ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਧਰਨਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਚੇਤਾਵਨੀ
ਚੰਡੀਗੜ੍ਹ, 5 ਮਈ
ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮੁੱਦੇ ’ਤੇ ਸੱਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਅੱਜ ਇਕ ਟਵੀਟ ਵਿਚ ਧਰਨਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ। ਮਾਨ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਪੰਜਾਬ ਵਿੱਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ ’ਚ ਵਿਘਨ ਪਾਉਣ ਵਾਲੇ ਕਿਸੇ ਵੀ ਐਲਾਨ, ਧਰਨੇ ਜਾਂ ਹੜਤਾਲਾਂ ਨੂੰ ਪਬਲਿਕ ਦੇ ਵਿਰੁੱਧ ਮੰਨਿਆ ਜਾਵੇਗਾ। ਉਨ੍ਹਾਂ ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਯੂਨੀਅਨਾਂ ਨੂੰ ਕਿਹਾ ਹੈ ਕਿ ਵਿਰੋਧ ਕਰਨ ਦੇ ਹੋਰ ਵੀ ਤਰੀਕੇ ਹਨ ਸਿਰਫ਼ ਲੋਕਾਂ ਨੂੰ ਤੰਗ ਕਰਨਾ ਸਹੀ ਨਹੀਂ। ਉਨ੍ਹਾਂ ਕਿਹਾ ਕਿ ਜੇ ਲੋਕਾਂ ਨੂੰ ਤੰਗ ਕੀਤਾ ਗਿਆ ਤਾਂ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ। ਉਨ੍ਹਾਂ ਨੇ ਪੰਜਾਬ ਦੇ ਮਿਹਨਤੀ ਲੋਕਾਂ ਦੇ ਹਿੱਤ ਦਾ ਹਵਾਲਾ ਦਿੱਤਾ ਹੈ।
ਰਾਜੋਆਣਾ ਨੇ ਕਿਹਾ ਕਿ ਉਸ ਨੂੰ ਜੇਲ੍ਹ ਚ 31 ਸਾਲ ਹੋ ਗਏ ਹਨ ਅਤੇ ਲੰਬੇ ਸਮੇਂ ਤੋਂ ਫ਼ਾਂਸੀ ਦੀ ਸਜ਼ਾ ਦੇ ਸਬੰਧੀ ਆਖਰੀ ਫੈਸਲੇ ਦੀ ਉਡੀਕ ਵਿੱਚ ਹਨ। ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਅਦਾਲਤ ਵਿੱਚ ਆਪਣੇ ਕੰਮ ਨੂੰ ਲੁਕਾਇਆ ਨਹੀਂ ਅਤੇ ਫਾਂਸੀ ਦੀ ਸਜ਼ਾ ਨੂੰ ਵੀ ਸਵੀਕਾਰਿਆ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।