ਦਿਲਜੀਤ ਦੋਸਾਂਝ ਲਈ ਮੰਤਰੀ ਹਰਜੀਤ ਸਿੰਘ ਸੱਜਣ ਦੀ ਇਹ ਅਪੀਲ ਕੈਨੇਡੀਅਨ ਫ਼ੌਜ ਨੇ ਕਰ 'ਤੀ ਸੀ ਰੱਦ
ਕੈਨੇਡਾ ਦੇ ਐਮਰਜੈਂਸੀ ਤਿਆਰੀ ਬਾਰੇ ਮੰਤਰੀ ਹਰਜੀਤ ਸਿੰਘ ਸੱਜਣ ਨੇ ਵੈਨਕੂਵਰ (ਬ੍ਰਿਟਿਸ਼ ਕੋਲੰਬੀਆ) 'ਚ ਪੰਜਾਬੀ ਗਾਇਕ ਅਤੇ ਫ਼ਿਲਮ ਅਦਾਕਾਰ ਦਿਲਜੀਤ ਦੋਸਾਂਝ ਦੇ ਸੰਗੀਤਕ ਸ਼ੋਅ 'ਚ ਸ਼ਾਮਲ ਕੀਤੇ ਜਾਣ ਲਈ 100 ਫ਼ੌਜੀ ਜਵਾਨ ਕੈਨੇਡਾ ਸਰਕਾਰ ਤੋਂ ਮੰਗੇ ਸਨ ਪਰ ਉਨ੍ਹਾਂ ਦੀ ਇਹ ਮੰਗ ਮੰਨੀ ਨਹੀਂ ਗਈ ਸੀ। ਕੈਨੇਡੀਅਨ ਆਰਮਡ ਫ਼ੋਰਸੇਜ਼ ਦੇ ਕਮਾਂਡਰਾਂ ਨੇ ਇਸ ਬੇਨਤੀ ਨੂੰ ਰੱਦ ਕਰ ਦਿਤਾ ਸੀ। ਦਰਅਸਲ, ਦੋਸਾਂਝ ਦੇ ਸ਼ੋਅ ਦੌਰਾਨ ਇਕ ਆਈਟਮ ਲਈ ਪਿਛੇ ਖੜ੍ਹੇ ਕਰਕੇ ਰੱਖਣ ਲਈ ਇਨ੍ਹਾਂ ਜਵਾਨਾਂ ਦੀ ਜ਼ਰੂਰਤ ਸੀ, ਇਸ ਲਈ ਮੰਤਰੀ ਸੱਜਣ ਨੇ ਅਜਿਹੀ ਮੰਗ ਕੀਤੀ ਸੀ।

ਹਰਜੀਤ ਸਿੰਘ ਸੱਜਣ ਨੂੰ 15 ਅਪ੍ਰੈਲ ਨੂੰ ਦਿਲਜੀਤ ਦੋਸਾਂਝ ਦੀ ਮੈਨੇਜਰ ਸੋਨਾਲੀ ਸਿੰਘ ਤੋਂ ਇਕ ਪੱਤਰ ਮਿਲਿਆ ਸੀ, ਜਿਸ 'ਚ ਕੈਨੇਡੀਅਨ ਸਿਪਾਹੀਆਂ ਨੂੰ 27 ਅਪ੍ਰੈਲ ਨੂੰ BC ਪਲੇਸ 'ਚ ਦਿਲਜੀਤ ਦੋਸਾਂਝ ਦੇ ਪ੍ਰਦਰਸ਼ਨ 'ਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ ਸੀ। ਸੱਜਣ ਨੇ ਇਹ ਪੱਤਰ ਰੱਖਿਆ ਮੰਤਰੀ ਬਿਲ ਬਲੇਅਰ ਨੂੰ ਆਪਣੀ ਸਿਫ਼ਾਰਸ਼ ਨਾਲ ਭੇਜਿਆ ਸੀ। ਸੱਜਣ ਦੇ ਪ੍ਰੈੱਸ ਸਕੱਤਰ ਅਨੁਸਾਰ, ਮੰਤਰੀ ਨੇ ਇਸ ਨੂੰ ਫ਼ੌਜ ਲਈ ਵਿਭਿੰਨ ਭਾਈਚਾਰਿਆਂ ਦੇ ਨੌਜਵਾਨ ਕੈਨੇਡੀਅਨਾਂ ਨਾਲ ਜੁੜਨ ਦੇ ਇੱਕ ਮੌਕੇ ਵਜੋਂ ਦੇਖਿਆ ਸੀ। ਹਰਜੀਤ ਸੱਜਣ ਅਪਣੇ ਪਰਿਵਾਰ ਨਾਲ ਸੰਗੀਤ ਸਮਾਰੋਹ 'ਚ ਸ਼ਾਮਲ ਹੋਏ ਸਨ ਤੇ ਉਨ੍ਹਾਂ ਅਪਣੀਆਂ ਟਿਕਟਾਂ ਖ਼ਰੀਦੀਆਂ ਸਨ ਅਤੇ ਹੋਰ ਵੀ ਸਾਰੇ ਖਰਚੇ ਖ਼ੁਦ ਹੀ ਕੀਤੇ ਸਨ। 15 ਜੁਲਾਈ ਨੂੰ ਟੋਰਾਂਟੋ 'ਚ ਹੋਏ ਇਸ ਪ੍ਰੋਗਰਾਮ 'ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਸ਼ਿਰਕਤ ਕੀਤੀ। ਦਿਲਜੀਤ ਦੋਸਾਂਝ ਦੇ ਪ੍ਰੋਗਰਾਮ 'ਚ ਅਚਾਨਕ ਪਹੁੰਚ ਕੇ ਉਨ੍ਹਾਂ ਦੀ ਤਾਰੀਫ਼ ਕੀਤੀ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ