ਲਗਾਤਾਰ ਪੈ ਰਹੇ ਮੀਂਹ ਨੇ AQI 'ਚ ਕੀਤਾ ਸੁਧਾਰ, ਹੁਣ ਇਕਦਮ ਜ਼ੋਰ ਫੜੇਗੀ ਠੰਡ
patiala- ਮਹਾਨਗਰ ਵਿਚ ਪਿਛਲੇ 24 ਘੰਟਿਆਂ ਦੌਰਾਨ 7 ਐੱਮ.ਐੱਮ. ਦੇ ਲੱਗਭਗ ਮੀਂਹ ਰਿਕਾਰਡ ਹੋਇਆ, ਜਿਹੜਾ ਕਿ ਦਰਮਿਆਨੇ ਮੀਂਹ ਦੇ ਕ੍ਰਮ ਵਿਚ ਦੱਸਿਆ ਗਿਆ ਹੈ। ਉਥੇ ਹੀ, ਮੀਂਹ ਕਾਰਨ ਧੁੰਦ ਵਿਚ ਵਾਧਾ ਦੇਖਣ ਨੂੰ ਮਿਲੇਗਾ, ਜਿਸ ਕਾਰਨ ਮੌਸਮ ਵਿਭਾਗ ਵੱਲੋਂ ਧੁੰਦ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਪਹਾੜਾਂ ਵਿਚ ਬਰਫਬਾਰੀ ਨਾਲ ਠੰਢੀਆਂ ਅਤੇ ਬਰਫੀਲੀਆਂ ਹਵਾਵਾਂ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ, ਜੋ ਕਿ ਆਉਣ ਵਾਲੇ ਦਿਨਾਂ ਵਿਚ ਠੰਡ ਵਧਾਵੇਗਾ। ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਨਵੇਂ ਸਾਲ ਤੋਂ ਪਹਿਲਾਂ ਠੰਢ ਇਕਦਮ ਜ਼ੋਰ ਫੜੇਗੀ, ਜੋ ਕਿ ਆਮ ਜਨ-ਜੀਵਨ ਨੂੰ ਪ੍ਰਭਾਵਿਤ ਕਰੇਗੀ।

ਉਥੇ ਹੀ, ਮੀਂਹ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਹੋਈ ਅਤੇ ਆਉਣ ਵਾਲੇ 1-2 ਦਿਨਾਂ ਤਕ ਬੱਦਲ ਬਣੇ ਰਹਿਣ ਦੀ ਸੰਭਾਵਨਾ ਬਣ ਰਹੀ ਹੈ, ਜਿਸ ਨਾਲ ਤਾਪਮਾਨ ਵਿਚ ਹੋਰ ਗਿਰਾਵਟ ਹੋਵੇਗੀ। ਮੀਂਹ ਕਾਰਨ ਮਹਾਨਗਰ ਨਿਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਸਾਰਾ ਦਿਨ ਰੁਕ-ਰੁਕ ਕੇ ਪਏ ਮੀਂਹ ਕਾਰਨ ਲੋਕਾਂ ਨੂੰ ਆਪਣੀ ਮੰਜ਼ਿਲ ਤਕ ਪਹੁੰਚਣ ਲਈ ਦਿੱਕਤਾਂ ਉਠਾਉਣੀਆਂ ਪਈਆਂ। ਇਸ ਕਾਰਨ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਜਾਮ ਦੀ ਸਥਿਤੀ ਦੇਖਣ ਨੂੰ ਮਿਲੀ।
ਉਥੇ ਹੀ, ਮੀਂਹ ਪੈਣ ਕਾਰਨ ਪ੍ਰਦੂਸ਼ਣ ਦੇ ਪੱਧਰ ਵਿਚ ਕੁਝ ਸੁਧਾਰ ਹੋਇਆ ਹੈ। ਬੀਤੇ ਦਿਨੀਂ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 285 ਤੋਂ ਪਾਰ ਪਹੁੰਚ ਚੁੱਕਾ ਸੀ, ਜਿਸ ਵਿਚ ਅੱਜ 100 ਅੰਕਾਂ ਤੋਂ ਵੱਧ ਦਾ ਸੁਧਾਰ ਦੇਖਣ ਨੂੰ ਮਿਲਿਆ। ਮਹਾਨਗਰ ਵਿਚ ਮੀਂਹ ਕਾਰਨ ਵੱਧ ਤੋਂ ਵੱਧ ਏ.ਕਿਊਆਈ. 268, ਜਦੋਂ ਕਿ ਘੱਟ ਤੋਂ ਘੱਟ ਦਾ ਪੱਧਰ 79 ਰਿਕਾਰਡ ਕੀਤਾ ਗਿਆ। ਇਨ੍ਹਾਂ ਅੰਕੜਿਆਂ ਮੁਤਾਬਕ ਬੀਤੇ ਦਿਨਾਂ ਦੇ ਮੁਕਾਬਲੇ ਪ੍ਰਦੂਸ਼ਣ ਦੇ ਪੱਧਰ ਵਿਚ ਭਾਰੀ ਸੁਧਾਰ ਹੋਇਆ ਹੈ।
ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਕਈ ਸੂਬਿਆਂ ਵਿਚ ਮੀਂਹ ਪਵੇਗਾ, ਜਿਸ ਦਾ ਅਸਰ ਪੰਜਾਬ ਦੇ ਮੌਸਮ ’ਤੇ ਵੀ ਪਵੇਗਾ। ਉਥੇ ਹੀ, ਮੀਂਹ ਪੈਣ ਕਾਰਨ ਧੁੰਦ ਦਾ ਕਹਿਰ ਵੀ ਦੇਖਣ ਨੂੰ ਮਿਲੇਗਾ। ਸਾਰਾ ਦਿਨ ਪਏ ਮੀਂਹ ਤੋਂ ਬਾਅਦ ਸ਼ਾਮ ਦੇ ਸਮੇਂ ਦਿਹਾਤੀ ਇਲਾਕਿਆਂ ਵਿਚ ਧੁੰਦ ਦੇਖਣ ਨੂੰ ਮਿਲੀ, ਜਿਸ ਨਾਲ ਵਾਹਨਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।

ਮੀਂਹ ਕਾਰਨ ਮੌਸਮ ਦਾ ਪੱਧਰ ਸੁਧਰਨ ਦੇ ਆਸਾਰ ਹਨ। ਮੀਂਹ ਪੈਣ ਕਾਰਨ ਪ੍ਰਦੂਸ਼ਣ ਹੇਠਾਂ ਬੈਠ ਜਾਂਦਾ ਹੈ, ਜਿਸ ਨਾਲ ਏਅਰ ਕੁਆਲਿਟੀ ਵਿਚ ਸੁਧਾਰ ਹੁੰਦਾ ਹੈ। ਉਥੇ ਹੀ, ਤਾਪਮਾਨ ਵਿਚ ਵੀ ਗਿਰਾਵਟ ਦਰਜ ਹੋਈ ਹੈ। ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਰਿਕਾਰਡ ਹੋਇਆ, ਜੋ ਕਿ ਬੀਤੇ ਰੋਜ਼ ਦੇ ਮੁਕਾਬਲੇ 4 ਡਿਗਰੀ ਸੈਲਸੀਅਸ ਦੀ ਕਮੀ ਦੱਸ ਰਿਹਾ ਹੈ, ਜਦੋਂ ਕਿ ਘੱਟ ਤੋਂ ਘੱਟ ਤਾਪਮਾਨ 6-7 ਡਿਗਰੀ ਦੇ ਨੇੜੇ ਰਿਹਾ।
ਸਾਰਾ ਦਿਨ ਅੱਗ ਦੇ ਸਹਾਰੇ ਬੈਠੇ ਰਹੇ ਲੋਕ
ਮੀਂਹ ਕਾਰਨ ਲੋਕ ਸਾਰਾ ਦਿਨ ਅੱਗ ਦਾ ਸਹਾਰਾ ਲਈ ਬੈਠੇ ਨਜ਼ਰ ਆਏ। ਉਥੇ ਹੀ, ਦਿਨ ਦੇ ਸਮੇਂ ਰੌਸ਼ਨੀ ਘੱਟ ਹੋਣ ਕਾਰਨ ਲੋਕਾਂ ਨੂੰ ਦੁਕਾਨਾਂ ’ਤੇ ਦਿਨ ਦੇ ਸਮੇਂ ਵੀ ਲਾਈਟਾਂ ਜਗਾਉਣੀਆਂ ਪਈਆਂ। ਸੜਕ ਕੰਢੇ ਜ਼ਿੰਦਗੀ ਜਿਊਣ ਵਾਲੇ ਲੋਕਾਂ ਨੂੰ ਹੁਣ ਅੱਗ ਦਾ ਸਹਾਰਾ ਹੀ ਬਚਿਆ ਹੈ ਕਿਉਂਕਿ ਠੰਢ ਵਧਣ ਕਾਰਨ ਜੀਵਨ ਬਿਤਾਉਣਾ ਮੁਸ਼ਕਲ ਹੋ ਰਿਹਾ ਹੈ। ਸ਼ਹਿਰ ਦੇ ਬਾਹਰੀ ਇਲਾਕਿਆਂ ਦੇ ਨਾਲ-ਨਾਲ ਅੰਦਰੂਨੀ ਇਲਾਕਿਆਂ ਵਿਚ ਦੁਕਾਨਾਂ ਚਲਾਉਣ ਵਾਲੇ ਲੋਕਾਂ ਨੂੰ ਧੁੰਦ ਅਤੇ ਠੰਢ ਤੋਂ ਬਚਣ ਲਈ ਅੱਗ ਬਾਲਣੀ ਪਈ।

ਘਰਾਂ ਵਿਚ ਵੜੇ ਲੋਕ, ਬਾਜ਼ਾਰਾਂ ’ਚ ਘੱਟ ਹੋਈ ਰੌਣਕ
ਮੀਂਹ ਕਾਰਨ ਲੋਕ ਘਰਾਂ ਵਿਚ ਵੜੇ ਰਹੇ, ਜਿਸ ਕਾਰਨ ਬਾਜ਼ਾਰਾਂ ਵਿਚ ਰੌਣਕ ਘੱਟ ਰਹੀ। ਪਿਛਲੇ ਦਿਨਾਂ ਦੌਰਾਨ ਦੁਪਹਿਰ ਦੇ ਸਮੇਂ ਧੁੰਦ ਨਿਕਲਣ ਕਾਰਨ ਠੰਢ ਤੋਂ ਰਾਹਤ ਮਿਲ ਰਹੀ ਸੀ ਪਰ ਧੁੱਪ ਨਾ ਨਿਕਲਣ ਕਾਰਨ ਠੰਢ ਦਾ ਅਸਰ ਘੱਟ ਨਹੀਂ ਹੋਇਆ। ਸਾਰਾ ਦਿਨ ਚੱਲੀਆਂ ਹਵਾਵਾਂ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਹੋਈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਇਸੇ ਕਾਰਨ ਬਾਜ਼ਾਰ ਵਿਚ ਹੋਰਨਾਂ ਦਿਨਾਂ ਦੇ ਮੁਕਾਬਲੇ ਰੌਣਕ ਘੱਟ ਦਿਖਾਈ ਦਿੱਤੀ। ਗਾਹਕ ਘੱਟ ਹੋਣ ਕਾਰਨ ਕਈ ਦੁਕਾਨਦਾਰ ਦੇ ਚਿਹਰੇ ’ਤੇ ਨਿਰਾਸ਼ਾ ਦੇਖਣ ਨੂੰ ਮਿਲੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ