ਨਿਹੰਗ ਬਾਣੇ ’ਚ ਆਏ 5 ਵਿਅਕਤੀਆਂ ਵੱਲੋਂ ਗੁ. ਅਕਾਲ ਬੁੰਗਾ ਸਾਹਿਬ ਦੇ ਤਾਲੇ ਤੋੜ ਕੇ ਕਬਜ਼ਾ ਕਰਨ ਕੋਸ਼ਿਸ਼
ਇਸ ਸਬੰਧੀ ਕੁਝ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਜਦੋਂ ਪੁਲਸ ਗੁਰਦੁਆਰਾ ਬੇਰ ਸਾਹਿਬ ਸਾਹਮਣੇ ਡਿਊਟੀ ਕਰ ਰਹੀ ਸੀ ਤਾਂ ਉਸ ਸਮੇਂ ਚੁੱਪ ਚਪੀਤੇ 5 ਵਿਅਕਤੀ ਨਿਹੰਗ ਸਿੰਘ ਬਾਣੇ ਵਿਚ ਆਏ ਅਤੇ ਗੁਰਦੁਆਰਾ ਅਕਾਲ ਬੁੰਗਾ, ਨਵਾਬ ਕਪੂਰ ਸਿੰਘ ਯਾਦਗਾਰ ਦਾ ਤਾਲਾ ਤੋੜ ਕੇ ਅੰਦਰ ਜਾਣ ’ਚ ਸਫ਼ਲ ਹੋ ਗਏ ਅਤੇ ਜਿਉਂ ਹੀ ਇਸ ਦੀ ਭਿਣਕ ਪੁਲਸ ਨੂੰ ਲੱਗੀ ਤਾਂ ਪੁਲਸ ਪਾਰਟੀ ਦੇ ਵੱਡੀ ਗਿਣਤੀ ਵਿਚ ਪੁੱਜਣ 'ਤੇ ਸਾਰੇ ਵਿਅਕਤੀ ਉੱਥੋਂ ਭੀੜ ਵਿਚ ਫਰਾਰ ਹੋ ਗਏ। ਦੂਜੇ ਪਾਸੇ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ 5 ਸ਼ਰਾਰਤੀਆਂ ਨੇ ਸ਼ਰਾਰਤ ਕਰਨ ਦੀ ਕੋਸ਼ਿਸ਼ ਕੀਤੀ ਅਤੇ ਤਾਲਾ ਤੋੜ ਰਹੇ ਸਨ ਤਾਂ ਪੁਲਸ ਨੂੰ ਵੇਖ ਕੇ ਭੱਜ ਗਏ ਅਤੇ ਤਾਲਾ ਨਹੀਂ ਤੋੜ ਸਕੇ। ਇਸ ਘਟਨਾ ਮੌਕੇ ਰਾਤ 11.30 ਵਜੇ ਨਾਇਬ ਤਹਿਸੀਲਦਾਰ ਜੋਗਿੰਦਰ ਸਿੰਘ ਸੰਧੂ ਵੀ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਕੀਤੀ। ਉਨ੍ਹਾਂ ਇਸ ਘਟਨਾ ਬਾਰੇ ਗੋਲਮੋਲ ਜਵਾਬ ਦਿੰਦੇ ਕਿਹਾ ਕਿ ਸਾਰਾ ਕੁਝ ਠੀਕ-ਠਾਕ ਹੈ।
ਇਸ ਘਟਨਾ ਸਬੰਧੀ ਏ. ਡੀ. ਜੀ. ਪੀ. ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਮਾਮਲੇ ਬਾਰੇ ਜਾਂਚ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਹੁਣ ਇਸ ਝਗੜੇ ਵਾਲੀ ਜਗ੍ਹਾ ’ਤੇ ਧਾਰਾ 145 ਲਗਾਈ ਗਈ ਹੈ ਅਤੇ ਹੁਣ ਇਸ ਦੀ ਦੇਖਭਾਲ ਤਹਿਸੀਲਸਾਰ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਪਹਿਲਾਂ ਵਾਂਗ ਸਵੇਰ ਸ਼ਾਮ ਮਰਿਆਦਾ ਅਨੁਸਾਰ ਪਾਠ ਚੱਲਦੇ ਹਨ ਅਤੇ ਸਤਿਗੁਰੂ ਜੀ ਦਾ ਪ੍ਰਕਾਸ਼ ਅਤੇ ਸੁੱਖ ਆਸਣ ਗੁਰੂ ਘਰ ਦੇ ਸੇਵਾਦਾਰ ਹੀ ਮਰਿਆਦਾ ਅਨੁਸਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਜਗ੍ਹਾ ’ਤੇ ਕਿਸੇ ਨੂੰ ਵੀ ਪ੍ਰਵੇਸ਼ ਕਰਨ ਜਾਂ ਕਬਜ਼ਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਰਾਤ ਨੂੰ ਗੁਰਦੁਆਰਾ ਸਾਹਿਬ ਦੇ ਤਾਲੇ ਤੋੜਨ ਦੀ ਸਬੰਧੀ ਕਾਫ਼ੀ ਚਰਚਾ ਹੋ ਰਹੀ ਹੈ। ਪੁਲਸ ਵੱਲੋਂ ਗੁਰਦੁਆਰਾ ਸਾਹਿਬ ਦੇ ਬਾਹਰੀ ਗੇਟ ਦੇ ਬਾਹਰ ਬੈਰੀਗੇਟ ਲਗਾ ਕੇ ਗੇਟ ਦੇ ਰਸਤੇ ਨੂੰ ਬੰਦ ਕਰ ਦਿੱਤਾ ਹੈ ਅਤੇ ਹੋਰ ਪੁਲਸ ਫ਼ੋਰਸ ਲਗਾ ਦਿੱਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ