ਇਸ ਤੋਂ ਪਹਿਲਾਂ ਨਵੇਂ ਵਾਹਨ ਸਿਰਫ਼ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ। ਇਨ੍ਹਾਂ ਵਾਹਨਾਂ ਵਿੱਚ ਜ਼ਿਲ੍ਹਿਆਂ ਦੇ ਥਾਣਿਆਂ ਦੇ ਐੱਸਐੱਚਓਜ਼ ਲਈ 315 ਗੱਡੀਆਂ ਸ਼ਾਮਲ ਹਨ। ਇਨ੍ਹਾਂ ਵਿੱਚ 274 ਮਹਿੰਦਰਾ ਸਕਾਰਪੀਓ ਅਤੇ 41 ਇਸੁਜ਼ੂ ਹਾਈ ਲੈਂਡਰ ਸ਼ਾਮਲ ਹਨ। ਔਰਤਾਂ ਦੀ ਸੁਰੱਖਿਆ ਲਈ 71 ਕੀਆ ਕੇਰੇਂਸ ਅਤੇ 24 ਟਾਟਾ ਟਿਆਗੋ ਈਵੀ ਵੀ ਦਿੱਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਨੇ ਪੰਦਰਵਾੜੇ ਦੇ ਅੰਦਰ ਮੌਤ ਦਰ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਰਾਜੋਆਣਾ ਨੇ ਕਿਹਾ ਕਿ ਉਸ ਨੂੰ ਜੇਲ੍ਹ ਚ 31 ਸਾਲ ਹੋ ਗਏ ਹਨ ਅਤੇ ਲੰਬੇ ਸਮੇਂ ਤੋਂ ਫ਼ਾਂਸੀ ਦੀ ਸਜ਼ਾ ਦੇ ਸਬੰਧੀ ਆਖਰੀ ਫੈਸਲੇ ਦੀ ਉਡੀਕ ਵਿੱਚ ਹਨ। ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਅਦਾਲਤ ਵਿੱਚ ਆਪਣੇ ਕੰਮ ਨੂੰ ਲੁਕਾਇਆ ਨਹੀਂ ਅਤੇ ਫਾਂਸੀ ਦੀ ਸਜ਼ਾ ਨੂੰ ਵੀ ਸਵੀਕਾਰਿਆ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।