ਮੁੰਬਈ 'ਚ ਗੈਸ ਸਿਲੰਡਰ 'ਚ ਧਮਾਕਾ, 8 ਲੋਕ ਝੁਲਸੇ
ਕਰੀਬ ਅੱਧੇ ਘੰਟੇ ਤੱਕ ਮੁਸ਼ੱਕਤ ਕਰਨ ਤੋਂ ਬਾਅਦ ਫਾਇਰ ਬ੍ਰਿਗੇਡ ਅੱਗ 'ਤੇ ਕਾਬੂ ਪਾਉਣ 'ਚ ਸਫਲ ਰਹੀ ਅਤੇ 25 ਤੋਂ 40 ਫੀਸਦੀ ਤੱਕ ਝੁਲਸ ਗਏ ਅਤੇ ਹੋਰ ਮਾਮੂਲੀ ਸੱਟਾਂ ਲੱਗਣ ਵਾਲੇ ਪੀੜਤਾਂ ਨੂੰ ਬੀ.ਐੱਮ.ਸੀ. ਦੇ ਭਾਭਾ ਹਸਪਤਾਲ ਪਹੁੰਚਾਇਆ ਗਿਆ।
ਇਨ੍ਹਾਂ ਦੀ ਪਛਾਣ ਨਿਖਿਲ ਜੇ. ਦਾਸ (53), ਰਾਕੇਸ਼ ਆਰ. ਸ਼ਰਮਾ (38), ਐਂਥਨੀ ਪੀ. ਥੇਂਗਲ (65), ਕਾਲੀਚਰਨ ਐਮ. ਕਨੌਜੀਆ (54) ਅਤੇ ਸ਼ਨਾਲੀ ਜ਼ੈਡ ਸਿੱਦੀਕੀ (31), ਸ਼ਮਸ਼ੇਰ 50, ਸੰਗੀਤਾ 32 ਅਤੇ ਸੀਤਾ (45) ਵਜੋਂ ਹੋਈ ਹੈ। ਇਕ ਮੈਡੀਕਲ ਅਪਡੇਟ ਵਿਚ BMC ਨੇ ਕਿਹਾ ਕਿ ਸਾਰੇ ਪੀੜਤਾਂ ਦੀ ਹਾਲਤ ਸਥਿਰ ਹੈ, ਜਦੋਂ ਕਿ ਮਾਮੂਲੀ ਸੱਟਾਂ ਵਾਲੀ ਸੀਤਾ ਨੇ ਹਸਪਤਾਲ ਵਿਚ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ। ਸਿਲੰਡਰ ਧਮਾਕੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ