ਤੇਜ਼ ਰਫ਼ਤਾਰ ਕਾਰਨ ਵਾਪਰਿਆ ਭਿਆਨਕ ਹਾਦਸਾ, ਜ਼ਖਮੀ ਹੋਏ 2 ਨੌਜਵਾਨਾਂ ਨੇ ਹਸਪਤਾਲ ਪਹੁੰਚ ਕੇ ਤੋੜਿਆ ਦਮ
ਗੱਲਬਾਤ ਕਰਦਿਆਂ ਮ੍ਰਿਤਕਾਂ ਦੇ ਵਾਰਸਾਂ ਨੇ ਦੱਸਿਆ ਕਿ ਡਰਾਈਵਰ ਦੀ ਤੇਜ਼ ਰਫਤਾਰ ਕਾਰਨ ਇਹ ਹਾਦਸਾ ਵਾਪਰਿਆ, ਜਿਸ ਵਿੱਚ ਸਾਡੇ ਪਰਿਵਾਰ ਦੇ 2 ਜੀਆਂ- ਸੋਮਾ ਸਿੰਘ ਅਤੇ ਗੁਰਜਿੰਦਰ ਸਿੰਘ ਦੀ ਮੌਤ ਹੋ ਗਈ। ਅਸੀਂ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਗੱਡੀ ਚਾਲਕ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਗੱਲਬਾਤ ਕਰਦਿਆਂ ਚੌਕੀ ਬਹਾਦਰਗੜ੍ਹ ਦੇ ਇੰਚਾਰਜ ਲਵਦੀਪ ਸਿੰਘ ਨੇ ਦੱਸਿਆ ਕਿ ਸਾਨੂੰ ਪਤਾ ਲੱਗਾ ਹੈ ਕਿ ਬਹਾਦਰਗੜ੍ਹ ਨੇੜੇ ਇੱਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ 2 ਵਿਅਕਤੀ ਜ਼ਖ਼ਮੀ ਹੋ ਗਏ ਹਨ।
ਜ਼ਖ਼ਮੀਆਂ ਨੂੰ ਪਟਿਆਲਾ ਦੇ ਰਾਜਿੰਦਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਕਾਰ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਵੇਂ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ