ਮੋਹਲੇਧਾਰ ਮੀਂਹ ਕਾਰਨ ਘਰ ਦੀ ਬੈਸਮੈਂਟ 'ਚ ਭਰਿਆ ਪਾਣੀ, ਤਿੰਨ ਲੋਕਾਂ ਦੀ ਡੁੱਬਣ ਨਾਲ ਹੋਈ ਮੌਤ
ਜੈਪੁਰ- ਜੈਪੁਰ ਸ਼ਹਿਰ ਦੇ ਵਿਸ਼ਕਰਮਾ ਇਲਾਕੇ ਵਿਚ ਕੱਲ ਰਾਤ ਤੋਂ ਪੈ ਰਹੇ ਮੋਹਲੇਧਾਰ ਮੀਂਹ ਮਗਰੋਂ ਇਕ ਘਰ ਦੇ ਬੇਸਮੈਂਟ 'ਚ ਪਾਣੀ ਦਾਖ਼ਲ ਹੋ ਗਿਆ। ਪੁਲਸ ਮੁਤਾਬਕ ਇੱਥੇ ਦੋ ਪਰਿਵਾਰਾਂ ਦੇ ਤਿੰਨ ਮੈਂਬਰਾਂ ਦੀ ਡੁੱਬਣ ਨਾਲ ਮੌਤ ਹੋ ਗਈ। ਪੁਲਸ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਦੱਸਿਆ ਕਿ ਇਕ ਆਦਮੀ, ਇਕ ਔਰਤ ਅਤੇ ਉਸ ਦੀ ਭਤੀਜੀ ਬੇਸਮੈਂਟ ਵਿਚ ਜਮ੍ਹਾਂ ਪਾਣੀ 'ਚ ਡੁੱਬ ਗਏ। ਇਕ ਹੋਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੜਕ 'ਤੇ ਜਮਾਂ ਹੋਏ ਮੀਂਹ ਦੇ ਪਾਣੀ ਦੇ ਦਬਾਅ ਕਾਰਨ ਘਰ ਦੀ ਇਕ ਕੰਧ ਡਿੱਗ ਗਈ ਅਤੇ ਪਾਣੀ ਬੇਸਮੈਂਟ 'ਚ ਦਾਖਲ ਹੋ ਗਿਆ, ਜਿਸ ਕਾਰਨ ਤਿੰਨ ਲੋਕ ਫਸ ਗਏ।
ਉਨ੍ਹਾਂ ਨੇ ਦੱਸਿਆ ਕਿ ਬੇਸਮੈਂਟ 'ਚ ਪਾਣੀ ਦਾਖ਼ਲ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਉਥੋਂ ਸਾਮਾਨ ਕੱਢਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਦੋ ਪਰਿਵਾਰਾਂ ਦੇ ਤਿੰਨ ਲੋਕ ਫਸ ਗਏ ਅਤੇ ਬੇਸਮੈਂਟ ਪੂਰੀ ਤਰ੍ਹਾਂ ਪਾਣੀ ਨਾਲ ਭਰ ਗਈ। ਸੂਚਨਾ ਮਿਲਣ 'ਤੇ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਪਾਣੀ ਨੂੰ ਕੱਢਣ ਲਈ 'ਮਡ ਪੰਪ' ਲਗਾਏ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਚਾਅ ਕਾਰਜ ਅਜੇ ਵੀ ਜਾਰੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ