ਪੰਜਾਬ 'ਚ ਫਿਰ ਸ਼ਰਮਸਾਰ ਹੋਈ ਇਨਸਾਨੀਅਤ, ਨਾਨੀ ਕੋਲ ਆਈ 13 ਸਾਲਾ ਕੁੜੀ ਨਾਲ ਜੋ ਹੋਇਆ ਸੁਣ ਉੱਡਣਗੇ ਹੋਸ਼
ਨਾਨੀ ਘਰ ਆਈ 13 ਸਾਲਾ ਨਾਬਾਲਿਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਇਕ ਇਲਾਕੇ ਵਿਚ ਵਾਪਰੀ ਹੈ। ਪੁਲਸ ਨੇ ਬੱਚੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਜਾਂਚ ਅਧਿਕਾਰੀ ਕਸ਼ਮੀਰ ਸਿੰਘ ਨੇ ਕਿਹਾ ਕਿ ਪੁਲਸ ਕੋਲ ਇਕ ਮਹਿਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਬੇਟੀ ਨਾਨੀ ਨੂੰ ਮਿਲਣ ਜਲੰਧਰ ਬਾਈਪਾਸ ਦੇ ਨੇੜੇ ਆਈ ਸੀ ਪਰ ਨਾਨੀ ਘਰ ਵਿਚ ਨਾ ਹੋਣ ਕਾਰਣ ਉਹ ਬਾਈਪਾਸ ਨੇੜੇ ਬੈਠੀ ਰਹੀ।
ਇਸ ਦੌਰਾਨ ਮੋਟਰਸਾਈਕਲ 'ਤੇ ਇਕ ਵਿਅਕਤੀ ਆਇਆ ਜੋ ਉਸ ਧੀ ਨੂੰ ਇਕ ਅਨਜਾਣ ਥਾਂ 'ਤੇ ਲੈ ਗਿਆ ਅਤੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਜਸਪਾਲ ਸਿੰਘ ਫੌਜੀ ਖ਼ਿਲਾਫ਼ ਪੋਸਕੋ ਐਕਟ ਅਧੀਨ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮੁਲਜ਼ਮ ਫਰਾਰ ਹੈ, ਜਿਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ