ਕਰਨਲ ਕੁੱਟਮਾਰ: ਕਸੂਰਵਾਰਾਂ ਖ਼ਿਲਾਫ਼ ਢੁਕਵੀਂ ਕਾਰਵਾਈ ਹੋਵੇ: ਫੌ਼ਜ
ਚੰਡੀਗੜ੍ਹ, 25 ਮਾਰਚ
ਪਟਿਆਲਾ ਦੇ ਸਰਕਾਰੀ ਰਾਜਿੰਦਰਾ ਮੈਡੀਕਲ ਕਾਲਜ ਤੇ ਹਸਪਤਾਲ ਦੇ ਬਾਹਰ 13 ਤੇ 14 ਮਾਰਚ ਦੀ ਰਾਤ ਨੂੰ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਉਨ੍ਹਾਂ ਦੇੇ ਪੁੱਤਰ ਦੀ ਕੁੱਝ ਪੁਲੀਸ ਮੁਲਾਜ਼ਮਾਂ ਵੱਲੋਂ ਕਥਿਤ ਕੁੱਟਮਾਰ ਕਰਨ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਪੀੜਤ ਪਰਿਵਾਰ ਵੱਲੋਂ ਪੁਲੀਸ ਦੀ ਉਕਤ ਕਾਰਵਾਈ ਵਿਰੁੱਧ ਲਗਾਤਾਰ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ, ਜਿਸ ਦੀ ਹਮਾਇਤ ’ਚ ਵੱਡੀ ਗਿਣਤੀ ਵਿੱਚ ਸਾਬਕਾ ਫੌਜੀ ਮੁਲਾਜ਼ਮਾਂ ਦੀਆਂ ਤੇ ਸਮਾਜ ਸੇਵੀ ਜਥੇਬੰਦੀਆਂ ਨਿੱਤਰ ਆਈਆਂ ਹਨ। ਇਸ ਦੌਰਾਨ ਇਸ ਮਾਮਲੇ ਨੂੰ ਲੈ ਕੇ ਭਾਰਤੀ ਫੌਜ ਦੇ ਚੰਡੀਗੜ੍ਹ ਵਿਖੇ ਪੱਛਮੀ ਕਮਾਂਡ, ਚੰਡੀਮੰਦਰ ਦੇ ਚੀਫ ਆਫ ਸਟਾਫ ਲੈਫਟੀਨੈਂਟ ਜਨਰਲ ਮੋਹਿਤ ਵਧਵਾ ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਇੱਕ ਮੰਚ ’ਤੇ ਆਏ ਹਨ। ਜਿਨ੍ਹਾਂ ਨੇ ਉਕਤ ਮਾਮਲੇ ਸਬੰਧੀ ਕੀਤੀ ਜਾ ਰਹੀ ਕਾਰਵਾਈ ਬਾਰੇ ਵਿਚਾਰ-ਚਰਚਾ ਕੀਤੀ ਹੈ। ਫ਼ੌਜ ਨੇ ਮਾਮਲੇ ’ਚ ਪੁਲੀਸ ਵੱਲੋਂ ਨਿਰਪੱਖ ਜਾਂਚ ’ਤੇ ਭਰੋਸਾ ਜਤਾਇਆ ਹੈ।
ਪੰਜਾਬ ਭਵਨ ਵਿੱਚ ਫ਼ੌਜ ਦੀ ਪੱਛਮੀ ਕਮਾਂਡ, ਚੰਡੀਮੰਦਰ ਦੇ ਚੀਫ਼ ਆਫ਼ ਸਟਾਫ ਲੈਫਟੀਨੈਂਟ ਜਨਰਲ ਮੋਹਿਤ ਵਧਵਾ ਨੇ ਕਿਹਾ ਕਿ ਕਰਨਲ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਲਈ ਪੰਜਾਬ ਪੁਲੀਸ ਨੇ ਪਟਿਆਲਾ ਦੇ ਥਾਣਾ ਸਿਵਲ ਲਾਈਨ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਪੁਲੀਸ ਵੱਲੋਂ ਉਕਤ ਮਾਮਲੇ ਸਬੰਧੀ ਜਾਂਚ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ ਅਤੇ ਕਸੂਰਵਾਰਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਉਕਤ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਕਸੂਰਵਾਰ ਨੂੂੰ ਬਖ਼ਸਿਆ ਨਹੀਂ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ