ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਮੈਦਾਨ ਵਿੱਚ ਇੱਕ ਮਹਿਲਾ ਸਮੇਤ ਕੁੱਲ 14 ਉਮੀਦਵਾਰ ਹਨ। ਵੋਟਾਂ ਪੈਣ ਤੋਂ ਪਹਿਲਾਂ ਬੁੱਧਵਾਰ ਨੂੰ ਹੀ ਹਲਕੇ ਵਿੱਚ ਮਾਹੌਲ ਤਣਾਅਪੂਰਨ ਹੋ ਗਿਆ ਸੀ। ਜਵਾਹਰ ਨਗਰ ਇਲਾਕੇ ਵਿੱਚ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਅਤੇ ਪੁਲੀਸ ਦਰਮਿਆਨ ਆਪਸੀ ਖਿੱਚੋਤਾਣ ਦੀ ਘਟਨਾ ਸਾਹਮਣੇ ਆਈ। ਆਸ਼ੂ ਨੇ ਕਿਹਾ ਕਿ ਉਨ੍ਹਾਂ ਦੇ ਵਰਕਰਾਂ ਨੇ ਰਾਸ਼ਨ ਵੰਡ ਰਹੇ ਇਕ ਵਿਅਕਤੀ ਨੂੰ ਫੜਿਆ ਹੈ ਅਤੇ ਪੁਲੀਸ ਨੇ ‘ਆਪ’ ਸਰਕਾਰ ਦੇ ਇਸ਼ਾਰੇ ’ਤੇ ਧੱਕੇਸ਼ਾਹੀ ਸ਼ੁਰੂ ਕਰ ਦਿੱਤੀ।
ਜ਼ਿਮਨੀ ਚੋਣ ’ਚ ਲੜ ਰਹੇ ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੀ ਇਹ ਪਹਿਲੀ ਵਿਧਾਨ ਸਭਾ ਚੋਣ ਹੈ ਜਦੋਂ ਕਿ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੋ ਵਾਰ ਪਹਿਲਾਂ ਵੀ ਚੋਣ ਜਿੱਤੇ ਚੁੱਕੇ ਹਨ। ‘ਆਪ’ ਲਈ ਇਹ ਚੋਣ ਕਿਸੇ ਅਗਨੀ ਪ੍ਰੀਖਿਆ ਤੋਂ ਘੱਟ ਨਹੀਂ ਹੈ ਕਿਉਂਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਦੀ ਕੌਮੀ ਲੀਡਰਸ਼ਿਪ ਨੇ ਪੂਰਾ ਤਾਣ ਲਾਇਆ ਹੋਇਆ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ