ਬੈਂਸ ਭਰਾ ਕਾਂਗਰਸ 'ਚ ਹੋਏ ਸ਼ਾਮਲ
ਪੰਜਾਬ ਲੋਕ ਇਨਸਾਫ਼ ਪਾਰਟੀ (LIP) ਦੇ ਮੁਖੀ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਬੈਂਸ ਐਤਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਦੋਹਾਂ ਭਰਾਵਾਂ ਨੇ ਨਵੀਂ ਦਿੱਲੀ ਸਥਿਤ ਪਾਰਟੀ ਦਫਤਰ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।
ਦੋਵੇਂ ਭਰਾ ਪਿਛਲੇ ਕਈ ਦਿਨਾਂ ਤੋਂ ਦਿੱਲੀ 'ਚ ਡੇਰੇ ਲਾਏ ਹੋਏ ਸਨ। ਉਦੋਂ ਤੋਂ ਹੀ ਚਰਚਾ ਸ਼ੁਰੂ ਹੋ ਗਈ ਸੀ ਕਿ ਉਹ ਕਾਂਗਰਸ 'ਚ ਸ਼ਾਮਲ ਹੋ ਸਕਦੇ ਹਨ। ਐਤਵਾਰ ਨੂੰ ਰਾਹੁਲ ਗਾਂਧੀ ਨਾਲ ਦੋਹਾਂ ਦੀ ਮੁਲਾਕਾਤ ਤੋਂ ਬਾਅਦ ਉਨ੍ਹਾਂ ਲਈ ਕਾਂਗਰਸ 'ਚ ਸ਼ਾਮਲ ਹੋਣ ਦਾ ਰਸਤਾ ਸਾਫ ਹੋ ਗਿਆ। ਦੋਵਾਂ ਨੇ ਆਪਣੀਆਂ ਪਾਰਟੀਆਂ ਵੀ ਕਾਂਗਰਸ ਵਿੱਚ ਰਲੇਵਾਂ ਕਰ ਦਿੱਤੀਆਂ।
ਬੈਂਸ ਭਰਾ ਹੁਣ ਲੁਧਿਆਣਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਚੋਣ ਪ੍ਰਚਾਰ ਕਰਨਗੇ। ਵੜਿੰਗ ਅੱਜ ਯਾਨੀ ਸੋਮਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਬੈਂਸ ਇਸ ਦੌਰਾਨ ਉਨ੍ਹਾਂ ਨਾਲ ਮੌਜੂਦ ਰਹਿਣਗੇ।
ਰਾਜੋਆਣਾ ਨੇ ਕਿਹਾ ਕਿ ਉਸ ਨੂੰ ਜੇਲ੍ਹ ਚ 31 ਸਾਲ ਹੋ ਗਏ ਹਨ ਅਤੇ ਲੰਬੇ ਸਮੇਂ ਤੋਂ ਫ਼ਾਂਸੀ ਦੀ ਸਜ਼ਾ ਦੇ ਸਬੰਧੀ ਆਖਰੀ ਫੈਸਲੇ ਦੀ ਉਡੀਕ ਵਿੱਚ ਹਨ। ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਅਦਾਲਤ ਵਿੱਚ ਆਪਣੇ ਕੰਮ ਨੂੰ ਲੁਕਾਇਆ ਨਹੀਂ ਅਤੇ ਫਾਂਸੀ ਦੀ ਸਜ਼ਾ ਨੂੰ ਵੀ ਸਵੀਕਾਰਿਆ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।