Makhan Singh Lalka again joined the Akali Dal
ਇੱਥੇ ਪਾਰਟੀ ਦੇ ਮੁੱਖ ਦਫ਼ਤਰ ਵਿਚ ਲਾਲਕਾ ਨੂੰ ਮੁੜ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲਾਲਕਾ ਇਕ ਪੰਥਕ ਆਗੂ ਹਨ ਜੋ ਬਹੁਤ ਸੂਝਾਨ ਹਨ। ਉਨ੍ਹਾਂ ਦੀ ਪਾਰਟੀ ਵਿਚ ਵਾਪਸੀ ਨਾਲ ਪਾਰਟੀ ਨੂੰ ਨਾਭਾ ਅਤੇ ਨੇੜਲੇ ਇਲਾਕਿਆਂ ਵਿਚ ਮਜ਼ਬੂਤੀ ਮਿਲੇਗੀ। ਉਨ੍ਹਾਂ ਨੇ ਲਾਲਕਾ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਪਾਰਟੀ ਵਿਚ ਪੂਰਾ ਮਾਣ ਅਤੇ ਸਤਿਕਾਰ ਦੇਣ ਦਾ ਭਰੋਸਾ ਦੁਆਇਆ। ਲਾਲਕਾ ਨੇ ਪਾਰਟੀ ਪ੍ਰਧਾਨ ਨੂੰ ਭਰੋਸਾ ਦੁਆਇਆ ਕਿ ਉਹ ਅਕਾਲੀ ਦਲ ਦੇ ਵਫਦਾਰ ਤੇ ਅਨੁਸ਼ਾਸਤ ਸਿਪਾਹੀ ਵਜੋਂ ਪਾਰਟੀ ਲਈ ਕੰਮ ਕਰਦੇ ਰਹਿਣਗੇ।
ਰਾਜੋਆਣਾ ਨੇ ਕਿਹਾ ਕਿ ਉਸ ਨੂੰ ਜੇਲ੍ਹ ਚ 31 ਸਾਲ ਹੋ ਗਏ ਹਨ ਅਤੇ ਲੰਬੇ ਸਮੇਂ ਤੋਂ ਫ਼ਾਂਸੀ ਦੀ ਸਜ਼ਾ ਦੇ ਸਬੰਧੀ ਆਖਰੀ ਫੈਸਲੇ ਦੀ ਉਡੀਕ ਵਿੱਚ ਹਨ। ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਅਦਾਲਤ ਵਿੱਚ ਆਪਣੇ ਕੰਮ ਨੂੰ ਲੁਕਾਇਆ ਨਹੀਂ ਅਤੇ ਫਾਂਸੀ ਦੀ ਸਜ਼ਾ ਨੂੰ ਵੀ ਸਵੀਕਾਰਿਆ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।