ਪਟਿਆਲਾ ਜ਼ਿਲ੍ਹੇ ਦੀ ਬਾਦਸ਼ਾਹਪੁਰ ਚੌਕੀ ਨੇੜੇ ਧਮਾਕਾ
ਪਟਿਆਲਾ/ਘੱਗਾ, 1 ਅਪਰੈਲ
ਇਸ ਜ਼ਿਲ੍ਹੇ ਦੇ ਥਾਣਾ ਘੱਗਾ ਅਧੀਨ ਪੁਲੀਸ ਚੌਕੀ ਬਾਦਸ਼ਾਹਪੁਰ ਨੇੜੇ ਬੀਤੀ ਰਾਤ ਧਮਾਕਾ ਹੋਣ ਕਾਰਨ ਤਾਕੀ ਦੇ ਸ਼ੀਸ਼ੇ ਟੁੱਟ ਗਏ। ਬੱਬਰ ਖਾਲਸਾ ਦੇ ਹੈਪੀ ਨਾਮ ਦੇ ਨੌਜਵਾਨ ਨੇ ਸੋਸ਼ਲ ਮੀਡੀਆ ’ਤੇ ਇਸ ਗ੍ਰਨੇਡ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ ਪਰ ਪੁਲੀਸ ਨੇ ਕਿਹਾ ਕਿ ਇਹ ਗ੍ਰਨੇਡ ਧਮਾਕਾ ਨਹੀਂ ਸੀ। ਉਨ੍ਹਾਂ ਨੂੰ ਇਸ ਸਬੰਧੀ ਕੋਈ ਸਬੂਤ ਨਹੀਂ ਮਿਲਿਆ। ਕਰੀਬ ਤਿੰਨ ਦਹਾਕੇ ਪਹਿਲਾਂ ਸਥਾਪਤ ਹੋਈ ਇਹ ਚੌਕੀ ਭਾਵੇਂ ਪੁਲੀਸ ਚੌਕੀ ਬਾਦਸ਼ਾਹਪੁਰ ਵਜੋਂ ਜਾਣੀ ਜਾਂਦੀ ਹੈ ਪਰ ਅਸਲ ’ਚ ਇਹ ਬਾਦਸ਼ਾਹਪੁਰ ਤੋਂ ਅੱਧਾ ਕੁ ਕਿਲੋਮੀਟਰ ਦੇ ਫਾਸਲੇ ’ਤੇ ਸਥਿਤ ਪਿੰਡ ਉਗੋਕੇ ਵਿੱਚ ਸਥਿਤ ਹੈ। ਇਹ ਚੌਕੀ ਉਗੋਕੇ ਦੀ ਕੋਆਪਰੇਟਿਵ ਸੁਸਾਇਟੀ ਦੀ ਇਮਾਰਤ ਵਿਚ ਚੱਲ ਰਹੀ ਹੈ। ਬੀਤੀ ਦੇਰ ਰਾਤ ਇਸ ਖੇਤਰ ’ਚ ਲੋਕਾਂ ਨੇ ਧਮਾਕਾ ਸੁਣਿਆ। ਇਸ ਸਬੰਧੀ ਬੱਬਰ ਖਾਲਸਾ ਵੱੱਲੋਂ ਜ਼ਿੰਮੇਵਾਰੀ ਲੈਣ ਦੀ ਪੋਸਟ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ’ਚ ਕਿਹਾ ਗਿਆ ਹੈ ਕਿ ਬਾਦਸ਼ਾਹਪੁਰ ਚੌਕੀ ’ਤੇ ਡਬਲ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਹੈਪੀ, ਗੋਪੀ ਨਵਾਂਸ਼ਹਿਰੀਆ ਅਤੇ ਜੀਸ਼ਾਨ ਅਖ਼ਤਰ ਲੈਂਦੇ ਹਨ। ਇਸ ਵਿੱਚ 1978 ਤੋਂ ਨੌਜਵਾਨਾਂ ’ਤੇ ਤਸ਼ੱਦਦ ਜਾਰੀ ਰਹਿਣ ਦਾ ਹਵਾਲਾ ਦਿੰਦਿਆਂ ਪੰਜਾਬ ਤੇ ਦਿੱਲੀ ’ਚ ਅਜਿਹੇ ਹਮਲੇ ਜਾਰੀ ਰੱਖੇ ਜਾਣ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਇਸ ਘਟਨਾ ਮਗਰੋਂ ਪਟਿਆਲਾ ਦੇ ਐੱਸਐੱਸਪੀ ਡਾ. ਨਾਨਕ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਚੌਕੀ ਨੇੜਲੇ ਖੇਤਰਾਂ ’ਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੇਰ ਰਾਤ ਧਮਾਕਾ ਸੁਣਇਆ ਸੀ ਪਰ ਜਾਂਚ ਦੌਰਾਨ ਉਨ੍ਹਾਂ ਨੂੰ ਅਜਿਹਾ ਕੋਈ ਵੀ ਸਬੂਤ ਨਹੀਂ ਮਿਲਿਆ, ਜਿਸ ਰਾਹੀਂ ਇਸ ਨੂੰ ਗ੍ਰਨੇਡ ਹਮਲਾ ਆਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ