ਛੁੱਟੀ 'ਤੇ ਚੱਲ ਰਹੇ ਡਰੱਗ ਇੰਸਪੈਕਰਟ 'ਤੇ ਪਈ STF 'ਦੀ ਰੇਡ! ਜਾਣੋ ਕੀ ਹੈ ਪੂਰਾ ਮਾਮਲਾ
ਬਠਿੰਡਾ ਮੋੜ ਮੰਡੀ ਤੇ ਗਿੱਦੜਬਾਹਾ ਵਿਚ ਮੋਹਾਲੀ ਐੱਸ.ਟੀ.ਐੱਫ. ਨੇ ਰੇਡ ਕੀਤੀ ਹੈ। ਇਹ ਮਾਮਲਾ ਡਰੱਗ ਇੰਸਪੈਕਟਰ ਸ਼ੀਸ਼ਨ ਮਿੱਤਲ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ, ਜਿਸ ਨੇ ਨਸ਼ਾ ਤਸਕਰਾਂ ਦੇ ਨਾਲ ਰਲ਼ ਕੇ ਕਾਫ਼ੀ ਬੇਨਾਮੀ ਜਾਇਦਾਦ ਬਣਾਈ ਅਤੇ ਤਸਕਰੀ ਦੇ ਧੰਦੇ ਵਿਚ ਵੀ ਸ਼ਾਮਲ ਸੀ।
ਮੋੜ ਮੰਡੀ ਵਿਚ ਉਸ ਦੇ ਵੱਡੇ ਤਸਕਰਾਂ ਦੇ ਨਾਲ ਸਬੰਧ ਸਨ ਤੇ ਉਦੋਂ ਤੋਂ ਹੀ ਛੁੱਟੀ 'ਤੇ ਚੱਲ ਰਿਹਾ ਹੈ। ਐੱਸ.ਟੀ.ਐੱਫ. ਦੀ ਟੀਮ ਨੇ ਡਰੱਗ ਇੰਸਪੈਕਰਟ ਦੇ ਸਾਰੇ ਖਾਤੇ, ਸੋਨਾ, ਐੱਫ.ਡੀ. ਆਦਿ ਸੀਲ ਕਰ ਲਏ ਹਨ ਤੇ ਆਪਣੇ ਨਾਲ ਕੁਝ ਕਾਗਜ਼ ਵੀ ਲੈ ਗਏ ਹਨ। ਉਕਤ ਡਰੱਗ ਇੰਸਪੈਕਟਰ ਫਾਜ਼ਿਲਕਾ ਵਿਚ ਤਾਇਨਾਤ ਸੀ
ਰਾਜੋਆਣਾ ਨੇ ਕਿਹਾ ਕਿ ਉਸ ਨੂੰ ਜੇਲ੍ਹ ਚ 31 ਸਾਲ ਹੋ ਗਏ ਹਨ ਅਤੇ ਲੰਬੇ ਸਮੇਂ ਤੋਂ ਫ਼ਾਂਸੀ ਦੀ ਸਜ਼ਾ ਦੇ ਸਬੰਧੀ ਆਖਰੀ ਫੈਸਲੇ ਦੀ ਉਡੀਕ ਵਿੱਚ ਹਨ। ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਅਦਾਲਤ ਵਿੱਚ ਆਪਣੇ ਕੰਮ ਨੂੰ ਲੁਕਾਇਆ ਨਹੀਂ ਅਤੇ ਫਾਂਸੀ ਦੀ ਸਜ਼ਾ ਨੂੰ ਵੀ ਸਵੀਕਾਰਿਆ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।