ਇਸ ਬਾਰੇ ਐਸ ਐਸ ਪੀ ਸਮੇਤ ਜਿਲ੍ਹੇ ਦੇ 80 ਤੋਂ ਵੱਧ ਅਧਿਕਾਰੀਆਂ ਨੂੰ ਪੱਤਰ ਜਾਰੀ ਕੀਤਾ ਗਿਆ ਸੀ। ਜਿਸਦੀ ਪਾਲਣਾ ਕਰਦਿਆਂ ਖੁਦ ਡਿਪਟੀ ਕਮਿਸ਼ਨਰ ਲੀਲਾ ਭਵਨ ਕੋਲ ਸਥਿਤ ਆਪਣੀ ਸਰਕਾਰੀ ਰਿਹਾਇਸ਼ (Official residence) ਤੋ ਤਿੰਨ ਸੁਰੱਖਿਆ ਮੁਲਾਜ਼ਮਾਂ ਦੇ ਨਾਲ ਪੈਦਲ ਦਫ਼ਤਰ ਲਈ ਨਿਕਲੇ। ਡੀਸੀ ਨੂੰ ਪੈਦਲ ਜਾਂਦਿਆ ਦੇਖ ਸ਼ਹਿਰ ਵਾਸੀ ਵੀ ਹੈਰਾਨ ਹੋਏ ਤੇ ਉਨ੍ਹਾਂ ਦੇ ਇਸ ਫੈਸਲੇ ਦੀ ਸ਼ਲਾਘਾ ਵੀ ਕੀਤੀ। ਡੀ ਸੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਹਫਤੇ 'ਚ ਇਕ ਦਿਨ ਬਿਨਾਂ ਨਿੱਜੀ ਵਾਹਨ ਤੋਂ ਬਿਤਾਉਣਾ ਚਾਹੀਦਾ ਹੈ, ਇਸ ਨਾਲ ਜਿੱਥੇ ਪੈਟਰੋਲ ਦੀ ਬਚਤ ਹੁੰਦੀ ਹੈ, ਸਗੋਂ ਪ੍ਰਦੂਸ਼ਣ ਵੀ ਘੱਟ ਹੁੰਦਾ ਹੈ।
ਰਾਜੋਆਣਾ ਨੇ ਕਿਹਾ ਕਿ ਉਸ ਨੂੰ ਜੇਲ੍ਹ ਚ 31 ਸਾਲ ਹੋ ਗਏ ਹਨ ਅਤੇ ਲੰਬੇ ਸਮੇਂ ਤੋਂ ਫ਼ਾਂਸੀ ਦੀ ਸਜ਼ਾ ਦੇ ਸਬੰਧੀ ਆਖਰੀ ਫੈਸਲੇ ਦੀ ਉਡੀਕ ਵਿੱਚ ਹਨ। ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਅਦਾਲਤ ਵਿੱਚ ਆਪਣੇ ਕੰਮ ਨੂੰ ਲੁਕਾਇਆ ਨਹੀਂ ਅਤੇ ਫਾਂਸੀ ਦੀ ਸਜ਼ਾ ਨੂੰ ਵੀ ਸਵੀਕਾਰਿਆ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।