ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ
ਖੰਨਾ (ਸੁਖਵਿੰਦਰ ਕੌਰ) : ਇਗਨੂੰ ਦੇ ਸੈਸ਼ਨ 2024 ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਅਹਿਮ ਖ਼ਬਰ ਹੈ। ਇਸ ਬਾਬਤ ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ ਖੇਤਰੀ ਕੇਂਦਰ ਖੰਨਾ ਦੀ ਸੀਨੀਅਰ ਖੇਤਰੀ ਡਾਇਰੈਕਟਰ ਡਾ. ਸੰਤੋਸ਼ ਕੁਮਾਰੀ ਨੇ ਕਿਹਾ ਕਿ ਜੁਲਾਈ 2024 ਸੈਸ਼ਨ ਵਿਚ ਨਵੇਂ ਦਾਖਲੇ ਲੈਣ ਲਈ ਸਰਟੀਫਿਕੇਟ ਅਤੇ ਸਮੈਸਟਰ ਆਧਾਰਿਤ ਪ੍ਰੋਗਰਾਮਾਂ ਨੂੰ ਛੱਡ ਕੇ ਬਾਕੀ ਸਾਰੇ ਪ੍ਰੋਗਰਾਮਾਂ (ਓ. ਡੀ. ਐੱਲ./ਆਨਲਾਈਨ) ’ਚ ਇਗਨੂੰ ਦੀ ਵੈੱਬਸਾਈਟ ਰਾਹੀਂ ਅਪਲਾਈ ਕਰਨ ਦੀ ਆਨਲਾਈਨ ਪ੍ਰਕਿਰਿਆ ਨੂੰ ਜਾਰੀ ਰੱਖਦੇ ਹੋਏ ਆਖਰੀ 10 ਸਤੰਬਰ ਕਰ ਦਿੱਤੀ ਗਈ ਹੈ।ਡਾ. ਪ੍ਰਮੇਸ਼ ਚੰਦਰ ਸਹਾਇਕ ਖੇਤਰੀ ਨਿਰਦੇਸ਼ਕ ਨੇ ਸੂਚਿਤ ਕੀਤਾ ਕਿ ਇਸੇ ਸੈਸ਼ਨ ਲਈ ਮੁੜ-ਰਜਿਸਟ੍ਰੇਸ਼ਨ (ਰੀ-ਰਜਿਸਟ੍ਰੇਸ਼ਨ) ਕਰਵਾਉਣ ਲਈ ਵੀ ਵਧਾਈ ਗਈ ਮਿਤੀ 10 ਸਤੰਬਰ ਤੱਕ ਆਨਲਾਈਨ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ