16 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਨੀਸ਼ ਸਿਸੋਦੀਆ ਦੀ ਜ਼ਮਾਨਤ 'ਤੇ ਸੁਣਵਾਈ 5 ਅਗਸਤ ਤੱਕ ਟਲੀ
ਸੁਪਰੀਮ ਕੋਰਟ ਦਿੱਲੀ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਨਾਲ ਜੁੜੀਆਂ ਪਟੀਸ਼ਨਾਂ 'ਤੇ ਹੁਣ 5 ਅਗਸਤ ਨੂੰ ਸੁਣਵਾਈ ਕਰੇਗਾ। ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਈ.ਡੀ. ਨੇ ਜਵਾਬੀ ਹਲਫਨਾਮਾ ਦਾਖ਼ਲ ਕਰਨ ਲਈ ਸਮਾਂ ਮੰਗਿਆ। ਜਿਸ ਤੋਂ ਬਾਅਦ ਜੱਜ ਬੀ.ਆਰ. ਗਵਈ ਅਤੇ ਜੱਜ ਕੇ.ਵੀ. ਵਿਸ਼ਨਾਥਨ ਦੀ ਬੈਂਚ ਨੇ ਸੁਣਵਾਈ ਮੁਲਤਵੀ ਕਰ ਦਿੱਤੀ। ਈ.ਡੀ. ਵਲੋਂ ਆਡੀਸ਼ਨਲ ਸਾਲਿਸੀਟਰ ਜਨਰਲ (ਏ.ਐੱਸ.ਜੀ.) ਨੇ ਸਿਸੋਦੀਆ ਦੀਆਂ ਪਟੀਸ਼ਨਾਂ 'ਤੇ ਸੁਣਵਾਈ ਹੋਣ 'ਤੇ ਨਾਰਾਜ਼ਗੀ ਜਤਾਈ। ਉਨ੍ਹਾਂ ਨੇ ਕਿਹਾ ਕਿ ਸੁਪਰੀਮ ਕੋਰਟ ਦੇ 4 ਜੂਨ ਦੇ ਆਦੇਸ਼ ਨੇ ਸਿਸੋਦੀਆ ਨੂੰ ਸਿਰਫ਼ ਟ੍ਰਾਇਲ ਕੋਰਟ 'ਚ ਨਵੀਂ ਜ਼ਮਾਨਤ ਪਟੀਸ਼ਨ ਦਾਇਰ ਕਰਨ ਦ ਅਧਿਕਾਰ ਦਿੱਤਾ ਗਿਆ ਹੈ, ਨਾ ਕਿ ਸੁਪਰੀਮ ਕਰੋਟ 'ਚ।
ਦੱਸਣਯੋਗ ਹੈ ਕਿ ਸੀ.ਬੀ.ਆਈ. ਨੇ ਸ਼ਰਾਬ ਨੀਤੀ ਮਾਮਲੇ 'ਚ ਸਿਸੋਦੀਆ ਦੀ ਕਥਿਤ ਭੂਮਿਕਾ ਨੂੰ ਲੈ ਕੇ 26 ਫਰਵਰੀ 2023 ਨੂੰ ਗ੍ਰਿਫ਼ਤਾਰ ਕੀਤਾ ਸੀ। ਈ.ਡੀ. ਨੇ ਸੀ.ਬੀ.ਆਈ. ਦੀ ਐੱਫ.ਆਈ.ਆਰ. ਦੇ ਅਧਾਰ 'ਤੇ ਮਨੀ ਲਾਂਡਰਿੰਗ ਦੇ ਮਾਮਲੇ 'ਚ 9 ਮਾਰਚ 2023 ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਸਿਸੋਦੀਆ ਨੇ ਪਿਛਲੇ ਸਾਲ 28 ਫਰਵਰੀ ਨੂੰ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਪਟੀਸ਼ਨ 'ਚ ਕਿਹਾ ਹੈ ਕਿ ਜਾਂਚ ਏਜੰਸੀਆਂ ਵੱਲੋਂ ਪੇਸ਼ ਹੋਏ ਕਾਨੂੰਨ ਅਧਿਕਾਰੀ ਨੇ 4 ਜੂਨ ਨੂੰ ਬੈਂਚ ਨੂੰ ਦੱਸਿਆ ਸੀ ਕਿ ਕਥਿਤ ਆਬਕਾਰੀ ਨੀਤੀ ਘਪਲੇ ਦੇ ਮੁੱਖ ਮਾਮਲੇ ਅਤੇ ਇਸ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਚਾਰਜਸ਼ੀਟ ਅਤੇ ਇਸਤਗਾਸਾ ਦੀ ਸ਼ਿਕਾਇਤ 'ਤੇ 3 ਜੁਲਾਈ 2024 ਨੂੰ ਜਾਂ ਉਸ ਤੋਂ ਪਹਿਲੇ ਦਾਇਰ ਕੀਤੀ ਜਾਵੇਗੀ। ਅਦਾਲਤ ਨੇ 4 ਜੂਨ ਨੂੰ 2 ਮਾਮਲਿਆਂ 'ਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਹਾਲਾਂਕਿ, ਇਸ ਨੇ ਕਿਹਾ ਸੀ ਕਿ ਸਿਸੋਦੀਆ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਮਾਮਲਿਆਂ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਕੇਂਦਰੀ ਜਾਂਚ ਬਿਊਰੋ ਦੁਆਰਾ ਅੰਤਿਮ ਮੁਕੱਦਮੇ ਦੀ ਸ਼ਿਕਾਇਤ ਅਤੇ ਚਾਰਜਸ਼ੀਟ ਦਾਇਰ ਕੀਤੇ ਜਾਣ ਤੋਂ ਬਾਅਦ ਜ਼ਮਾਨਤ ਲਈ ਆਪਣੀਆਂ ਪਟੀਸ਼ਨਾਂ ਮੁੜ ਤੋਂ ਦਾਇਰ ਕਰ ਸਕਦੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ