ਸਿੰਗਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਹ ਮੋਹਾਲੀ ਦੇ ਸੈਕਟਰ-88 ਵਿੱਚ ਰਹਿੰਦੇ ਹਨ, ਜਦਕਿ ਉਹਨਾਂ ਦੀ ਕੰਪਨੀ ਸੈਕਟਰ-75 ਵਿੱਚ ਸਥਿਤ ਹੈ। ਛੇ ਅਕਤੂਬਰ ਨੂੰ ਉਹਨਾਂ ਦੇ ਫ਼ੋਨ ਤੇ ਇੱਕ ਵੀਡੀਓ ਕਾਲ ਆਈ। ਇਹ ਕਾਲ 3 ਵਜੇ ਕਰ 20 ਮਿੰਟ 'ਤੇ ਆਈ ਸੀ।
ਆਰੋਪੀ ਨੇ ਉਸ ਨੂੰ ਕਿਹਾ ਕਿ ਉਹ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਹੈ। ਉਸ ਨੂੰ 1 ਕਰੋੜ 20 ਲੱਖ ਰੁਪਏ ਦਾ ਇੰਤਜ਼ਾਮ ਕਰਨਾ ਹੋਵੇਗਾ। ਜੇ ਪੇਮੈਂਟ ਦਾ ਇੰਤਜ਼ਾਮ ਨਹੀਂ ਕਰ ਪਾਇਆ ਤਾਂ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨ ਤੋਂ ਮਾਰ ਦੇਵੇਗਾ।
ਆਰੋਪੀ ਨੇ ਕਿਹਾ ਕਿ ਇਹ ਪੈਸੇ ਦਿਲਪ੍ਰੀਤ ਨੂੰ ਦੇਣੇ ਹਨ। ਉਸ ਨੇ ਇੱਕ ਹੋਰ ਵਿਅਕਤੀ ਨੂੰ ਵੀ ਵੀਡੀਓ ਕਾਲ 'ਤੇ ਲਿਆ ਸੀ ਅਤੇ ਕਿਹਾ ਸੀ ਕਿ ਇਸ ਨੂੰ ਪੈਸੇ ਦੇਣੇ ਹੋਣਗੇ। ਰਿੰਦਾ ਨੇ ਵੀ ਉਸ ਦੇ ਪਰਿਵਾਰ ਨੂੰ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ।
ਗੈਂਗਸਟਰ ਰਿੰਦਾ ਨੇ ਕਿਹਾ ਕਿ ਉਸ ਦਾ ਸਬੰਧ ਪਾਕਿਸਤਾਨ ਦੇ ਅੱਤਵਾਦੀਆਂ ਨਾਲ ਹੈ। “ਤੇਰੇ ਬਾਰੇ ਅਸੀਂ ਸਾਰੀ ਜਾਣਕਾਰੀ ਹੈ। ਤੇਰੇ ਘਰ ਤੇ ਅਸੀਂ ਹਮਲਾ ਬੋਲ ਦੇਵਾਂਗੇ। ਤੈਨੂੰ ਮੇਰੇ ਸਾਥੀ ਗੈਂਗਸਟਰ ਬਾਬਾ ਅਤੇ ਰਿੰਦਾ ਗਰੁੱਪ ਦੇ ਲੋਕਾਂ ਦੀਆਂ ਕਾਲਾਂ ਆਉਣਗੀਆਂ।” ਮੋਹਾਲੀ ਵਿੱਚ ਇਸ ਤਰ੍ਹਾਂ ਰੰਗਦਾਰੀ ਮੰਗਣਾ ਇਹ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਇੱਕ ਦਵਾਈ ਕੰਪਨੀ ਦੇ ਮਾਲਕ ਤੋਂ ਪੈਸੇ ਮੰਗੇ ਗਏ ਸਨ। ਇਸ ਤੋਂ ਬਾਅਦ ਸੋਹਾਣਾ ਵਿੱਚ ਇੱਕ ਪ੍ਰਾਪਰਟੀ ਡੀਲਰ ਨੂੰ ਧਮਕੀ ਦਿੱਤੀ ਗਈ ਸੀ। ਇੱਕ ਆਈਟੀ ਕੰਪਨੀ ਦੇ ਮਾਲਕ ਤੋਂ ਵੀ ਪੈਸੇ ਮੰਗੇ ਗਏ ਸਨ, ਪਰ ਉਸ ਮਾਮਲੇ ਵਿੱਚ ਪੁਲਿਸ ਨੇ ਆਰੋਪੀਆਂ ਨੂੰ ਕਾਬੂ ਕਰ ਲਿਆ ਸੀ। 11 ਦਿਨ ਪਹਿਲਾਂ ਇਸ ਤਰ੍ਹਾਂ ਦੀ ਇੱਕ ਆਡੀਓ ਕਾਲ ਆਈ ਸੀ। ਉਸ ਮਾਮਲੇ ਵਿੱਚ ਸੋਹਾਣਾ ਥਾਣੇ ਵਿੱਚ ਕੇਸ ਦਰਜ ਹੋਇਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ