'ਆਪ'-ਕਾਂਗਰਸ ਗਠਜੋੜ 'ਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ
ਪੰਜਾਬ ਦੀ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਬੁੱਧਵਾਰ ਨੂੰ ਪੰਜਾਬ ਸੈਰ-ਸਪਾਟਾ ਸੰਮੇਲਨ ਅਤੇ ਟਰੈਵਲ ਮਾਰਟ-2023 ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਕਾਂਗਰਸ ਨਾਲ ਗਠਜੋੜ ਸਬੰਧੀ ਖੁੱਲ੍ਹ ਕੇ ਬੋਲੇ। ਉਨ੍ਹਾਂ ਸਪੱਸ਼ਟ ਕਿਹਾ ਕਿ ਆਮ ਆਦਮੀ ਪਾਰਟੀ ਕਾਂਗਰਸ ਨਾਲ ਕੋਈ ਸਮਝੌਤਾ ਨਹੀਂ ਕਰੇਗੀ। 'ਆਪ' ਲੋਕ ਸਭਾ ਦੀਆਂ ਸਾਰੀਆਂ ਯਾਨੀ 13 ਸੀਟਾਂ 'ਤੇ ਇਕੱਲੀ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਤਾਂ ਸਮਝੌਤਾ ਕਰਨ ਲਈ ਤਿਆਰ ਹੈ, ਪਰ ਆਮ ਆਦਮੀ ਪਾਰਟੀ ਨੂੰ ਕਿਸੇ ਨਾਲ ਸਮਝੌਤਾ ਕਰਨ ਦੀ ਲੋੜ ਨਹੀਂ। ਉਹ 13 ਸੀਟਾਂ 'ਤੇ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ।। ਉਨ੍ਹਾਂ ਕਿਹਾ ਕਿ ਦੁਬਾਰਾ ਚੋਣ ਲੜਨ ਦਾ ਅਧਿਕਾਰ ਤਾਂ ਹੋਣਾ ਚਾਹੀਦਾ ਜੇਕਰ ਨੁਮਾਇੰਦਾ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ