ਖੇਤਾਬਾੜੀ ਦੇ ਸਾਮਾਨ ਵਾਲੀ ਦੁਕਾਨ ਨੂੰ ਅੱਗ ਲੱਗੀ, 3 ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਪਾਇਆ ਕਾਬੂ
ਦੁਕਾਨ ਮਾਲਕ ਦੋਵੇਂ ਭਰਾਵਾਂ ਨੇ ਦੱਸਿਆ ਕਿ 16 ਲੱਖ ਦੇ ਕਰੀਬ ਦਾ ਸਾਮਾਨ ਸੁਆਹ ਹੋ ਗਿਆ ਗਿਆ। ਦੁਕਾਨ ਅੰਦਰ ਇਕ ਨਵਾਂ ਮੋਟਰਸਾਈਕਲ ਵੀ ਖੜ੍ਹਾ ਸੀ ਤੇ ਉਸ ਨੂੰ ਵੀ ਅੱਗ ਨੇ ਲਪੇਟ ’ਚ ਲੈ ਲਿਆ। ਅੱਗ ਇੰਨੀ ਭਿਆਨਕ ਸੀ ਕਿ ਬਿਲਡਿੰਗ ਨੂੰ ਵੀ ਤਰੇੜਾਂ ਆ ਗਈਆਂ। ਮੌਕੇ ’ਤੇ ਮੌਜੂਦ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਬ-ਡਵੀਜ਼ਨ ਹੋਣ ਕਰ ਕੇ ਖਮਾਣੋਂ ਸ਼ਹਿਰ ਅੰਦਰ ਫਾਇਰ ਬ੍ਰਿਗੇਡ ਗੱਡੀਆਂ ਦਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਅਜਿਹੀ ਘਟਨਾ ਵਾਪਰਨ ਉਪਰੰਤ ਤੁਰੰਤ ਅੱਗ ’ਤੇ ਕਾਬੂ ਪਾਇਆ ਜਾ ਸਕੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ