ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਮੱਦੇਨਜ਼ਰ DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਡੀ.ਜੀ.ਪੀ. ਗੌਰਵ ਯਾਦਵ, ਜੋ ਕਿ ਡੀ.ਆਈ.ਜੀ. ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐੱਸ.ਐੱਸ.ਪੀ. ਫ਼ਤਹਿਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਦੇ ਨਾਲ ਸਨ, ਨੇ ਸ਼ਹੀਦੀ ਸਭਾ ਦੇ ਸਮਾਗਮ ਨੂੰ ਸੁਚਾਰੂ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਗਏ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ 4,000 ਤੋਂ ਵੱਧ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਗਜ਼ਟਿਡ ਅਧਿਕਾਰੀ ਦੀ ਅਗਵਾਈ ਹੇਠ ਸਮੁੱਚੇ ਖੇਤਰ ਨੂੰ ਪੰਜ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਤਾਂ ਜੋ ਸੰਗਤ ਨੂੰ ਮੱਥਾ ਟੇਕਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਇੱਕ ਵਿਸ਼ੇਸ਼ ਰੂਟ ਨੂੰ ਵੀ.ਆਈ.ਪੀ. ਰੂਟ ਵਜੋਂ ਬਣਾਇਆ ਗਿਆ ਹੈ, ਜਿਸ ਨੂੰ ਲੋੜ ਪੈਣ ‘ਤੇ ਐਮਰਜੈਂਸੀ ਲਈ ਵੀ ਵਰਤਿਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਤਰਜੀਹੀ ਡਿਊਟੀ ਸੰਗਤ ਲਈ ਨਿਰਵਿਘਨ ਰਸਤੇ ਨੂੰ ਯਕੀਨੀ ਬਣਾਉਣਾ ਹੈ ਅਤੇ ਪੰਜਾਬ ਪੁਲਸ ਸੁਖਾਵੇਂ ਢੰਗ ਨਾਲ ਸਾਰੀ ਸੰਗਤ ਦੀ ਅਗਵਾਈ ਕਰੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਾਰੇ ਪੁਲਸ ਮੁਲਾਜ਼ਮਾਂ ਨੂੰ ਸੰਗਤਾਂ ਪ੍ਰਤੀ ਨਿਮਰਤਾ ਵਾਲਾ ਰਵੱਈਆ ਅਪਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।ਡੀ.ਜੀ.ਪੀ. ਨੇ ਕਿਹਾ ਕਿ ਸਾਰੇ ਰੂਟਾਂ 'ਤੇ ਲੋੜੀਂਦੀ ਗਿਣਤੀ ਵਿੱਚ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀ.ਸੀ.ਟੀ.ਵੀ.) ਕੈਮਰੇ ਲਗਾਏ ਗਏ ਹਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਕੰਟਰੋਲ ਰੂਮ ਰਾਹੀਂ ਕਵਰੇਜ ਦੀ ਨਿਗਰਾਨੀ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਕੁੱਲ 20 ਪਾਰਕਿੰਗ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ ਅਤੇ ਸੰਗਤ ਦੀ ਸਹੂਲਤ ਲਈ ਪਾਰਕਿੰਗ ਏਰੀਆ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚਕਾਰ ਸ਼ਟਲ ਬੱਸ ਸੇਵਾ ਵਧਾ ਕੇ 100 ਬੱਸਾਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਸ਼ਹਿਰ ਨੂੰ ਇੱਕ ਤਰਫਾ ਆਵਾਜਾਈ ਮਾਰਗ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ