ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਬੁੱਧਵਾਰ ਨੂੰ ਟਰਾਂਸਪੋਰਟ ਵਿਭਾਗ ਦੇ ਸਕੱਤਰ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ ਅਤੇ ਇਸ ਲਈ ਯੂਨੀਅਨ ਨੇ 14 ਅਗਸਤ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ। ਜਿਸ ਕਾਰਨ ਸੂਬੇ ਭਰ ਵਿੱਚ ਪਨਬਸ, ਰੋਡਵੇਜ਼ ਅਤੇ ਪੀਆਰਟੀਸੀ ਦੇ ਆਰਜ਼ੀ ਕਰਮਚਾਰੀ ਹੜਤਾਲ 'ਤੇ ਰਹਿਣਗੇ ਅਤੇ ਬੱਸਾਂ ਬੰਦ ਰਹਿਣਗੀਆਂ। ਅਜੇ ਵੀ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਜਾਰੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਤਿੰਨ ਮੰਗਾਂ ਤੇ ਸਹਿਮਤੀ ਬਣਨ ਤੋਂ ਬਾਅਦ ਵੀ ਸਰਕਾਰ ਵੱਲੋਂ ਪੱਤਰ ਜਾਰੀ ਨਹੀਂ ਕੀਤਾ ਗਿਆ ਹੈ। ਬੀਤੀ ਰਾਤ ਯੂਨੀਅਨ ਦੀ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਹੋਈ। ਇਸ ਮੀਟਿੰਗ ’ਚ ਠੇਕਾ ਮੁਲਾਜ਼ਮਾਂ ਦੀਆਂ ਤਿੰਨ ਮੰਗਾਂ ’ਤੇ ਸਹਿਮਤੀ ਬਣੀ। ਯੂਨੀਅਨ ਨੇ ਕਿਹਾ ਕਿ ਮੰਨੀਆਂ ਗਈਆਂ ਮੰਗਾਂ ਦੀ ਚਿੱਠੀ ਜਾਰੀ ਕੀਤੀ ਜਾਵੇ ਇਸ ਤੋਂ ਬਾਅਦ ਹੀ ਉਨ੍ਹਾਂ ਵੱਲੋਂ ਹੜਤਾਲ ਖਤਮ ਕੀਤੀ ਜਾਵੇਗੀ।
ਫਿਲਹਾਲ ਪੰਜਾਬ ’ਚ ਅੱਜ ਵੀ ਬੱਸਾਂ ਦਾ ਚੱਕਾ ਜਾਮ ਰਹੇਗਾ। ਜਿਸ ਕਾਰਨ ਆਮ ਲੋਕਾਂ ਨੂੰ ਤਿਉਹਾਰ ਵਾਲੇ ਦਿਨ ਵੀ ਕਾਫੀ ਖੱਜਲ ਖੁਆਰ ਹੋਣਾ ਪਵੇਗਾ।
ਕਾਬਿਲੇਗੌਰ ਹੈ ਕਿ 7 ਅਗਸਤ ਨੂੰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੂਬੇ ਭਰ ਵਿੱਚ ਦੋ ਘੰਟੇ ਦੀ ਹੜਤਾਲ ਕੀਤੀ ਸੀ। ਜਿਸ ਤੋਂ ਬਾਅਦ ਟਰਾਂਸਪੋਰਟ ਵਿਭਾਗ ਨੇ ਉਨ੍ਹਾਂ ਨੂੰ 13 ਅਗਸਤ ਨੂੰ ਮੀਟਿੰਗ ਲਈ ਬੁਲਾਇਆ ਸੀ।
ਇਸ ਤੋਂ ਬਾਅਦ, ਬੁੱਧਵਾਰ ਨੂੰ ਟਰਾਂਸਪੋਰਟ ਵਿਭਾਗ ਦੇ ਸਕੱਤਰ ਨਾਲ ਯੂਨੀਅਨ ਦੀ ਮੀਟਿੰਗ ਬੇਸਿੱਟਾ ਰਹੀ ਅਤੇ ਪਹਿਲਾਂ ਐਲਾਨੇ ਗਏ ਸੰਘਰਸ਼ ਦੇ ਹਿੱਸੇ ਵਜੋਂ, ਯੂਨੀਅਨ ਨੇ 14 ਅਗਸਤ ਤੋਂ ਸੂਬੇ ਭਰ ਦੇ ਸਾਰੇ ਡਿਪੂ ਬੰਦ ਕਰਕੇ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ