ਜਿੱਤ ਤੋਂ ਬਾਅਦ ਬਿਨਾਂ ਪੌੜੀ ਦੇ ਕੋਠੇ 'ਤੇ ਚੜ੍ਹ ਗਏ ਚਰਨਜੀਤ ਸਿੰਘ ਚੰਨੀ, ਇਸ ਅੰਦਾਜ਼ 'ਚ ਸਮਰਥਕਾਂ ਦਾ ਕੀਤਾ ਧੰਨਵਾਦ
ਜਲੰਧਰ - ਜਲੰਧਰ ਲੋਕ ਸਭਾ ਹਲਕਾ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਡੀ ਲੀਡ ਦੇ ਨਾਲ ਜਿੱਤ ਹਾਸਲ ਕਰ ਚੁੱਕੇ ਹਨ। ਜਿੱਤ ਹਾਸਲ ਕਰਨ ਤੋਂ ਬਾਅਦ ਜਿੱਥੇ ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਉਥੇ ਹੀ ਚਰਨਜੀਤ ਸਿੰਘ ਦੀ ਖ਼ੁਸ਼ੀ ਦਾ ਟਿਕਾਣਾ ਵੀ ਨਹੀਂ ਰਿਹਾ। ਖ਼ੁਸ਼ੀ ਨਾਲ ਖੀਵੇ ਹੋਏ ਚਰਨਜੀਤ ਸਿੰਘ ਚੰਨੀ ਬਿਨਾਂ ਪੌੜੀ ਲਗਾਏ ਕੋਠੇ 'ਤੇ ਚੜ੍ਹਦੇ ਵਿਖਾਈ ਦਿੱਤੇ ਅਤੇ ਉਨ੍ਹਾਂ ਵੱਲੋਂ ਸਮਰਥਕਾਂ ਦਾ ਧੰਨਵਾਦ ਕੀਤਾ ਗਿਆ ਹੈ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਉਥੇ ਹੀ ਇਸ ਮੌਕਾ ਉਨ੍ਹਾਂ ਦੇ ਸਮਰਥਕਾਂ ਵੱਲੋਂ 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਮਸਲੇ ਹੱਲ' ਦੇ ਨਾਅਰੇ ਲਗਾ ਕੇ ਖ਼ੁਸ਼ੀ ਜ਼ਾਹਰ ਕਰ ਰਹੇ ਹਨ। ਪਰਿਵਾਰ ਵੀ ਬੇਹੱਦ ਖ਼ੁਸ਼ ਨਜ਼ਰ ਆ ਰਿਹਾ ਹੈ।
ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਭਾਜਪਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਪਛਾੜਦੇ ਹੋਏ 3,90, 053ਵੋਟਾਂ ਹਾਸਲ ਕੀਤੀਆਂ ਹਨ। ਉਥੇ ਹੀ ਸੁਸ਼ੀਲ ਕੁਮਾਰ ਰਿੰਕੂ ਦੂਜੇ ਨੰਬਰ 'ਤੇ ਰਹੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂ ਤੀਜੇ ਨੰਬਰ 'ਤੇ ਜਦਕਿ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਚੌਥੇ ਨੰਬਰ 'ਤੇ ਰਹਨ ਅਤੇ ਬਸਪਾ ਉਮੀਦਵਾਰ ਬਲਵਿੰਦਰ ਕੁਮਾਰ ਪੰਜਵੇਂ ਨੰਬਰ 'ਤੇ ਰਹੇ। ਚਨੀ 175993 ਵੋਟਾਂ ਦੇ ਅੰਤਰ ਨਾਲ ਜਿੱਤੇ ਹਨ।
ਦੱਸਣਯੋਗ ਹੈ ਕਿ ਲੋਕ ਸਭਾ ਹਲਕਾ ਜਲੰਧਰ ਵਿੱਚ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ, ਸਰਕਾਰੀ ਪਟਵਾਰ ਸਕੂਲ, ਲੈਂਡ ਰਿਕਾਰਡ ਡਾਇਰੈਕਟਰ ਦਫ਼ਤਰ ਅਤੇ ਸਰਕਾਰੀ ਸਪੋਰਟਸ ਸਕੂਲ ਹੋਸਟਲ ਵਿੱਚ ਗਿਣਤੀ ਕੇਂਦਰ ਬਣਾਏ ਗਏ ਸਨ, ਜਿੱਥੇ ਵੋਟਾਂ ਦੀ ਗਿਣਤੀ ਕੀਤੀ ਗਈ। ਸ਼ੁਰੂਆਤੀ ਰੁਝਾਨਾਂ ਤੋਂ ਹੀ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਅੱਗੇ ਚੱਲਦੇ ਆ ਰਹੇ ਸਨ।
ਜਲੰਧਰ ਸੀਟ ਦੇ ਨਤੀਜੇ
ਚਰਨਜੀਤ ਸਿੰਘ ਚੰਨੀ (ਕਾਂਗਰਸ)-390053 ਵੋਟਾਂ
ਸੁਸ਼ੀਲ ਰਿੰਕੂ (ਭਾਜਪਾ) - 214060
ਪਵਨ ਟੀਨੂ (ਆਪ)- 208889
ਮਹਿੰਦਰ ਸਿੰਘ ਕੇਪੀ (ਅਕਾਲੀ ਦਲ)-67911
ਬਲਵਿੰਦਰ ਕੁਮਾਰ (ਬਸਪਾ) - 64941
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ