ਮੋਦੀ ਨੇ ਕਿਹਾ ਕਿ 11 ਸਾਲਾਂ ਵਿੱਚ ਉਨ੍ਹਾਂ ਦੀ ਸਰਕਾਰ ਨੇ ਸਮਾਜਿਕ, ਆਰਥਿਕ ਅਤੇ ਰੱਖਿਆ ਖੇਤਰਾਂ ਵਿੱਚ ਭਾਰਤ ਨੂੰ ਮਜ਼ਬੂਤ ਬਣਾਉਣ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਰੱਖਿਆ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਭਾਰਤ ਦੀ ਦੂਜੇ ਦੇਸ਼ਾਂ ’ਤੇ ਨਿਰਭਰਤਾ ਘਟ ਰਹੀ ਹੈ ਅਤੇ ਇਹ ਰੱਖਿਆ ਖੇਤਰ ਵਿੱਚ ਸਵੈ-ਨਿਰਭਰ ਬਣ ਰਿਹਾ ਹੈ। ਪ੍ਰਧਾਨ ਮੰਤਰੀ ਨੇ ਪਹਿਲਗਾਮ ਵਿੱਚ ਅਤਿਵਾਦੀਆਂ ਵੱਲੋਂ ਨਾਗਰਿਕਾਂ ਦੀ ਹੱਤਿਆ ਮਗਰੋਂ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਅਤਿਵਾਦੀ ਕੈਂਪਾਂ ’ਤੇ ਕੀਤੇ ਸਟੀਕ ਹਮਲਿਆਂ ਸਬੰਧੀ ਕਿਹਾ ਕਿ ਭਾਰਤੀ ਫੌਜ ਨੇ ਭਾਰਤ ਵਿੱਚ ਬਣੇ ਹਥਿਆਰਾਂ ਨਾਲ ਦੁਸ਼ਮਣ ਨੂੰ 22 ਮਿੰਟਾਂ ਵਿੱਚ ਆਤਮ-ਸਮਰਪਣ ਕਰਨ ਲਈ ਮਜਬੂਰ ਕਰ ਦਿੱਤਾ ਸੀ।
ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਭਵਿੱਖ ਵਿੱਚ ਭਾਰਤ ਵਿੱਚ ਬਣੇ ਹਥਿਆਰਾਂ ਦੀ ਪੂਰੀ ਦੁਨੀਆ ਵਿੱਚ ਸ਼ਲਾਘਾ ਕੀਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ 11 ਸਾਲਾਂ ਵਿੱਚ ਇਸ ਤੋਂ ਪਹਿਲਾਂ ਦੇ ਮੁਕਾਬਲੇ ਵੱਧ ਗਿਣਤੀ ਵਿੱਚ ਆਈਆਈਟੀ, ਆਈਆਈਐੱਮ ਅਤੇ ਏਮਜ਼ ਵਰਗੀਆਂ ਸੰਸਥਾਵਾਂ ਖੋਲ੍ਹੀਆਂ ਗਈਆਂ ਹਨ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ