ਕੁੰਦਨ ਗੋਗੀਆ ਬਣੇ ਪਟਿਆਲਾ ਦੇ 6ਵੇਂ ਮੇਅਰ, ਜਾਣੋ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਕੌਣ ?
Patiala News : ਨਗਰ ਨਿਗਮ ਚੋਣਾਂ ਤੋਂ ਬਾਅਦ ਪਟਿਆਲਾ ਨਗਰ ਨਿਗਮ ਨੂੰ ਆਪਣਾ 6ਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਪਟਿਆਲਾ ਦੇ ਨਵੇਂ ਮੇਅਰ ਬਣ ਗਏ ਹਨ। ਉਨ੍ਹਾਂ ਦੇ ਨਾਲ ਹੀ ਹਰਿੰਦਰ ਕੋਹਲੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਜਗਦੀਪ ਜੱਗਾ ਨੂੰ ਡਿਪਟੀ ਮੇਅਰ ਵੱਜੋਂ ਚੁਣਿਆ ਗਿਆ ਹੈ। ਕੁੰਦਨ ਗੋਗੀਆ, ਆਮ ਆਦਮੀ ਪਾਰਟੀ ਪੰਜਾਬ ਦੇ ਟਕਸਾਲੀ ਆਗੂ ਹਨ ਅਤੇ ਉਹ ਪਾਰਟੀ ਦੇ ਵਾਰਡ ਨੰਬਰ 30 ਤੋਂ ਕੌਂਸਲਰ ਹਨ। ਇਸਤੋਂ ਇਲਾਵਾ ਹਰਿੰਦਰ ਕੋਹਲੀ ਤੇ ਜਗਦੀਪ ਜੱਗਾ ਕ੍ਰਮਵਾਰ ਵਾਰਡ ਨੰਬਰ 23 ਅਤੇ 11 ਤੋਂ ਕੌਂਸਲਰ ਹਨ। ਦੱਸ ਦਈਏ ਕਿ ਨਗਰ ਨਿਗਮ ਚੋਣਾਂ ਦੌਰਾਨ ਪਟਿਆਲਾ ਨਿਗਮ ਦੇ ਕੁੱਲ 60 ਵਾਰਡਾਂ ਲਈ ਹੋਈਆਂ ਚੋਣਾਂ ਵਿੱਚੋਂ 43 ਵਾਰਡਾਂ 'ਤੇ ਆਮ ਆਦਮੀ ਪਾਰਟੀ ਨੇ ਕਬਜ਼ਾ ਕੀਤਾ ਸੀ। ਇਸਤੋਂ ਇਲਾਵਾ 4 ਵਾਰਡਾਂ 'ਚ ਕਾਗਰਸ, 4 ਭਾਜਪਾ ਅਤੇ 2 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿੱਤ ਮਿਲੀ ਸੀ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ