CM ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਵਿਧਾਇਕਾਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ: ਲੋਕ ਸਭਾ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕਮਰ ਕੱਸ ਲਈ ਹੈ। ਲੋਕ ਸਭਾ ਦੀਆਂ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਮੈਰਾਥਨ ਬੈਠਕਾਂ ਚੱਲ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਫ਼ਤਿਹਗੜ੍ਹ ਸਾਹਿਬ ਸੰਸਦੀ ਹਲਕੇ ਦੇ ਵਿਧਾਇਕਾਂ ਨਾਲ ਉੱਚ ਪੱਧਰੀ ਬੈਠਕਾਂ ਕਰ ਕੇ ਰਣਨੀਤੀ ਤੈਅ ਕੀਤੀ ਹੈ ਅਤੇ ਉਨ੍ਹਾਂ ਨੂੰ ਆਪਣੀ ਵੱਲੋਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਹੈ। ਬੈਠਕ ’ਚ ਪਾਰਟੀ ਉਮੀਦਵਾਰ ਗੁਰਪ੍ਰੀਤ ਸਿੰਘ ਜੀ.ਪੀ. ਵੀ ਸ਼ਾਮਲ ਹੋਏ।
ਮੁੱਖ ਮੰਤਰੀ ਦੀ ਰਿਹਾਇਸ਼ ਵਿਚ ਹੋਈ ਇਸ ਬੈਠਕ ਦੌਰਾਨ ਅਗਾਮੀ ਲੋਕ ਸਭਾ ਦੇ ਚੋਣ ਪ੍ਰਚਾਰ ਤੇ ਰਣਨੀਤੀ ਨੂੰ ਲੈ ਕੇ ਵੀ ਵਿਸਥਾਰਤ ਚਰਚਾ ਹੋਈ। CM ਮਾਨ ਨੇ ਸਾਰੇ ਵਿਧਾਇਕਾਂ ਨੂੰ ਹਦਾਇਤਾਂ ਦਿੱਤੀਆਂ ਕਿ ਪਾਰਟੀ ਦੁਆਰਾ ਪੰਜਾਬੀਆਂ ਪ੍ਰਤੀ ਕੀਤੇ ਕੰਮਾਂ ਨੂੰ ਜ਼ੋਰਾਂ-ਸ਼ੋਰਾਂ ਨਾਲ਼ ਪ੍ਰਚਾਰਿਆ ਜਾਵੇ ਤਾਂ ਜੋ ਸ੍ਰੀ ਫਤਿਹਗੜ੍ਹ ਸਾਹਿਬ ਹਲਕੇ ਦੀ ਜਿੱਤ ਯਕੀਨੀ ਬਣਾਈ ਜਾ ਸਕੇ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਲੋਕ ਸਭਾ ਚੋਣਾਂ ਦੀ ਰਣਨੀਤੀ ਬਣਾ ਰਹੇ ਹਨ। ਉਹ ਹਰੇਕ ਲੋਕ ਸਭਾ ਸੀਟ ਦੇ ਉਮੀਦਵਾਰ ਅਤੇ ਉਥੇ ਪੈਂਦੇ ਵਿਧਾਨ ਸਭਾ ਸੀਟਾਂ ਦੀ ਪ੍ਰਤੀਨਿਧਤਾ ਕਰਨ ਵਾਲੇ ਵਿਧਾਇਕਾਂ ਨਾਲ ਮਿਲ ਕੇ ਚੋਣ ਦਾ ਪਲਾਨ ਬਣਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਮਾਰਗਦਰਸ਼ਨ ’ਚ ਹੋਣ ਵਾਲੀਆਂ ਇਨ੍ਹਾਂ ਬੈਠਕਾਂ ’ਚ ਹਰ ਲੋਕ ਸਭਾ ਖੇਤਰ ਦੀ ਵੱਖ-ਵੱਖ ਰਣਨੀਤੀ ਬਣਾਈ ਜਾ ਰਹੀ ਹੈ। ਹਰੇਕ ਸੀਟ ’ਤੇ ਵੱਖ-ਵੱਖ ਮੁੱਦਿਆਂ ਨੂੰ ਪਾਰਟੀ ਵੱਲੋਂ ਚੁੱਕਿਆ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ