ਭਾਖੜਾ ਡੈਮ ਤੋਂ ਲਗਾਤਾਰ ਖ਼ਤਰੇ ਬਰਕਰਾਰ ਹਨ। ਡੈਮ 'ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਸਿਰਫ਼ ਇੱਕ ਫੁੱਟ ਦੂਰ ਚੱਲ ਰਿਹਾ ਹੈ। ਡੈਮ ਵਿਚੋਂ ਪਾਣੀ ਲਗਾਤਾਰ ਛੱਡਿਆ ਜਾ ਰਿਹਾ ਹੈ, ਜਿਸ ਕਾਰਨ ਕਈ ਥਾਂਵਾਂ 'ਤੇ ਤੇਜ਼ ਵਹਾਅ ਕਾਰਨ ਬੰਨ੍ਹਾਂ ਨੂੰ ਖਤਰਾ ਬਣਿਆ ਹੋਇਆ ਹੈ। ਲੁਧਿਆਣਾ (Ludhiana News) ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਸਸਰਾਲੀ (ਲੁਧਿਆਣਾ ਪੂਰਬੀ ਖੇਤਰ) ਨੇੜੇ ਸਤਲੁਜ ਦਰਿਆ ਦਾ ਬੰਨ੍ਹ ਬਹੁਤ ਤੇਜ਼ ਪਾਣੀ ਦੇ ਵਹਾਅ ਕਾਰਨ ਅਲਰਟ ਜਾਰੀ ਕੀਤਾ ਹੈ ਕਿ ਇਥੇ ਬੰਨ੍ਹ ਗੰਭੀਰ ਦਬਾਅ ਹੇਠ ਹੈ। ਬੰਨ੍ਹਾਂ ਦੀ ਰੱਖਿਆ ਅਤੇ ਮਜ਼ਬੂਤੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਹਾਲਾਂਕਿ, ਜੇਕਰ ਬੰਨ੍ਹਾਂ ਵਿੱਚ ਕੋਈ ਚੀਰ ਜਾਂ ਨੁਕਸਾਨ ਹੁੰਦਾ ਹੈ, ਤਾਂ ਹੇਠ ਲਿਖੇ ਪਿੰਡ ਪ੍ਰਭਾਵਿਤ ਹੋ ਸਕਦੇ ਹਨ ਅਤੇ ਪਾਣੀ ਨਾਲ ਘਿਰੇ ਜਾਣ ਦਾ ਖਤਰਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਸਰਾਲੀ, ਬੂੰਟ, ਰਾਵਤ, ਹਵਾਸ, ਸੀੜਾ, ਬੂਥਗੜ੍ਹ, ਮੰਗਲੀ ਟਾਂਡਾ, ਢੇਰੀ, ਖਵਾਜਕੇ, ਖਾਸੀ ਖੁਰਦ, ਮੰਗਲੀ ਕਾਦਰ, ਮੱਤੇਵਾੜਾ, ਮਾਂਗਟ, ਮਿਹਰਬਾਨ ਪਿੰਡਾਂ ਨੂੰ ਲੈ ਕੇ ਅਲਰਟ ਕੀਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ...
ਰਾਜੋਆਣਾ ਨੇ ਕਿਹਾ ਕਿ ਉਸ ਨੂੰ ਜੇਲ੍ਹ ਚ 31 ਸਾਲ ਹੋ ਗਏ ਹਨ ਅਤੇ ਲੰਬੇ ਸਮੇਂ ਤੋਂ ਫ਼ਾਂਸੀ ਦੀ ਸਜ਼ਾ ਦੇ ਸਬੰਧੀ ਆਖਰੀ ਫੈਸਲੇ ਦੀ ਉਡੀਕ ਵਿੱਚ ਹਨ। ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਅਦਾਲਤ ਵਿੱਚ ਆਪਣੇ ਕੰਮ ਨੂੰ ਲੁਕਾਇਆ ਨਹੀਂ ਅਤੇ ਫਾਂਸੀ ਦੀ ਸਜ਼ਾ ਨੂੰ ਵੀ ਸਵੀਕਾਰਿਆ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।