ਰਾਜਪੁਰਾ ਦੀ ਸਪੈਸ਼ਲ ਪੁਲਿਸ ਸੈਲ ਦੇ ਇੰਚਾਰਜ ਸਬ ਇੰਸਪੈਕਟਰ ਮਨਪ੍ਰੀਤ ਸਿੰਘ ਅਤੇ ਕਾਊਂਟਰ ਇੰਟੈਲੀਜੈਂਸ ਪਟਿਆਲਾ ਦੀਆਂ ਸਾਂਝੀਆਂ ਟੀਮਾਂ ਵੱਲੋਂ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਗੈਰ ਕਾਨੂੰਨੀ ਹਥਿਆਰ ਦੀ ਸਪਲਾਈ ਰੋਕਣ ਦੇ ਹੋਏ ਇੱਕ ਵੱਡਾ ਝਟਕਾ ਦਿੰਦੇ ਹੋਏ ਸੰਗਠਿਤ ਹਥਿਆਰਾਂ ਦੇ ਨੈਟਵਰਕ ਨੂੰ ਤਬਾਹ ਕਰ ਦਿੱਤਾ ਹੈ।
ਇਸ ਵਿੱਚ ਜਗਮੀਤ ਸਿੰਘ ਉਰਫ ਇਸ ਪੀ ਸੋਰਾਓ ਪੁੱਤਰ ਕਿਰਪਾਲ ਸਿੰਘ ਵਾਸੀ ਪਿੰਡ ਬੀਬੀਪੁਰ ਥਾਨਾ ਬਖਸ਼ੀਵਾਲਾ ਜ਼ਿਲਾ ਪਟਿਆਲਾ ਹਾਲ ਕਿਰਾਏਦਾਰ ਬਲੋਸੋਮ ਇਨਕਲੇਵ ਨਾਭਾ ਰੋਡ ਪਟਿਆਲਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 2 ਪਿਸਟਲ ਤਿੰਨ ਮੈਗਜੀਨ ਅਤੇ ਦੋ ਜਿੰਦਾ ਰੋਂਦ ਬਰਾਮਦ ਕਰਕੇ ਆਰੋਪੀ ਖਿਲਾਫ਼ ਥਾਣਾ ਖੇੜੀ ਗੰਡਿਆ 'ਚ ਮੁਕਦਮਾ ਦਰਜ ਕੀਤਾ ਗਿਆ ਹੈ ,ਆਰੋਪੀ ਪਾਸੋਂ ਡੰਗਾਈ ਨਾਲ ਪੁਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਖਿਲਾਫ ਪਹਿਲਾਂ ਵੀ ਸ਼ਰਾਬ ਦਾ ਇੱਕ ਮੁਕੱਦਮਾ ਦਰਜ ਹੈ।
ਗ੍ਰਿਫਤਾਰ ਆਰੋਪੀ ਜਗਮੀਤ ਸਿੰਘ ਉਰਫ ਐਸਪੀ ਸਰਾਓ ਪੁੱਤਰ ਕਿਰਪਾਲ ਸਿੰਘ ਵਾਸੀ ਪਿੰਡ ਬੀਬੀਪੁਰ ਥਾਣਾ ਬਖਸ਼ੀਵਾਲਾ ਜ਼ਿਲ੍ਹਾ ਪਟਿਆਲਾ 'ਚ ਬਲੋਸਮ ਇਨਕਲੇਵ ਨਾਭਾ ਰੋਡ ਪਟਿਆਲਾ ਵਿਖੇ ਕਿਰਾਏ 'ਤੇ ਰਹਿੰਦਾ ਸੀ,ਜਿਸ ਨੂੰ ਰਾਜਪੁਰਾ ਸਪੈਸ਼ਲ ਸੈੱਲ ਵੱਲੋਂ ਰਾਜਪੁਰਾ ਦੇ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛ ਪੜਤਾਲ ਕਰਨ ਦੇ ਲਈ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਸਬ ਇੰਸਪੈਕਟਰ ਸਪੈਸ਼ਲ ਸੈਲ ਪੁਲਿਸ ਰਾਜਪੁਰਾ ਮਨਪ੍ਰੀਤ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜਗਮੀਤ ਸਿੰਘ ਨੂੰ ਕਾਬੂ ਕੀਤਾ ਗਿਆ ਹੈ। ਜਿਸ ਪਾਸੋਂ ਦੋ ਪਿਸਟਲ ਤਿੰਨ ਮੈਗਜ਼ੀਨ ਅਤੇ ਵੀ ਜਿੰਦਾ ਰੋਂਦ ਬਰਾਮਦ ਕੀਤੇ ਗਏ ਹਨ ਅਤੇ ਹੋਰ ਪੁੱਛ ਪੜਤਾਲ ਕਰਨ ਦੇ ਲਈ ਰਾਜਪੁਰਾ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਖੇੜੀ ਗੰਡਿਆ ਥਾਣੇ ਵਿੱਚ ਕੇਸ ਰਜਿਸਟਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾੜੇ ਅਨਸਰਾਂ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਉਹਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ