ਹਿਮਾਚਲ ਪੁਲਸ ਨੇ ਚੰਬਾ-ਪੁਖੜੀ ਰੋਡ 'ਤੇ ਇੰਡਾਨਾਲਾ ਰੇਨ ਸ਼ੈਲਟਰ ਨੇੜੇ ਦੋ ਨੌਜਵਾਨਾਂ ਤੋਂ 10.26 ਗ੍ਰਾਮ ਚਿੱਟਾ ਬਰਾਮਦ ਕੀਤੇ। ਮੁਲਜ਼ਮਾਂ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਨੌਜਵਾਨਾਂ ਦੀ ਪਛਾਣ ਅੰਮ੍ਰਿਤਸਰ ਦੇ ਰਹਿਣ ਵਾਲੇ ਹਰਚਰਨ ਅਤੇ ਪਠਾਨਕੋਟ ਦੇ ਰਹਿਣ ਵਾਲੇ ਵਿਸ਼ਾਲ ਸ਼ਰਮਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਵੀਰਵਾਰ ਨੂੰ ਗਸ਼ਤ ਦੌਰਾਨ ਪੁਲਸ ਨੇ ਦੋ ਨੌਜਵਾਨਾਂ ਨੂੰ ਇੱਕ ਬਾਈਕ (PB 46AN-1810) 'ਤੇ ਸਵਾਰ ਹੋ ਕੇ ਆ ਰਹੇ ਸਨ, ਜਿਨ੍ਹਾਂ ਨੂੰ ਤਲਾਸ਼ੀ ਲਈ ਰੋਕਿਆ। ਤਲਾਸ਼ੀ ਲੈਣ 'ਤੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਰਚਰਨ ਨੂੰ ਇੱਕ ਕਾਲਾ ਬੈਗ ਮਿਲਿਆ। ਬੈਗ ਵਿੱਚੋਂ 10.26 ਗ੍ਰਾਮ ਨਸ਼ੀਲੇ ਪਦਾਰਥ (ਚਿੱਟਾ) ਬਰਾਮਦ ਹੋਇਆ। ਥਾਣਾ ਸਦਰ ਵਿਖੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਇਹ ਖੇਪ ਕਿੱਥੋਂ ਆਈ ਅਤੇ ਕਿਸ ਨੂੰ ਦਿੱਤੀ ਜਾਣੀ ਸੀ। ਏਐੱਸਪੀ ਹਿਤੇਸ਼ ਲਖਨਪਾਲ ਨੇ ਮਾਮਲੇ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਪੁਲਿਸ ਮੁਹਿੰਮ ਜਾਰੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ