ਸਰਕਾਰੀ ਰਿਪੋਰਟ ਮੁਤਾਬਕ ਇਸ ਵੇਲੇ ਅੰਮ੍ਰਿਤਸਰ ਤੋਂ ਤਰਨ ਤਾਰਨ ਸਣੇ 23 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹਨ। ਇਨ੍ਹਾਂ ਵਿੱਚ ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਠਾਨਕੋਟ, ਪਟਿਆਲਾ, ਰੋਪੜ, ਨਵਾਂਸ਼ਹਿਰ, ਮੋਹਾਲੀ, ਸੰਗਰੂਰ ਤੇ ਮੁਕਤਸਰ ਸ਼ਾਮਲ ਹਨ।
ਸੂਬੇ ਦੇ ਲਗਪਗ 1400 ਪਿੰਡ ਪਾਣੀ ਦੀ ਮਾਰ ਦਾ ਸਾਹਮਣਾ ਕਰ ਰਹੇ ਹਨ। ਇਕੱਲੇ ਗੁਰਦਾਸਪੁਰ ਦੇ 324 ਪਿੰਡ ਡੁੱਬ ਗਏ ਹਨ, ਜਦੋਂਕਿ ਅੰਮ੍ਰਿਤਸਰ ਦੇ 135 ਪਿੰਡ, ਬਰਨਾਲਾ ਦੇ 134, ਹੁਸ਼ਿਆਰਪੁਰ ਦੇ 119 ਤੇ ਕਪੂਰਥਲਾ ਦੇ 115 ਪਿੰਡ ਸਭ ਤੋਂ ਵੱਧ ਪ੍ਰਭਾਵਿਤ ਹਨ। ਹੋਰ ਜ਼ਿਲ੍ਹਿਆਂ ਦੇ ਦਰਜਨਾਂ ਪਿੰਡ ਵੀ ਹੜ੍ਹਾਂ ਨਾਲ ਘਿਰੇ ਹੋਏ ਹਨ। ਗੁਰਦਾਸਪੁਰ ਵਿੱਚ 1.45 ਲੱਖ ਤੋਂ ਵੱਧ ਲੋਕ ਤੇ ਅੰਮ੍ਰਿਤਸਰ ਵਿੱਚ 1.17 ਲੱਖ ਲੋਕ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ। ਫਿਰੋਜ਼ਪੁਰ, ਫਾਜ਼ਿਲਕਾ ਤੇ ਪਠਾਨਕੋਟ ਵਿੱਚ ਵੀ ਹਜ਼ਾਰਾਂ ਲੋਕ ਮੁਸੀਬਤ ਦਾ ਸਾਹਮਣਾ ਕਰ ਰਹੇ ਹਨ। ਮੋਹਾਲੀ, ਕਪੂਰਥਲਾ ਤੇ ਹੋਰ ਜ਼ਿਲ੍ਹਿਆਂ ਵਿੱਚ ਹੁਣ ਤੱਕ ਕੁੱਲ ਸਾਢੇ ਤਿੰਨ ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਹੈ।ਪੰਜਾਬ ਵਿੱਚ ਹੜ੍ਹਾਂ ਨਾਲ ਹੁਣ ਤੱਕ 30 ਮੌਤਾਂ ਦੀ ਪੁਸ਼ਟੀ ਹੋਈ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ 6 ਲੋਕਾਂ ਦੀ ਮੌਤ ਹੋਈ ਹੈ, ਜਦੋਂਕਿ ਲੁਧਿਆਣਾ ਵਿੱਚ 4 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੰਮ੍ਰਿਤਸਰ, ਬਰਨਾਲਾ, ਮਾਨਸਾ, ਰੂਪਨਗਰ ਤੇ ਹੁਸ਼ਿਆਰਪੁਰ ਵਿੱਚ ਤਿੰਨ-ਤਿੰਨ ਮੌਤਾਂ ਦਰਜ ਕੀਤੀਆਂ ਗਈਆਂ ਹਨ। ਬਠਿੰਡਾ, ਗੁਰਦਾਸਪੁਰ, ਪਟਿਆਲਾ, ਮੋਹਾਲੀ ਤੇ ਸੰਗਰੂਰ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋਈ ਹੈ। ਇਸ ਤੋਂ ਇਲਾਵਾ ਤਿੰਨ ਲੋਕ ਅਜੇ ਵੀ ਲਾਪਤਾ ਹਨ।
ਰਾਜੋਆਣਾ ਨੇ ਕਿਹਾ ਕਿ ਉਸ ਨੂੰ ਜੇਲ੍ਹ ਚ 31 ਸਾਲ ਹੋ ਗਏ ਹਨ ਅਤੇ ਲੰਬੇ ਸਮੇਂ ਤੋਂ ਫ਼ਾਂਸੀ ਦੀ ਸਜ਼ਾ ਦੇ ਸਬੰਧੀ ਆਖਰੀ ਫੈਸਲੇ ਦੀ ਉਡੀਕ ਵਿੱਚ ਹਨ। ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਅਦਾਲਤ ਵਿੱਚ ਆਪਣੇ ਕੰਮ ਨੂੰ ਲੁਕਾਇਆ ਨਹੀਂ ਅਤੇ ਫਾਂਸੀ ਦੀ ਸਜ਼ਾ ਨੂੰ ਵੀ ਸਵੀਕਾਰਿਆ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।