ਨਵੇਂ ਸੰਸਦ ਭਵਨ ਦੀ ਛੱਤ ਤੋਂ ਟਪਕਿਆ ਪਾਣੀ, ਕਾਂਗਰਸੀ ਸਾਂਸਦ ਨੇ ਸ਼ੇਅਰ ਕੀਤੀ ਵੀਡੀਓ, ਅਖਿਲੇਸ਼ ਨੇ ਕੱਸਿਆ ਤੰਜ
ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ 'ਚ ਨਵੇਂ ਸੰਸਦ ਭਵਨ ਦੇ ਅੰਦਰ ਪਾਣੀ ਲੀਕ ਹੁੰਦਾ ਦੇਖਿਆ ਜਾ ਸਕਦਾ ਹੈ। ਵੀਡੀਓ 'ਚ ਸੰਸਦ ਭਵਨ ਦੀ ਛੱਤ ਤੋਂ ਪਾਣੀ ਡਿੱਗਦਾ ਦਿਖਾਈ ਦੇ ਰਿਹਾ ਹੈ ਅਤੇ ਇਸ ਨੂੰ ਰੋਕਣ ਲਈ ਫਰਸ਼ 'ਤੇ ਬਾਲਟੀਆਂ ਰੱਖੀਆਂ ਗਈਆਂ ਹਨ। ਇਸ ਵੀਡੀਓ ਨੂੰ ਕਾਂਗਰਸ ਸਾਂਸਦ ਮਨਿਕਮ ਟੈਗੋਰ ਨੇ ਸ਼ੇਅਰ ਕੀਤਾ ਹੈ ਅਤੇ ਉਨ੍ਹਾਂ ਨੇ ਇਸ ਨੂੰ ਲੈ ਕੇ ਗੰਭੀਰ ਦੋਸ਼ ਲਗਾਏ ਹਨ।
ਮਨਿਕਮ ਟੈਗੋਰ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਲਿਖਿਆ, "ਨਵੀਂ ਸੰਸਦ ਭਵਨ ਦੇ ਅੰਦਰ ਪਾਣੀ ਦਾ ਲੀਕ ਹੋਣਾ ਚਿੰਤਾ ਦਾ ਵਿਸ਼ਾ ਹੈ। ਰਾਸ਼ਟਰਪਤੀ ਦੁਆਰਾ ਵਰਤੀ ਜਾਣ ਵਾਲੀ ਸੰਸਦ ਦੀ ਲਾਬੀ ਵਿੱਚ ਪਾਣੀ ਲੀਕ ਹੋ ਰਿਹਾ ਹੈ, ਜੋ ਕਿ ਉਸਾਰੀ ਦੇ ਸਿਰਫ਼ ਇੱਕ ਸਾਲ ਬਾਅਦ ਹੀ ਸਾਹਮਣੇ ਆਇਆ ਹੈ। ਬਾਹਰ ਪੇਪਰ ਲੀਕ ਹੋਣ ਦੀਆਂ ਸਮੱਸਿਆਵਾਂ 'ਤੇ ਵਿਚਾਰ ਚਰਚਾ ਹੋ ਰਹੀ ਹੈ ਅਤੇ ਅੰਦਰ ਪਾਣੀ ਲੀਕੇਜ ਦੀ ਸਮੱਸਿਆ ਸਾਹਮਣੇ ਆ ਗਈ ਹੈ। ਇਸ ਮੁੱਦੇ 'ਤੇ ਲੋਕ ਸਭਾ 'ਚ ਮੁਲਤਵੀ ਮਤਾ ਪੇਸ਼ ਕੀਤਾ ਗਿਆ ਹੈ।''
ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਕਈ ਸੋਸ਼ਲ ਮੀਡੀਆ ਯੂਜ਼ਰ ਇਸ ਘਟਨਾ 'ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਸਮਾਜਵਾਦੀ ਪਾਰਟੀ ਦੇ ਮੁਖੀ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਵੀ ਇਸ 'ਤੇ ਟਿੱਪਣੀ ਕੀਤੀ ਹੈ। ਉਹਨਾਂ ਨੇ ਕਿਹਾ ਕਿ,''ਨਵੀਂ ਸੰਸਦ ਤੋਂ ਚੰਗੀ ਤਾਂ ਪੁਰਾਣੀ ਸੰਸਦ ਸੀ। ਪੁਰਾਣੀ ਸੰਸਦ ਵਿੱਚ ਘੱਟੋ-ਘੱਟ ਸੰਸਦ ਮੈਂਬਰ ਇੱਕ-ਦੂਜੇ ਨੂੰ ਮਿਲ ਸਕਦੇ ਸਨ। ਨਵੀਂ ਸੰਸਦ ਵਿੱਚ ਅਰਬਾਂ ਰੁਪਏ ਖ਼ਰਚਣ ਤੋਂ ਬਾਅਦ ਵੀ ਪਾਣੀ ਦੇ ਵਹਾਅ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।"
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ