ਐਕਟਿਵਾ ਸਣੇ ਨੌਜਵਾਨ ਭਾਖੜਾ ਨਹਿਰ ’ਚ ਰੁੜ੍ਹਿਆ
ਇਕ ਐਕਟਿਵਾ ਸਵਾਰ ਨੌਜਵਾਨ ਦੇ ਭਾਖੜਾ ਨਹਿਰ ਦੇ ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿਟੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਐਕਟਿਵਾ ਨੂੰ ਤਾਂ ਗੋਤਾਖੋਰਾਂ ਦੀ ਮਦਦ ਨਾਲ ਨਹਿਰ ’ਚੋਂ ਬਾਹਰ ਕੱਢ ਲਿਆ ਪਰ ਨੌਜਵਾਨ ਦਾ ਕੋਈ ਪਤਾ ਨਹੀਂ ਲੱਗ ਸਕਿਆ।
ਸਿਟੀ ਪੁਲਸ ਦੀ ਸਬ-ਇੰਸਪੈਕਟਰ ਅਜੀਤ ਕੌਰ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਸ਼ਾਮ ਸਮੇਂ ਕਸ਼ਿਸ਼ (18) ਪੁੱਤਰ ਸੁਖਚੈਨ ਸਿੰਘ ਵਾਸੀ ਪਿੰਡ ਕੁਲਾਰਾਂ ਆਪਣੇ 2 ਦੋਸਤਾਂ ਜਸ਼ਨਪ੍ਰੀਤ ਸਿੰਘ ਤੇ ਸਿਕੰਦਰ ਸਿੰਘ ਨਾਲ ਭਾਖੜਾ ਨਹਿਰ ਨੇੜੇ ਬਣੇ ਇਨਵੇਅਰਮੈਂਟ ਪਾਰਕ ’ਚ ਫੋਟੋ ਖਿੱਚਣ ਲਈ ਆਏ ਸਨ। ਜਦੋਂ ਉਹ ਭਾਖੜਾ ਨਹਿਰ ਦੀ ਪੱਟੜੀ ’ਤੇ ਐਕਟਿਵਾ ਚੱਲਾ ਰਹੇ ਸਨ, ਤਾਂ ਇਸ ਦੌਰਾਨ ਜਦੋਂ ਦੋਵੇਂ ਦੋਸਤ ਉਤਰ ਗਏ ਤਾਂ ਐਕਟਿਵਾ ਚਲਾ ਰਿਹਾ ਕਸ਼ਿਸ਼ ਸੰਤੁਲਨ ਵਿਗੜਨ ਉਪਰੰਤ ਐਕਟਿਵਾ ਸਣੇ ਨਹਿਰ ’ਚ ਜਾ ਡਿੱਗਾ।
ਰਾਜੋਆਣਾ ਨੇ ਕਿਹਾ ਕਿ ਉਸ ਨੂੰ ਜੇਲ੍ਹ ਚ 31 ਸਾਲ ਹੋ ਗਏ ਹਨ ਅਤੇ ਲੰਬੇ ਸਮੇਂ ਤੋਂ ਫ਼ਾਂਸੀ ਦੀ ਸਜ਼ਾ ਦੇ ਸਬੰਧੀ ਆਖਰੀ ਫੈਸਲੇ ਦੀ ਉਡੀਕ ਵਿੱਚ ਹਨ। ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਅਦਾਲਤ ਵਿੱਚ ਆਪਣੇ ਕੰਮ ਨੂੰ ਲੁਕਾਇਆ ਨਹੀਂ ਅਤੇ ਫਾਂਸੀ ਦੀ ਸਜ਼ਾ ਨੂੰ ਵੀ ਸਵੀਕਾਰਿਆ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।