ਪੰਜਾਬ ਦੇ ਸਿਹਤ ਵਿਭਾਗ (ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ) ਨੇ ਸੂਬੇ ਭਰ ਵਿੱਚ ਕੋਲਡਰਿਫ ਸ਼ਰਬਤ (ਪੈਰਾਸੀਟਾਮੋਲ, ਫੀਨਾਈਲਫ੍ਰਾਈਨ ਹਾਈਡ੍ਰੋਕਲੋਰਾਈਡ, ਕਲੋਰਫੇਨਿਰਾਮਾਈਨ ਮੈਲੇਟ ਸ਼ਰਬਤ), ਬੈਚ ਨੰਬਰ SR-13 ਦੀ ਵਿਕਰੀ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਮੱਧ ਪ੍ਰਦੇਸ਼ ਦੇ ਛਿੰਦਵਾੜਾ ਵਿੱਚ ਕਈ ਬੱਚਿਆਂ ਦੀ ਮੌਤ ਦੀ ਰਿਪੋਰਟ ਆਉਣ ਤੋਂ ਬਾਅਦ ਲਗਾਈ ਗਈ ਹੈ, ਜੋ ਕਥਿਤ ਤੌਰ 'ਤੇ ਇਸ ਸ਼ਰਬਤ ਨਾਲ ਜੁੜੀਆਂ ਹੋਈਆਂ ਹਨ। ਜਿਸ ਨੂੰ ਲੈ ਕੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ