ਬੀਬੀ ਜਗੀਰ ਕੌਰ ਮਾਮਲਾ : ਪੰਜ ਪਿਆਰੇ ਸਾਹਿਬਾਨਾਂ ਨੇ SGPC ਪ੍ਰਧਾਨ ਐਡਵੋਕੇਟ ਧਾਮੀ ਨੂੰ ਲਾਈ ਧਾਰਮਿਕ ਸਜ਼ਾ
SGPC President Harjinder Singh Dhami : ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਨੇ ਬੁੱਧਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਬੀਬੀ ਜਗੀਰ ਕੌਰ ਮਾਮਲੇ 'ਚ ਧਾਰਮਿਕ ਸਜ਼ਾ ਸੁਣਾਈ। ਸਿੰਘ ਸਾਹਿਬਾਨ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਜੋੜੇ ਸਾਫ ਕਰਨ ਤੇ ਭਾਂਡੇ ਮਾਂਜਣ ਦੀ ਸਜ਼ਾ ਲਾਈ ਗਈ। ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੀਤੇ ਦਿਨੀਂ ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਆਦੇਸ਼ ਅਨੁਸਾਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਦੇ ਸਨਮੁਖ ਪੇਸ਼ ਹੋਏ ਸਨ। ਇਸ ਦੌਰਾਨ ਸਿੰਘ ਸਾਹਿਬਾਨ ਵੱਲੋਂ ਧਾਰਮਿਕ ਸਜ਼ਾ ਦਾ ਫੈਸਲਾ ਸੁਣਾਉਂਦੇ ਹੋਏ ਐਡਵੋਕੇਟ ਧਾਮੀ ਨੂੰ ਇੱਕ ਘੰਟਾ ਜੋੜਾ ਘਰ, ਇੱਕ ਘੰਟਾ ਲੰਗਰ ਵਿਖੇ ਬਰਤਨ ਮਾਂਜਣ ਦੀ ਸੇਵਾ ਕਰਨ ਦੇ ਨਾਲ-ਨਾਲ ਪੰਜ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ 500 ਰੁਪਏ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣ ਦਾ ਆਦੇਸ਼ ਕੀਤਾ ਸੀ।
ਪੰਜ ਪਿਆਰੇ ਸਾਹਿਬਾਨ ਦੇ ਆਦੇਸ਼ ਨੂੰ ਖਿੜੇ ਮੱਥੇ ਪ੍ਰਵਾਨ ਕਰਦਿਆਂ ਐਡਵੋਕੇਟ ਧਾਮੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਜੋੜੇ ਘਰ 'ਚ ਸੇਵਾ ਸ਼ੁਰੂ ਕੀਤੀ ਗਈ। ਉਪਰੰਤ ਐਡਵੋਕੇਟ ਧਾਮੀ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਆਪਣੀ ਸੇਵਾ ਸੰਪੂਰਨ ਕਰ ਲਈ ਹੈ। ਹੁਣ ਇੱਕ-ਇੱਕ ਘੰਟਾ ਜੋੜੇ ਝਾੜਨ ਤੇ ਬਰਤਨ ਸਾਫ ਕਰਨ ਦੀ ਸੇਵਾ ਕਰਨ ਉਪਰੰਤ ਪ੍ਰਧਾਨ ਧਾਮੀ, ਸ੍ਰੀ ਅਕਾਲ ਤਖਤ ਸਾਹਿਬ ਵੱਲ ਰਵਾਨਾ ਹੋਏ, ਜਿਥੇ ਉਹ 500 ਰੁਪਏ ਦੀ ਦੇਗ ਕਰਵਾ ਕੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਭੁੱਲਾਂ ਬਖਸ਼ਾਉਣ ਦੀ ਅਰਦਾਸ ਕਰਨਗੇ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ