (011-61232182) ਜਾਰੀ ਕੀਤਾ ਗਿਆ ਹੈ, ਜਿਸ ਦੀ ਵਰਤੋਂ ਯਾਤਰੀ ਕਿਸੇ ਵੀ ਸਮੇਂ ਸਹਾਇਤਾ ਪ੍ਰਾਪਤ ਕਰਨ ਲਈ ਕਰ ਸਕਦੇ ਹਨ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ