ਇਹ ਘਟਨਾ ਸਿਵਲ ਲਾਈਨਜ਼ ਖੇਤਰ ਦੇ ਅਧੀਨ ਆਉਂਦੇ ਕਾਦੀਆਂ ਰੋਡ ’ਤੇ ਵਾਪਰੀ ਹੈ, ਜਿਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਬਟਾਲਾ ਦੇ ਡੀਐੱਸਪੀ ਪਰਮਵੀਰ ਸਿੰਘ ਨੇ ਕਿਹਾ, ‘‘ਜਦੋਂ ਹਰਜੀਤ ਕੌਰ ਅਤੇ ਇੱਕ ਹੋਰ ਵਿਅਕਤੀ ਕਰਨਵੀਰ ਸਿੰਘ ਕਾਰ ਵਿੱਚ ਸਨ ਤਾਂ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਉਨ੍ਹਾਂ ’ਤੇ ਗੋਲੀਬਾਰੀ ਕੀਤੀ।’’ ਉਨ੍ਹਾਂ ਕਿਹਾ ਕਿ ਕਰਨਵੀਰ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਮ੍ਰਿਤਕ ਐਲਾਨ ਦਿੱਤਾ ਗਿਆ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਅਤੇ ਉਨ੍ਹਾਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਜਾਣਕਾਰੀ ਅਨੁਸਾਰ ਮ੍ਰਿਤਕਾ ਹਰਜੀਤ ਕੌਰ ਅਤੇ ਮ੍ਰਿਤਕ ਕਰਨਬੀਰ ਸਿੰਘ ਦਾ ਪੋਸਟਮਾਰਟਮ ਅੱਜ ਸਿਵਲ ਹਸਪਤਾਲ ਬਟਾਲਾ ਵਿੱਚ ਪੁਲੀਸ ਦੀ ਨਿਗਰਾਨੀ ਹੇਠ ਹੋਵੇਗ
ਦੂਜੇ ਪਾਸੇ ਇਸ ਗੋਲੀਬਾਰੀ ਦੀ ਜਿੰਮੇਵਾਰੀ ਗੈਂਗਸਟਰ ਡੋਨੀ ਬੱਲ, ਬਿੱਲਾ ਮਾਂਗਾ, ਪ੍ਰਭ ਦਾਸੂਵਾਲ ਅਤੇ ਕੌਸ਼ਲ ਚੌਧਰੀ ਨੇ ਲੈਂਦਿਆ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕੀਤੀ ਹੈ। ਇਸ ਵਿੱਚ ਕਿਹਾ ਗਿਆ, ‘‘ਕਰਨਬੀਰ ਸਿੰਘ ਹੀ ਜੱਗੂ ਭਗਵਾਨਪੁਰੀਏ ਦਾ ਸਾਰਾ ਕੰਮ ਸੰਭਾਲਦਾ ਸੀ ਅਤੇ ਜੱਗੂ ਦੇ ਭਗੋੜੇ ਸਾਥੀਆਂ ਅਤੇ ਹਥਿਆਰਾਂ ਨੂੰ ਵੀ ਸਾਂਭਦਾ ਸੀ। ਅਸੀਂ ਕਰਨਬੀਰ ਨੂੰ ਮਾਰ ਕੇ ਆਪਣੇ ਭਰਾ ਗੋਰੇ ਬਰਿਆਰ ਦਾ ਬਦਲਾ ਲਿਆ ਹੈ।’’ ਪੋਸਟ ਵਿੱਚ ਲਿਖਿਆ ਹੈ, ‘‘ਅੱਜ ਅਸੀਂ ਜਾਇਜ਼ ਮਾਰਿਆ ਹੈ ਅਤੇ ਜੇਕਰ ਕੋਈ ਸਾਡਾ ਭਰਾ ਨਾਜਾਇਜ਼ ਮਾਰਿਆ ਜਾਂਦਾ ਹੈ ਤਾਂ ਉਸ ਦਾ ਵੀ ਬਦਲਾ ਲੈਂਦੇ ਰਹਾਂਗੇ।’’
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ