ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
ਬਠਿੰਡਾ : ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਦਾਖਲ ਕਰਨ ਲਈ ਸਿਰਫ ਦੋ ਦਿਨ ਬਚੇ ਹਨ। 7 ਮਈ ਤੋਂ ਲੈ ਕੇ ਹੁਣ ਤਕ 143 ਉਮੀਦਵਾਰਾਂ ਵਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ। ਅੱਜ ਬਠਿੰਡਾ ਸੀਟ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਨਾਮਜ਼ਦਗੀ ਦਾਖਲ ਕਰ ਦਿੱਤੀ ਹੈ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕਰਦਿਆਂ ਕਿਹਾ ਕਿ ਭਾਜਪਾ ਚੋਣਾਂ ਹਾਰ ਰਹੀ ਹੈ। ਇਸ ਦਾ ਪਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਤੋਂ ਲੱਗਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇਕ ਕਮਿਊਨਿਟੀ ਨੂੰ ਟਾਰਗੇਟ ਕਰਨ ਵਿਚ ਲੱਗੇ ਹੋਏ ਹਨ। ਮੰਗਲ ਸੂਤਰ ਖੋਹਣ ਦੀ ਗੱਲ ਕਰ ਰਹੇ ਹਨ, 79 ਸਾਲ ਤੋਂ ਕਿਸੇ ਨੇ ਨਹੀਂ ਖੋਹਿਆ। ਰਾਜਸਥਾਨ ਵਿਚ ਭਾਜਪਾ ਨੂੰ 25 ਵਿਚੋਂ ਸਿਰਫ 15 ਸੀਟਾਂ ਮਿਲ ਰਹੀਆਂ ਹਨ। ਨਾਰਥ ਦੇ ਦੂਜੇ ਸੂਬਿਆਂ ਵਿਚ ਵੀ ਇਹੋ ਹਾਲ ਹੈ।
ਇਸ ਤੋਂ ਇਲਾਵਾ ਪਟਿਆਲਾ ਸੀਟ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ, ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਗਲਾ, ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ