ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਦੇਣ ਲਈ ਸਰਕਾਰ ਯਤਨਸ਼ੀਲ: ਮਾਨ
ਲੁਧਿਆਣਾ, 14 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਜ਼ਿਲ੍ਹੇ ਦੇ ਪ੍ਰਸ਼ਾਸਨ ਦੇ ਡਿਜੀਟਲ ਸਿੱਖਿਆ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸੂਬੇ ਦੇ ਸਿੱਖਿਆ ਢਾਂਚੇ ਵਿੱਚ ਤਬਦੀਲੀ ਲਿਆਉਣ ਦੇ ਮੰਤਵ ਨਾਲ ਕੀਤੀ ਪਹਿਲਕਦਮੀ ਤਹਿਤ 14 ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈਪਟਾਪ ਵੰਡੇ ਗਏ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਖ਼ੁਸ਼ੀ ਦੀ ਗੱਲ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਦੇ ਮਾਹੌਲ ਵਿੱਚ ਲਾਜ਼ਮੀ ਉਪਕਰਨਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀਆਂ ਦੀ ਸੁਰੱਖਿਆ ਤੇ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਂਦਿਆਂ ਇਹ ਲੈਪਟਾਪ ਡਿਜੀਟਲ ਸਿੱਖਿਆ ਦੇ ਪਸਾਰ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦੇ ਪਹਿਲੇ ਪੜਾਅ ਅਧੀਨ ਦਿੱਤੇ ਜਾ ਰਹੇ ਪ੍ਰਾਈਮ ਬੁੱਕ 4ਜੀ ਲੈਪਟਾਪ ਵਿਸ਼ਵ ਦੇ ਸਭ ਤੋਂ ਕਿਫ਼ਾਇਤੀ ਅਤੇ ਖ਼ਾਸ ਤੌਰ ਉੱਤੇ ਵਿਦਿਆਰਥੀਆਂ ਦੀਆਂ ਜ਼ਰੂਰਤਾਂ ਦੇ ਮੱਦੇਨਜ਼ਰ ਵਧੀਆ ਪ੍ਰਦਰਸ਼ਨ ਲਈ ਤਿਆਰ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਦੇ 14 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੇ ਜਾ ਰਹੇ ਇਹ ਲੈਪਟਾਪ ਈਆਈ, ਪੀਏਐਲ ਮਾਈਂਡਸਪਾਰਕ ਸਾਫਟਵੇਅਰ ਮਾਡਿਊਲ ਨਾਲ ਲੈਸ ਹਨ, ਜੋ ਵਿਅਕਤੀਗਤ ਅਨੁਕੂਲ ਸਿਖਲਾਈ ਮੁਹੱਈਆ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦਾ ਮੰਤਵ ਵਿਦਿਆਰਥੀਆਂ ਦੀ ਡਿਜੀਟਲ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣਾ ਹੈ ਤਾਂ ਜੋ ਹਰ ਤਰ੍ਹਾਂ ਦੇ ਪਿਛੋਕੜ ਵਾਲੇ ਵਿਦਿਆਰਥੀਆਂ ਦੀ ਆਧੁਨਿਕ ਤਕਨਾਲੋਜੀ ਤੱਕ ਪਹੁੰਚ ਵਿੱਚ ਸੁਧਾਰ ਕੀਤਾ ਜਾ ਸਕੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਈਆਈ, ਪੀਏਐੱਲ ਮਾਈਂਡਸਪਾਰਕ ਤਕਨਾਲੋਜੀ ਵਿਦਿਆਰਥੀਆਂ ਦੀ ਏਆਈ ਤਕਨੀਕ ਤੱਕ ਪਹੁੰਚ ਦੇ ਨਾਲ-ਨਾਲ ਵਿਅਕਤੀਗਤ ਲੋੜਾਂ ਮੁਤਾਬਕ ਸਿੱਖਿਆ ਉੱਤੇ ਜ਼ੋਰ ਦਿੰਦੀ ਹੈ।ਇਸ ਦੌਰਾਨ ਡੀਸੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਇਹ ਪਹਿਲਕਦਮੀ ਵਿਦਿਅਕ ਨਤੀਜਿਆਂ ਵਿੱਚ ਸੁਧਾਰ ਲਿਆਉਣ ਲਈ ਤਜਰਬੇ ਦੇ ਮਾਡਲ ਉੱਤੇ ਆਧਾਰਤ ਹੈ, ਜਿਸ ਤਹਿਤ ਕਿਫ਼ਾਇਤੀ ਲੈਪਟਾਪ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਡਿਜੀਟਲ ਹੁਨਰ ਤੇ ਗਿਆਨ ਮੁਹੱਈਆ ਕਰੇਗਾ।
ਰਾਜੋਆਣਾ ਨੇ ਕਿਹਾ ਕਿ ਉਸ ਨੂੰ ਜੇਲ੍ਹ ਚ 31 ਸਾਲ ਹੋ ਗਏ ਹਨ ਅਤੇ ਲੰਬੇ ਸਮੇਂ ਤੋਂ ਫ਼ਾਂਸੀ ਦੀ ਸਜ਼ਾ ਦੇ ਸਬੰਧੀ ਆਖਰੀ ਫੈਸਲੇ ਦੀ ਉਡੀਕ ਵਿੱਚ ਹਨ। ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਅਦਾਲਤ ਵਿੱਚ ਆਪਣੇ ਕੰਮ ਨੂੰ ਲੁਕਾਇਆ ਨਹੀਂ ਅਤੇ ਫਾਂਸੀ ਦੀ ਸਜ਼ਾ ਨੂੰ ਵੀ ਸਵੀਕਾਰਿਆ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।