ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਹਾਦਸੇ ਬਾਰੇ ਕਿਹਾ, “ਫਿਲਹਾਲ ਸਿਰਫ਼ ਅੰਦਾਜ਼ੇ ਹੀ ਲਗਾਏ ਜਾ ਸਕਦੇ ਹਨ ਕਿ ਜਾਂਚ ਚੱਲ ਰਹੀ ਹੈ। ਅੱਗ ਕਿਸੇ ਸੜਕ ਹਾਦਸੇ ਕਾਰਨ ਲੱਗੀ ਹੋ ਸਕਦੀ ਹੈ। ਸੜ ਕੇ ਜ਼ਖਮੀ ਹੋਏ ਮਰੀਜ਼ਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇੱਕ ਦੇ ਜ਼ਖਮੀ ਹੋਣ ਦੀ ਰਿਪੋਰਟ ਮਿਲੀ ਹੈ। ਅਜਿਹਾ ਲੱਗਦਾ ਹੈ ਕਿ ਗੈਸ ਟੈਂਕਰ ਨਾਲ ਹੋਏ ਸੜਕ ਹਾਦਸੇ ਤੋਂ ਬਾਅਦ ਗੈਸ ਲੀਕ ਹੋਈ ਸੀ।
ਹੁਸ਼ਿਆਰਪੁਰ ਦੇ ਡਾਕਟਰਾਂ ਨੇ ਪੁਸ਼ਟੀ ਕੀਤੀ ਹੈ ਕਿ ਇੱਕ ਵਿਅਕਤੀ ਨੂੰ ਮ੍ਰਿਤਕ ਹਾਲਤ ਵਿੱਚ ਲਿਆਂਦਾ ਗਿਆ, ਜਦਕਿ 5–6 ਮਰੀਜ਼ਾਂ ਦੀ ਹਾਲਤ ਨਾਜ਼ੁਕ ਹੈ। ਇਸ ਤੋਂ ਇਲਾਵਾ 20 ਤੋਂ ਵੱਧ ਲੋਕ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਹਨ। ਇੱਕ ਪੀੜਤ ਨੇ ਦੱਸਿਆ ਕਿ ਅਚਾਨਕ ਅੱਗ ਉਸਦੇ ਘਰ ਵਿੱਚ ਦਾਖਲ ਹੋ ਗਈ। ਉਸਦੇ ਪਰਿਵਾਰ ਦੇ ਛੇ ਮੈਂਬਰ ਵੀ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਹਨ।ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਰੋਡ ਕਿਨਾਰੇ ਵਸਦੇ ਸਾਰੇ ਘਰ ਅਤੇ ਦੁਕਾਨਾਂ ਪੂਰੀ ਤਰ੍ਹਾਂ ਸੜ ਗਏ ਹਨ। ਅੱਗ ਕਾਰਨ ਸੜਕ ਵੀ ਬੰਦ ਹੋ ਗਈ ਹੈ। ਕਈ ਅੱਗ ਬੁਝਾਊ ਗੱਡੀਆਂ ਮੌਕੇ ’ਤੇ ਅੱਗ ਬੁਝਾਉਣ ਲਈ ਲੱਗੀਆਂ ਹੋਈਆਂ ਹਨ ਅਤੇ ਰਾਹਤ ਕਾਰਜ ਜਾਰੀ ਹਨ। ਅਧਿਕਾਰੀਆਂ ਨੇ ਹਾਲੇ ਤੱਕ ਮੌਤਾਂ ਦੇ ਅੰਕੜਿਆਂ ਬਾਰੇ ਪੂਰੀ ਜਾਣਕਾਰੀ ਨਹੀਂ ਦਿੱਤੀ, ਪਰ ਹੋਰ deaths ਦੀ ਭੀ ਸ਼ੰਕਾ ਜਤਾਈ ਜਾ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ