ਰਾਮ ਰਹੀਮ ਦੀ ਪੈਰੋਲ ਨੂੰ ਤੁਰੰਤ ਰੱਦ ਕਰਕੇ ਮੁੜ ਜੇਲ੍ਹ ਭੇਜਣ ਦੀ ਕੀਤੀ ਮੰਗ -ਐਡਵੋਕੇਟ ਧਾਮੀ
ਅੰਮ੍ਰਿਤਸਰ- ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਦੋਹਰੀ ਪਹੁੰਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿਆਸੀ ਲਾਹੇ ਲਈ ਰਾਮ ਰਹੀਮ ਨੂੰ ਵਾਰ-ਵਾਰ ਫਰਲੋ ਅਤੇ ਪੈਰੋਲ ਦਿੰਦੀ ਹੈ, ਜਦਕਿ ਤਿੰਨ-ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ ਅਤੇ ਸੁਪਰੀਮ ਕੋਰਟ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ’ਤੇ ਸਰਕਾਰ ਨੂੰ ਫੈਸਲਾ ਕਰਨ ਦੀ ਹਦਾਇਤ ਦੇ ਬਾਵਜੂਦ ਵੀ ਪੱਖਪਾਤੀ ਰਵੱਈਆ ਅਪਣਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਜਪਾ ਸਰਕਾਰ ਸਿਆਸੀ ਲਾਹੇ ਲਈ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋ-ਉਹਲੇ ਕਰਕੇ ਉਸ ਨੂੰ ਪਹਿਲਾਂ ਵੀ ਚੋਣਾਂ ਸਮੇਂ ਫਰਲੋ ਤੇ ਪੈਰੋਲ ਦੇ ਚੁੱਕੀ ਹੈ ਅਤੇ ਹੁਣ ਫਿਰ ਦਿੱਲੀ ਦੀਆਂ ਵਿਧਾਨ ਸਭਾ ਅਤੇ ਹਰਿਆਣਾ ਅੰਦਰ ਨਿਗਮ ਚੋਣਾਂ ਵਿਚ ਸਿਆਸੀ ਲਾਹਾ ਲੈਣ ਲਈ ਉਸ ਨੂੰ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਹੈ, ਜੋ ਸਰਾਸਰ ਗ਼ਲਤ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਅਜਿਹੀ ਨੀਤੀ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੀ ਹੈ। ਐਡਵੋਕੇਟ ਧਾਮੀ ਨੇ ਰਾਮ ਰਹੀਮ ਦੀ ਪੈਰੋਲ ਨੂੰ ਤੁਰੰਤ ਰੱਦ ਕਰਕੇ ਮੁੜ ਜੇਲ੍ਹ ਭੇਜਣ ਦੀ ਮੰਗ ਕੀਤੀ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ